December 23, 2024

Loading

ਚੜ੍ਹਤ ਪੰਜਾਬ ਦੀ
ਭਗਤਾ ਭਾਈ ਕਾ, 6 ਫਰਵਰੀ (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ  ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆਸੂਬੇ ਦੇ ਉੱਘੇ ਖਿਡਾਰੀ ਏਸ਼ੀਅਨ ਚੈਂਪੀਅਨ ਅਤੇ ਅਰਜੁਨ ਐਵਾਰਡੀ ਦਰਸ਼ਨ ਸਿੰਘ ਅਨੇਕਾਂ ਸਾਥੀ ਪਰਿਵਾਰਾਂ ਸਮੇਤ  ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏਜ਼ਿਕਰਯੋਗ ਹੈ ਕਿ ਜਿੱਥੇ ਏਸ਼ੀਅਨ ਚੈਂਪੀਅਨ ਦਰਸ਼ਨ ਸਿੰਘ ਖਿਡਾਰੀ ਹੋਣ ਦੇ ਨਾਤੇ ਪੂਰੇ ਹਲਕੇ ਅਤੇ ਵਿਸ਼ੇਸ਼ ਤੌਰ ਤੇ ਨੌਜਵਾਨ ਵਰਗ ਵਿੱਚ ਚੰਗਾ ਰਸੂਖ਼ ਰੱਖਦੇ ਹਨ ਉਥੇ ਹੀ ਉਨ੍ਹਾਂ ਦੇ ਦਾਦਾ ਜੀ ਸਾਬਕਾ ਸਰਪੰਚ ਪ੍ਰਦੁੱਮਣ ਸਿੰਘ  ਰਾਜਨੀਤਕ ਖੇਤਰ ਵਿਚ ਪ੍ਰਭਾਵਸ਼ਾਲੀ ਹਸਤੀ ਹਨ
ਸਿਕੰਦਰ ਸਿੰਘ ਮਲੂਕਾ ਨੇ ਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਕਿਹਾਮਲੂਕਾ ਨੇ ਕਿਹਾ ਕਿ ਦਰਸ਼ਨ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀਦਰਸ਼ਨ ਸਿੰਘ ਨੇ ਕਿਹਾ ਕਿ ਖਿਡਾਰੀ ਹਮੇਸ਼ਾਂ ਹੀ ਸੂਬੇ ਵਿੱਚ ਖੇਡਾਂ ਦੇ ਚੰਗੇ ਪ੍ਰਬੰਧ ਅਤੇ ਖਿਡਾਰੀਆਂ ਲਈ ਸਹੂਲਤਾਂ ਦੀ ਉਮੀਦ ਰੱਖਦੇ ਹਨਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਕੱਬਡੀ  ਨੂੰ ਅੰਤਰਰਾਸ਼ਟਰੀ ਪਹਿਚਾਣ ਦੁਆਉਣ ਲਈ ਵੱਡੇ ਉਪਰਾਲੇ ਕੀਤੇ ਸਨਇਸ ਤੋਂ ਇਲਾਵਾ ਮਲੂਕਾ ਨੇ ਸਿੱਖਿਆ ਮੰਤਰੀ ਰਹਿੰਦਿਆਂ ਸਕੂਲਾਂ ਵਿੱਚ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਸਨਸ਼੍ਰੋਮਣੀ ਅਕਾਲੀ ਦਲ ਅਤੇ ਵਿਸ਼ੇਸ਼ ਤੌਰ ਤੇ ਮਲੂਕਾ ਦੀ ਖੇਡਾਂ ਪ੍ਰਤੀ ਉਸਾਰੂ  ਸੋਚ ਨੂੰ ਵੇਖਦਿਆਂ ਹੀ ਉਨ੍ਹਾਂ ਨੇ ਅਕਾਲੀ ਦਲ ਬਸਪਾ ਗੱਠਜੋੜ ਨੂੰ ਸਮਰਥਨ ਦਿੱਤਾ ਹੈ
ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾਣਗੇ ਵੱਡੇ ਉਪਰਾਲੇ: ਸਿਕੰਦਰ ਸਿੰਘ ਮਲੂਕਾ 
ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ  ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਤੇਰਾਂ ਨੁਕਾਤੀ ਪ੍ਰੋਗਰਾਮ ਰਾਹੀਂ  ਸੂਬੇ ਦਾ ਚੌਤਰਫ਼ਾ ਵਿਕਾਸ ਹੋਵੇਗਾ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ  ਉਪਰਾਲੇ ਕੀਤੇ ਜਾਣਗੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਮੁੱਚੀ ਜਥੇਬੰਦੀ ਵੀ ਹਾਜ਼ਰ ਸੀ
104350cookie-checkਏਸ਼ੀਅਨ ਚੈਂਪੀਅਨ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਚ ਸ਼ਾਮਲ
error: Content is protected !!