ਚੜ੍ਹਤ ਪੰਜਾਬ ਦੀ
ਲੁਧਿਆਣਾ, 01 ਦਸੰਬਰ, (ਰਵੀ ਵਰਮਾ) – ਲੁਧਿਆਣਾ ਪੱਛਮੀ ਹਲਕੇ ਵਿੱਚ ਪੈਂਦੇ ਖ਼ਾਲਸਾ ਕਾਲਜ (ਲੜਕੀਆਂ) ਵਿਖੇ ਨੌਜਵਾਨਾਂ ਨੂੰ ਵੋਟਾਂ ਪਾਉਣ ਹਿੱਤ ਪ੍ਰੇਰਿਤ ਕਰਨ ਲਈ ਅੱਜ ਵਿਸ਼ੇਸ ਲੈਕਚਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ ਕਰਵਾਇਆ ਗਿਆ।
ਕਾਲਜ ਦੇ ਆਡੀਟੋਰੀਅਮ ਵਿੱਚ ਹੋਏ ਇਸ ਲੈਕਚਰ ਵਿਚ ਇਨੀਸ਼ੀਏਟਰਜ਼ ਆਫ ਚੇਂਜ ਦੇ ਸਰਪ੍ਰਸਤ ਗੌਰਵਦੀਪ ਸਿੰਘ ਵੱਲੋਂ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਨਵੇਂ ਵੋਟਰ ਅਤੇ ਪਹਿਲੀ ਵਾਰ ਵੋਟ ਕਾਸਟ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ।ਲੋਕਤੰਤਰ ਵਿੱਚ ਵੋਟਾਂ ਦੀ ਮਹੱਤਤਾ ਅਤੇ ਸਹੀ ਉਮੀਦਵਾਰ ਨੂੰ ਆਪਣਾ ਵੋਟ ਜ਼ਰੂਰ ਪਾਉਣ ਦੀ ਕਵਾਇਦ ਨਾਲ ਇਸ ਲੈਕਚਰ ਵਿੱਚ ਸਵਾਲ ਜਵਾਬ ਦਾ ਸਿਲਸਿਲਾ ਵੀ ਚੱਲਿਆ।
ਗੌਰਵਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਮੂਹ ਬੱਚਿਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲੋਕਤੰਤਰ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਡਾ. ਰਣਜੀਤ ਸਿੰਘ ਨੋਡਲ ਅਫਸਰ (ਸਵੀਪ) ਅਤੇ ਉਨ੍ਹਾਂ ਦੀ ਟੀਮ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ.ਮੁਕਤੀ ਗਿੱਲ, ਡਾ. ਖੁਸ਼ਦੀਪ ਕੌਰ ਅਤੇ ਸਮੂਹ ਸਟਾਫ ਦੇ ਨਾਲ ਇਨੀਸ਼ੀਏਟਰਜ਼ ਆਫ ਚੇਂਜ ਸੰਸਥਾ ਦਾ ਵੀ ਧੰਨਵਾਦ ਕੀਤਾ ਗਿਆ।
931300cookie-checkਲੁਧਿਆਣਾ ਪੱਛਮੀ ਹਲਕੇ ‘ਚ ਪੈਂਦੇ ਖ਼ਾਲਸਾ ਕਾਲਜ (ਲੜਕੀਆਂ) ਵਿਖੇ ਨੌਜਵਾਨਾਂ ਨੂੰ ਵੋਟਾਂ ਪਾਉਣ ਹਿੱਤ ਕੀਤਾ ਪ੍ਰੇਰਿਤ