January 3, 2025

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ  , 21 ਫਰਵਰੀ (ਪ੍ਰਦੀਪ ਸ਼ਰਮਾ) :ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ  ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ  ਹਲਕੇ ਦੇ ਵੋਟਰਾਂ ਅਤੇ ਸਮੂਹ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਤੇ ਆਗੂਆਂ ਦਾ ਧੰਨਵਾਦ ਕੀਤਾ l ਆਪ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਕਿਹਾ ਹਲਕਾ ਰਾਮਪੁਰਾ ਫੂਲ ਵਿੱਚ ਪੋਲਿੰਗ ਪ੍ਰਤੀਸ਼ਤਤਾ ਬਹੁਤ ਵਧੀਆ ਰਹੀ ਲੋਕਾਂ ਨੇ ਖੁੱਲ੍ਹ ਕੇ  ਲੋਕਤੰਤਰ ਢੰਗ ਨਾਲ ਵੋਟ ਪਾਕੇ ਆਪਣਾ ਯੋਗਦਾਨ ਪਾਇਆ l 
ਬਲਕਾਰ ਸਿੱਧੂ ਨੇ ਵੱਖ ਵੱਖ ਵਿਭਾਗਾਂ ਤੋਂ  ਚੋਣ ਪ੍ਰਕਿਰਿਆ ਵਿਚ ਸ਼ਾਮਲ ਮੁਲਾਜ਼ਮਾਂ ਦਾ ਵੀ ਧੰਨਵਾਦ ਕਰਦਿਆ ਕਿਹਾ ਕਿ ਇੱਕਾ ਦੁੱਕਾ ਸ਼ਿਕਾਇਤਾਂ  ਤੋਂ ਇਲਾਵਾ ਪੂਰੀ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਸਿਰੇ ਚੜ੍ਹੀ ਹੈ l ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਹਮੇਸ਼ਾ ਸੰਵੇਦਨਸ਼ੀਲ ਰਿਹਾ ਹੈ ਪਰ ਇਸ ਵਾਰ ਪੁਲਸ ਪ੍ਰਸ਼ਾਸਨ ਦੀ ਮੁਸਤੈਦੀ  ਅਤੇ ਹਲਕਾ ਨਿਵਾਸੀਆਂ ਵੱਲੋਂ ਸਮਾਜਿਕ ਕਦਰਾਂ ਕੀਮਤਾਂ  ਨੂੰ ਸਮਝਦਿਆਂ ਕੋਈ ਵੀ ਮੰਦਭਾਗੀ ਘਟਨਾ ਨਹੀਂ ਵਾਪਰੀ  lਬਲਕਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੌਰਾਨ ਬਹੁਤ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕੀਤਾ ਗਿਆ  l
ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਵਾਸੀਆਂ ਵੱਲੋਂ  ਪੂਰੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਤੇ ਸਮਰਥਨ ਮਿਲਿਆ l ਉਹ ਸਦਾ ਹਲਕਾ ਨਿਵਾਸੀਆਂ ਵੱਲੋਂ ਮਿਲੇ ਸਮਰਥਨ ਲਈ ਰਿਣੀ ਰਹਿਣਗੇ l ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਤੋਂ ਆ ਰਹੀਆਂ ਸੂਚਨਾਵਾਂ ਦੇ ਅਨੁਸਾਰ ਜਿੱਥੇ  ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਵਿੱਚ ਵੱਡੀ ਜਿੱਤ ਪ੍ਰਾਪਤ ਕਰੇਗੀ ਉਥੇ ਹੀ ਸੂਬੇ ਵਿਚ ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਅਗਵਾਈ ਹੇਠ 70 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ l ਹਲਕਾ ਨਿਵਾਸੀਆਂ ਦੇ ਭਰੋਸੇ ਤੇ ਖਰੇ ਉੱਤਰਨਗੇ l ਸਰਕਾਰ ਬਣਨ ਤੇ ਹਲਕੇ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ l 
107480cookie-checkਬਲਕਾਰ ਸਿੱਧੂ ਨੇ ਕੀਤਾ ਹਲਕੇ ਦੇ ਵੋਟਰਾਂ ਦਾ ਧੰਨਵਾਦ, ਕਿਹਾ ਮਿਲੇ ਸਮਰਥਨ ਦਾ ਸਦਾ ਰਿਣੀ ਰਹਾਂਗਾ
error: Content is protected !!