ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 17 ਅਕਤੂਬਰ , (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਥਾਨਕ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਿਰ ਵਿਖੇ ਸਰਕਾਰ ਦੀ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਐਸ.ਕੇ ਮਲਿਕ ਦੀ ਦੇਖ-ਰੇਖ ਹੇਠ ਪਰਾਲੀ ਨਾ ਸਾੜਨ ਤੇ ਸਕੂਲ ਸਟਾਫ ਅਤੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਵਿੱਦਿਆ ਮੰਦਰ ਦੇ ਪ੍ਰਿੰ. ਮਲਿਕ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਰਾਲੀ ਮਚਾਉਣਾ ਪੰਜਾਬ ਵਿੱਚ ਇੱਕ ਬਹੁਤ ਵੱਡਾ ਰੂਪ ਧਾਰਨ ਕਰ ਚੁੱਕਾ ਹੈ। ਇਸ ਨਾਲ ਨਜਿੱਠਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਉਪਰਾਲਾ ਕਰਨਾ ਪਵੇਗਾ ਅਤੇ ਸਾਨੂੰ ਘਰ-ਘਰ ਇਹ ਸੁਨੇਹਾ ਪਹੁੰਚਾਉਣਾ ਪਵੇਗਾ।
ਪਰਾਲੀ ਸਾੜਨ ਦੇ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਵਾਤਾਵਰਨ ਪ੍ਰਦੂਸ਼ਣ ਨਾਲ ਹੋਣ ਵਾਲੇ ਐਕਸੀਡੈਂਟਾਂ ਤੋਂ ਬਚਾਉਣ ਲਈ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਖੇਤੀਬਾੜੀ ਕਰਦੇ ਮਾਪਿਆਂ ਨੂੰ ਸੁਨੇਹਾ ਲਾਉਣ ਲਈ ਕਿਹਾ ਗਿਆ ਅਤੇ ਆਸ-ਪਾਸ ਰਹਿੰਦੇ ਲੋਕਾਂ ਨੂੰ ਵੀ ਇਸ ਲਈ ਜਾਗਰੂਕ ਹੋਣ ਲਈ ਕਿਹਾ। ਪਿਛਲੇ ਕੁੱਝ ਸਾਲਾਂ ਤੋਂ ਫਸਲਾਂ ਦੀ ਵਾਢੀ ਹੱਥ ਦੀ ਬਜਾਏ ਕੰਬਾਈਨਾਂ ਨਾਲ ਕਰਨ ਕਰਕੇ ਫ਼ਸਲਾਂ ਦੀ ਪਰਾਲੀ ਅਤੇ ਨਾੜੀ ਨੂੰ ਦੀ ਸਾਂਭ ਸੰਭਾਲ ਇੱਕ ਸਮੱਸਿਆ ਬਣ ਗਿਆ ਹੈ। ਇਸ ਦੀ ਸਾਂਭ-ਸੰਭਾਲ ਨੂੰ ਲੈ ਕੇ ਕਿਸਾਨਾਂ ਨੇ ਇਸ ਨੂੰ ਅੱਗ ਲਾਉਣਾ ਇੱਕ ਸੌਖਾ ਹੱਲ ਲੱਭ ਲਿਆ ਹੈ ਪਰ ਅੱਗ ਲਾਉਣ ਨਾਲ ਵਾਤਾਵਰਣ ਵਿੱਚ ਵਧਦਾ ਤਾਪਮਾਨ ਸਭਨਾਂ ਲਈ ਇਕ ਵੱਡੀ ਚੁਣੌਤੀ ਹੈ। ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਦੇ ਵਿੱਚ ਹੀ ਵਾਹ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣਾ ਚਾਹੀਦਾ ਹੈ ਅਤੇ ਖੇਤੀ ਮਾਹਿਰਾਂ ਤੋਂ ਸਹਾਇਤਾ ਲੈਣੀ ਚਾਹੀਦੀ ਹੈ ਤਾਂ ਕਿ ਪਰਾਲੀ ਦੀ ਸਾਂਭ ਸੰਭਾਲ ਦੀ ਸੌਖੀ ਅਤੇ ਸਰਲ ਉਪਾਅ ਲੱਭੇ ਜਾ ਸਕਣ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਣਕਾਰੀ ਲੋਕਾਂ ਨੂੰ ਦੇਣ ਲਈ ਸਹੁੰ ਚੁਕਾਈ ਅਤੇ ਇੱਕ ਦੂਜੇ ਨੂੰ ਇਸ ਸੰਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ।
870600cookie-checkਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ