December 22, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ (ਪਰਦੀਪ ਸ਼ਰਮਾ): ਅੱਜ ਇੱਥੇ ਮਾਸਟਰ ਬਾਬੂ ਸਿੰਘ ਯਾਦਗਾਰੀ ਭਵਨ ਵਿਖੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਸ. ਬਲਕਰਨ ਸਿੰਘ ਬਰਾੜ ਦਾ ਸਨਮਾਨ ਕੀਤਾ ਗਿਆਇਸ ਸਮਾਗਮ ਦੀ ਪ੍ਰਧਾਨਗੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਅਲੀਕੇ ਨੇ ਕੀਤੀ ਜਿਸ ਵਿੱਚ ਹਰਦੇਵ ਸਿੰਘ ਅਰਸ਼ੀ ਸਾਬਕਾ ਵਿਧਾਇਕ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਅੱਜ ਦੇ ਰਾਜਨੀਤਕ ਹਾਲਾਤ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਸਾਨੀ ਸੰਘਰਸ਼ ਵਿੱਚ ਹੋਈ ਜਿੱਤ ਨੂੰ ਕਾਇਮ ਰੱਖਣ ਅਤੇ ਅਗਲੇਰੀ ਲਾਮਬੰਦੀ ਦੀ ਜ਼ਰੂਰਤ ਬਾਰੇ ਵੀ ਜਾਗਰੂਕ ਕੀਤਾ।
ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਸਾਨੀ ਸੰਘਰਸ਼ਾਂ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ ਅਤੇ ਜਿੱਤ ਦੀ ਵਧਾਈ ਦਿੰਦਿਆਂ ਹੋਇਆਂ ਸਾਰੇ ਸਾਥੀਆਂ ਦਾ ਸੰਘਰਸ਼ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਇਸ ਸੰਘਰਸ਼ ਦੀ ਅਗਵਾਈ ਵਿਚ ਕੁੱਲ ਹਿੰਦ ਕਿਸਾਨ ਸਭਾ ਅਤੇ ਪੰਜਾਬ ਦੀਆਂ ਬੱਤੀ ਕਿਸਾਨ ਜਥੇਬੰਦੀਆਂ ਦੇ ਰੋਲ ਦੀ ਵੀ ਭਰਪੂਰ ਸ਼ਲਾਘਾ ਕੀਤੀ ਉਨ੍ਹਾਂ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਦਾ ਖੇਤੀ ਮੰਤਰੀ ਨਰੇਂਦਰ ਤੋਮਰ ਹਾਲੇ ਵੀ ਇਨ੍ਹਾਂ ਕਾਨੂੰਨਾਂ ਨੂੰ ਪਿਛਲੇ ਦਰਵਾਜ਼ਿਓਂ ਰਾਹੀਂ ਲਾਗੂ ਕਰਨ ਲਈ ਤੇ ਨਵੇਂ ਸਿਰਿਓਂ ਲਿਆਉਣ ਲਈ ਬਜ਼ਿੱਦ ਹੈ ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਮੁੜ ਤੋਂ ਅਜਿਹੇ ਕਨੂੰਨ ਲਿੳਣ ਦੀ ਕੋਸ਼ਿਸ਼ ਕੀਤੀ ਤਾਂ ਦੇਸ਼ ਦੇ ਲੋਕ ਇਸ ਤੋਂ ਵੀ ਹੋਰ ਵੱਡਾ ਜਨ ਅੰਦੋਲਨ ਖੜ੍ਹਾ ਕਰ ਦੇਣਗੇ ਅਤੇ ਕੇਂਦਰ ਸਰਕਾਰ ਦਾ ਤਖ਼ਤਾ ਪਲਟਣ ਤੱਕ ਅੰਦੋਲਨ ਜਾਰੀ ਰੱਖਣਗੇ ਉਨ੍ਹਾਂ ਦੱਸਿਆ ਕਿ ਆਉਣ ਵਾਲੀ ਪੰਦਰਾਂ ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦਿੱਲੀ ਵਿਖੇ ਹੋ ਰਹੀ ਹੈ ਜਿਸ ਵਿੱਚ ਬਾਕੀ ਰਹਿ ਗਈਆਂ ਮੰਗਾਂ ਬਾਰੇ ਵਿਚਾਰ ਕੀਤਾ ਜਾਵੇਗਾ ਤੇ ਐੱਮਐੱਸਪੀ ਲਈ ਅੱਗੇ ਤੋਂ ਸੰਘਰਸ਼ ਸ਼ੁਰੂ ਕਰਨ ਦੀ ਵਿਉਂਤਬੰਦੀ ਕੀਤੀ ਜਾਵੇਗੀ ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਚੰਨੀ ਸਰਕਾਰ ਤੁਰੰਤ ਲਾਗੂ ਕਰੇ ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ । ਅਖੀਰ ਵਿੱਚ ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਆਉਣ ਵਾਲੇ ਸਮੇਂ ਵਿੱਚ ਇਸ ਸ਼ੰਘਰਸ਼ ਤੋਂ ਹੋਰ ਵੱਡੇ ਸੰਘਰਸ਼ਾਂ ਲਈ ਤਿਆਰ ਹੋਣਾ ਪਵੇਗਾ ਤਾਂ ਹੀ ਅਸੀਂ ਸਰਕਾਰਾਂ ਅਤੇ ਕਾਰਪੋਰੇਟ ਦੇ ਹੱਲਿਆਂ ਦਾ ਮੁਕਾਬਲਾ ਕਰ ਸਕਾਂਗੇ ਇਸ ਸਮੇਂ ਹੋਰਨਾਂ ਤੋਂ ਇਲਾਵਾ ਸਰਦਾਰ ਹਰਭਜਨ ਸਿੰਘ ਸੇਲਬਰਾਹ ਪ੍ਰਧਾਨ ਮਾਸਟਰ ਬਾਬੂ ਸਿੰਘ ਯਾਦਗਾਰੀ ਟਰੱਸਟ, ਪ੍ਰਿੰਸੀਪਲ ਮੇਹਰ ਬਾਹੀਆ, ਗਿਆਨੀ ਨਛੱਤਰ ਸਿੰਘ ਫੂਲ, ਜੀਤਾ ਸਿੰਘ ਪਿੱਥੋ ਨੇ ਵੀ ਸੰਬੋਧਨ ਕੀਤਾ ।

 

97010cookie-checkਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ  ਬਲਕਰਨ ਸਿੰਘ ਬਰਾੜ ਦਾ ਮਾਸਟਰ ਬਾਬੂ ਸਿੰਘ ਯਾਦਗਾਰੀ ਭਵਨ ਵਿਖੇ ਕੀਤਾ ਸਨਮਾਨ 
error: Content is protected !!