April 25, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਦਿਹਾਤੀ, (ਪ੍ਰਦੀਪ ਸ਼ਰਮਾ)  – ਸੀਨੀਅਰ ਕਪਤਾਨ ਪੁਲਿਸ ਬਠਿੰਡਾ ਜੇ.ਇਲਨ ਚੇਲੀਅਨ ਆਈ.ਪੀ.ਐੱਸ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪਿਛਲੇ ਦਿਨੀ ਚੋਰੀ ਤੇ ਗੁੰਮ ਹੋਏ ਮੋਬਾਇਲ ਫੋਨਾਂ ਦੀਆਂ ਸ਼ਿਕਾਇਤਾਂ ਦੇ ਅਧਾਰ ਪਰ ਟੈਕਨੀਕਲ ਸੈੱਲ ਡੀ.ਪੀ.ਓ ਬਠਿੰਡਾ ਵੱਲੋਂ ਟਰੇਸ ਕਰਕੇ ਉਹਨਾਂ ਮੋਬਾਇਲ ਫੋਨਾ ਨੂੰ ਟਰੇਸ ਕੀਤਾ ਗਿਆ ਅਤੇ ਸ਼ਿਕਾਇਤਕਰਤਾ/ਅਸਲ ਮਾਲਕ ਦੇ 30 ਦੇ ਕਰੀਬ ਮੋਬਾਇਲ ਫੋਨ ਤਕਸੀਮ ਕੀਤੇ ਗਏ।
ਇੱਥੇ ਇਹ ਵੀ ਵਰਣਨਯੋਗ ਹੈ ਕਿ ਬਠਿੰਡਾ ਪੁਲਿਸ ਹੁਣ ਤੱਕ 65 ਦੇ ਕਰੀਬ ਮੋਬਾਇਲ ਫੋਨਾਂ ਦੀ ਭਾਲ ਕਰਕੇ ਉਹਨਾਂ ਨੂੰ ਅਸਲ ਮਾਲਕਾਂ ਦੇ ਸਪੁਰਦ ਕੀਤਾ ਜਾ ਚੁੱਕਾ ਹੈ। ਮੋਬਾਇਲ ਫੋਨ ਮਿਲਣ ਦੀ ਖੁਸ਼ੀ ਜਾਹਿਰ ਕਰਦਿਆਂ ਮੋਬਾਇਲ ਫੋਨ ਦੇ ਅਸਲ ਮਾਲਕਾਂ ਵੱਲੋਂ ਬਠਿੰਡਾ ਪੁਲਿਸ ਦਾ ਧੰਨਵਾਦ ਕੀਤਾ ਗਿਆ।
 #For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
139310cookie-checkਬਠਿੰਡਾ ਪੁਲਿਸ ਨੇ ਚੋਰੀ ਤੇ ਗੁੰਮ ਹੋਏ ਮੋਬਾਇਲ ਫੋਨ ਟਰੇਸ ਕਰਕੇ ਅਸਲ ਮਾਲਕਾਂ ਨੂੰ ਦਿੱਤੇ
error: Content is protected !!