Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
April 11, 2025

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ

ਲੁਧਿਆਣਾ, 06 ਅਪ੍ਰੈਲਭਾਰਤੀ ਸੰਵਿਧਾਨ  ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ, ਬਲਾਕ ਸਿੱਧਵਾਂ ਬੇਟ ਅਧੀਨ ਪਿੰਡ ਸਲੇਮਪੁਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲਆਪਹਲਕਾ ਇੰਚਾਰਜ ਕੇ.ਐਨ.ਐਸ. ਕੰਗ, ਪਿੰਡ ਦੇ   ਸਰਪੰਚ ਦਵਿੰਦਰ ਸਿੰਘ ਸਲੇਮਪੁਰੀ ਤੋਂ ਇਲਾਵਾ ਹੋਰ ਉੱਘੀਆਂ ਸਖਸ਼ੀਅਤਾਂ ਵੀ ਮੌਜੂਦ ਸਨ।

ਮਹਾਨ ਯੁੱਗ ਪੁਰਸ਼ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ  ਸਾਰੇ ਦੇਸ਼ ਨੂੰ ਇੱਕ ਸੂਤਰ ਵਿੱਚ ਪਰੋਇਆਜਸਵੀਰ ਸਿੰਘ ਗੜ੍ਹੀ

ਇਸ ਮੌਕੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ  ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਹੈ ਅਤੇ ਉਨਾਂ ਭਾਰਤ ਦੇ ਹਰੇਕ ਨਾਗਰਿਕ ਨੂੰ  ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ। ਉਨਾਂ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਸਿੱਟੇ ਵਜੋੰ ਸਮਾਜ ਦੇ ਵੱਖਵੱਖ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ।

ਸਾਡੇ ਸਿਰਤੇ ਪੱਗ, ਧੀਆਂਭੈਣਾਂ ਦੇ ਸਿਰਤੇ ਚੁੰਨੀਆਂ, ਸਾਡਾ ਮਾਣ ਸਤਿਕਾਰ ਬਾਬਾ ਸਾਹਿਬ ਦੀ ਦੇਣ ਹਨ, ਹਰ ਤਰ੍ਹਾਂ ਦੇ ਵਿਤਕਰੇ ਤੋਂ ਰਹਿਤ ਸਿੱਖਿਆ ਤੇ  ਰੋਜ਼ਗਾਰ ਦਾ ਅਧਿਕਾਰ ਦਿੱਤਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨਾਂ ਇਹ ਵੀ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ ਸਾਨੂੰ ਆਪਣੇ ਸੰਵਿਧਾਨਿਕ ਫਰਜ਼ਾਂ ਪ੍ਰਤੀ ਸੁਚੇਤ ਹੋਣ ਦੀ ਵੀ ਲੋੜ ਹੈ। ਉਹਨਾਂ ਦੱਸਿਆ ਕਿ ਚੋਣਾਂ ਮੌਕੇ ਪੰਜਾਬ ਦਾ ਹਰੇਕ ਯੋਗ ਨਾਗਰਿਕ ਬਿਨਾਂ ਕਿਸੇ ਲਾਲਚ ਅਤੇ ਡਰਭੈਅ ਤੋਂ ਆਪਣੇ ਵੋਟ ਦੇ ਸੰਵਿਧਾਨਿਕ ਹੱਕ ਦਾ ਇਸਤੇਮਾਲ ਕਰੇ, ਇਹ ਵੀ  ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਲਈ ਸੱਚੀ ਸ਼ਰਧਾਂਜਲੀ ਹੋਵੇਗੀ।  ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸਾਨੂੰ ਜਿਹੜੇ ਸੰਵਿਧਾਨਿਕ ਹੱਕ ਬਾਬਾ ਸਾਹਿਬ ਨੇ ਪ੍ਰਦਾਨ ਕਰਵਾਏ ਹਨ ਉਹਨਾਂ ਦੀ ਸਹੀ ਤੇ ਸੁਚੱਜੀ ਵਰਤੋਂ ਕਰੀਏ।

ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ।  ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ।

ਉਨ੍ਹਾਂ ਪਿੰਡ ਸਲੇਮਪੁਰਾ ਦੇ ਸਟੱਡੀ ਸੈੰਟਰ ਅਤੇ ਡਾਕਟਰ ਅੰਬੇਡਕਰ ਫੋਰਸ ਵਲੋ ਕੀਤੇ  ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਬੱਚਿਆਂ ਵਲੋੰ ਸਮਾਜਿਕ ਚੇਤਨਾ ਵਾਲੇ ਨਾਟਕ ਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਵੀ ਦਿੱਤੀ ਗਈ।

Kindly like,share and subscribe our youtube channel CPD NEWS.Contact for News and advertisement at 9803-4506-01

  

167890cookie-checkਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸਲੇਮਪੁਰਾ ‘ਚ ਕਰਵਾਏ ਸਮਾਗਮ ਮੌਕੇ  ਚੇਅਰਮੈਨ ਐਸ.ਸੀ. ਕਮਿਸ਼ਨ ਞਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ
error: Content is protected !!