December 23, 2024

Loading

ਲੁਧਿਆਣਾ: 24 ਮਈ ( ਸਤ ਪਾਲ ਸੋਨੀ ) : ਲੁਧਿਆਣਾ ਵਿਖੇ ਅੱਜ ਵੱਖ ਵੱਖ ਅਦਾਰਿਆਂ ਨਾਲ ਸਬੰਧਿਤ ਪੱਤਰਕਾਰ ਭਾਈਚਾਰੇ ਵੱਲੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ ਗਈ ।  ਇਸ ਦੌਰਾਨ ਵੱਖ ਵੱਖ ਅਦਾਰਿਆਂ ਨਾਲ ਸਬੰਧਤ ਪੱਤਰਕਾਰਾਂ ਵੱਲੋਂ ਵਿਸ਼ੇਸ਼ ਤੌਰ ਤੇ ਹਿੱਸਾ ਲਿਆ ਗਿਆ ਅਤੇ ਅਰਦਾਸ ਚ ਸ਼ਾਮਿਲ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ।ਇਸ ਦੌਰਾਨ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਲੜਨ ਲਈ ਅਤੇ ਪੱਤਰਕਾਰ ਭਾਈਚਾਰੇ ਨੂੰ ਇਸ ਤੋਂ ਸੁਰੱਖਿਅਤ ਰੱਖਣ ਉਨਾਂ ਦੇ ਪਰਿਵਾਰਾਂ ਨੂੰ ਚੜਦੀ ਕਲਾ ਚ ਰੱਖਣ ਅਤੇ ਆਮ ਲੋਕਾਂ ਨੂੰ ਵੀ ਸਿਹਤਯਾਬ ਰੱਖਣ ਲਈ ਵਿਸ਼ੇਸ਼ ਤੌਰ ਤੇ ਅਰਦਾਸ ਕਰਵਾਈ ਗਈ । ਇਸ ਦੌਰਾਨ ਸ੍ਰੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਪ੍ਰਧਾਨ ਪਾਲੀ ਵੱਲੋਂ ਵੀ ਪੱਤਰਕਾਰਾਂ ਦਾ ਵਿਸ਼ੇਸ਼ ਤੌਰ ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਾਰੇ ਇਕਜੁੱਟ ਹੋ ਕੇ ਕਰੋਨਾ ਵਰਗੀ ਬੀਮਾਰੀ ਤੋਂ ਲੜਨ ਉਨਾਂ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਆਪਣੀ ਜਾਨ ਦਾਅ ਤੇ ਲਾ ਕੇ ਆਪਣੇ ਪਰਿਵਾਰ ਦੀ ਜਾਨ ਦਾਅ ਤੇ ਲਾ ਕੇ ਫੀਲਡ ਚ ਰਿਪੋਰਟਿੰਗ ਕਰਦਾ ਹੈ ਅਤੇ ਅੱਜ ਲੋੜ ਹੈ ਕਿ ਸਾਰੇ ਇਕਜੁੱਟ ਹੋ ਕੇ ਇਸ ਬੀਮਾਰੀ ਦਾ ਸਾਹਮਣਾ ਕਰੀਏ ਅਤੇ ਪਰਮਾਤਮਾ ਸਾਰਿਆਂ ਨੂੰ ਇਸ ਬਿਮਾਰੀ ਤੋਂ ਦੂਰ ਰੱਖੇ।  

59270cookie-checkਪੱਤਰਕਾਰ ਭਾਈਚਾਰੇ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਕਰਵਾਈ ਗਈ ਸਰਬੱਤ ਦੇ ਭਲੇ ਦੀ ਅਰਦਾਸ
error: Content is protected !!