May 5, 2024

Loading

ਚੜ੍ਹਤ ਪੰਜਾਬ ਦੀ,
ਲੁਧਿਆਣਾ,14 ਜੂਨ-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਏਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਧਰਮਵੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।
ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ,ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਰਜਿੰਦਰ ਸਿੰਘ ਡੰਗ, ਮਨਜੀਤ ਸਿੰਘ ਨਾਟੀ ,ਗੁਰਬਚਨ ਸਿੰਘ, ਹਰਪਾਲ ਸਿੰਘ ਖਾਲਸਾ,ਹਰਪ੍ਰੀਤ ਸਿੰਘ ਨੀਟਾ, ਪ੍ਰੇਮ ਸਿੰਘ ,ਅਵਤਾਰ ਸਿੰਘ ਮਿੱਡਾ , ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਹਰਮੀਤ ਸਿੰਘ ਡੰਗ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ,ਬਲਜੀਤ ਸਿੰਘ ਬਾਵਾ ,ਅਵਤਾਰ ਸਿੰਘ ਬੀ.ਕੇ ਵਿਸ਼ੇਸ਼ ਤੋਂਰ ਤੇ ਹਾਜਰ ਸਨ ।
# Contact us for News and advertisement on 980-345-0601
Kindly Like,Share & Subscribe http://charhatpunjabdi.com
153700cookie-checkਭਾਈ ਧਰਮਵੀਰ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ
error: Content is protected !!