December 30, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, (ਪ੍ਰਦੀਪ ਸ਼ਰਮਾ): ਪਿੰਡ ਕੋਟੜਾ ਕੌੜਾ ਵਾਲਾ ਦੇ ਨੌਜਵਾਨ ਮਨਪ੍ਰੀਤ ਸਿੰਘ ਦੀ ਚਾਰ ਦਿਨ ਪਹਿਲਾਂ ਟਰੱਕ ਥੱਲੇ ਆ ਕੇ ਹੋਈ ਮੌਤ ਦੇ ਕਥਿਤ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਨਾ ਕਰਨ ਦੇ ਰੋਸ ਵਜੋਂ ਅੱਜ ਲੋਕਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਜਾਮ ਕਰਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ। ਇਹ ਜਾਮ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜੱਥੇਬੰਦ ਕੀਤੀ ਐਕਸ਼ਨ ਕਮੇਟੀ ਵੱਲੋਂ ਲਾਇਆ ਗਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਦੱਸਿਆ ਕਿ ਚਾਰ ਦਿਨ ਲੰਘ ਜਾਣ ਮਗਰੋਂ ਵੀ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ ਕੁੱਝ ਵੀ ਨਹੀਂ ਕੀਤਾ। ਜਿਸ ਕਾਰਨ ਰੋਹ ਵਿੱਚ ਆਏ ਲੋਕਾਂ ਨੂੰ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ।

ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਪਵਨ ਕੁਮਾਰ ਕੋਟੜਾ, ਮੋਠੂ ਸਿੰਘ ਕੋਟੜਾ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਡੀਸੀ ਸਿੰਘ ਕੋਟੜਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਾਕਾ ਸਿੰਘ ਕੋਟੜਾ, ਥਰਮਲ ਵਰਕਰ ਯੂਨੀਅਨ ਲਹਿਰਾ ਮੁਹੱਬਤ ਦੇ ਆਗੂ ਰਮਜਾਨ ਮੁਹੰਮਦ, ਮਨਪ੍ਰੀਤ ਸਿੰਘ ਮੰਤੀ ਕੋਟੜਾ ਤੇ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਮੰਗਾਂ ਮਸਲਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰਾਂ ਫੇਲ ਹੋਈ ਹੈ। ਲੋਕਾਂ ਨੂੰ ਇਨਸਾਫ਼ ਦੇਣ ਦਾ ਵਾਅਦਾ ਕਰਕੇ ਗੱਦੀ ਤੇ ਬੈਠੀ ਮਾਨ ਸਰਕਾਰ ਨੇ ਲੋਕਾਂ ਨਾਲ ਬੇਇਨਸਾਫ਼ੀ ਕਰਨੀ ਸੁਰੂ ਕਰ ਦਿੱਤੀ ਹੈ। ਜਿਸ ਕਾਰਨ ਲੋਕ ਸਰਕਾਰੀ ਦਫਤਰਾਂ ਵਿੱਚ ਖੱਜਲ ਖੁਆਰ ਹੋ ਰਹੇ ਹਨ ਤੇ ਅਧਿਕਾਰੀ ਉਨਾਂ ਨੂੰ ਇਨਸਾਫ਼ ਨਹੀਂ ਦੇ ਰਹੇ। ਜਾਮ ਕਾਰਨ ਸੜਕ ‘ਤੇ ਵਾਹਨਾ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਡੀ.ਐਸ.ਪੀ ਫੂਲ ਵੱਲੋਂ ਭਰੋਸਾ ਦੇਣ ਮਗਰੋਂ ਖਤਮ ਕੀਤਾ ਧਰਨਾ  
ਮੌਕੇ ਤੇ ਪੁੱਜੇ ਡੀ.ਐਸ.ਪੀ ਫੂਲ ਆਸ਼ਵੰਤ ਸਿੰਘ ਨੇ ਐਕਸ਼ਨ ਕਮੇਟੀ ਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਤਿੰਨ ਦਿਨਾਂ ਦੇ ਅੰਦਰ ਸਬੰਧਿਤ ਗੱਡੀ ਤੇ ਡਰਾਇਵਰ ਨੂੰ ਫੜ ਲਿਆ ਜਾਵੇਗਾ। ਇਸ ਭਰੋਸੇ ਉਪਰੰਤ ਧਰਨਾਕਾਰੀਆ ਨੇ ਜਾਮ ਖਤਮ ਕਰਦਿਆਂ ਐਲਾਨ ਕੀਤਾ ਕਿ ਜੇਕਰ ਪੁਲਿਸ ਪ੍ਰਸਾਸ਼ਨ ਨੇ ਕੀਤੇ ਵਾਅਦੇ ਨੂੰ ਪੂਰਾ ਨਾ ਕੀਤਾ ਤਾਂ ਫਿਰ ਸੰਘਰਸ਼ ਦਾ ਕੇਂਦਰ ਡੀ.ਐਸ.ਪੀ ਫੂਲ ਦਾ ਦਫ਼ਤਰ  ਬਣੇਗਾ।
#For any kind of News and advertisment contact us on 9803 -450-601  
#Kindly LIke,Share & Subscribe our News Portal: http://charhatpunjabdi.com
135320cookie-checkਸੜਕ ਹਾਦਸੇ ਦੇ ਦੋਸ਼ੀਆ ਦੀ ਗ੍ਰਿਫਤਾਰੀ ਲਈ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਕੀਤਾ ਜਾਮ   
error: Content is protected !!