ਚੜ੍ਹਤ ਪੰਜਾਬ ਦੀ
ਲੁਧਿਆਣਾ,(ਸਤ ਪਾਲ ਸੋਨੀ) :ਹੋਲੇ ਮਹੱਲੇ ਦੇ ਕੌਮੀ ਤਿਉਹਾਰ ਤੇ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾਂ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ 512ਵਾ ਮਹਾਨ ਖੂਨਦਾਨ ਕੈਂਪ ਤੇਰਾ ਆਸਾ ਵੈਲਫੇਅਰ ਸੁਸਾਇਟੀ ਦੇ ਫਾਉਂਡਰ ਅਤੇ ਸਰਪ੍ਰਸਤ ਸੰਤ ਬਾਬਾ ਪੁਪਿੰਦਰ ਸਿੰਘ ਦੇ ਸਹਿਯੋਗ ਨਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕੀਤਾ।
ਇਸ ਮੌਕੇ ਸੰਤ ਬਾਬਾ ਪੁਪਿੰਦਰ ਸਿੰਘ ਵਲੋਂ ਭੇਜਿਆ ਸੰਦੇਸ਼ ਸਾਂਝਾ ਕਰਦਿਆਂ ਜਥੇਦਾਰ ਨਿਮਾਣਾ ਨੇ ਕਿਹਾ ਕਿ ਖ਼ੂਨਦਾਨ ਕੈਂਪ ਰਾਹੀਂ ਕਈ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ ਬਹੁਤ ਮਹਾਨ ਕਾਰਜ ਹੈ ਖੂਨਦਾਨ ਮਨੁੱਖਤਾ ਦੀ ਸੱਭ ਤੋਂ ਵੱਡੀ ਸੇਵਾ ਹੈ।ਇਸ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਦਸੇ ਮਾਰਗ ਦਰਸ਼ਨ ਤੇ ਚੱਲਦਿਆਂ ਤੇਰਾ ਆਸਾ ਵੈੱਲਫੇਅਰ ਵੱਲੋਂ ਮਨੁੱਖਤਾ ਦੇ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਅਤੇ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ।
ਇਸ ਮੌਕੇ ਤੇ ਭਾਈ ਘੱਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖੂਨਦਾਨੀਆਂ ਨੂੰ ਸਰਟੀਫ਼ਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 200 ਬਲੱਡ ਯੂਨਿਟ ਗੁਰਦੇਵ ਹਸਪਤਾਲ ਅਤੇ ਪਾਰਵਤੀ ਹਸਪਤਾਲ ਅੰਮ੍ਰਿਤਸਰ ਦੀ ਟੀਮ ਨੇ ਇਕੱਤਰ ਕੀਤੇ ਅਤੇ ਇਕਤਰ ਕੀਤਾ ਗਿਆ ਬਲੱਡ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿਤਾ ਜਾਵੇਗਾ। ਇਸ ਮੌਕੇ ਰਘਬੀਰ ਸਿੰਘ,ਸਰਬਜੀਤ ਸਿੰਘ ਸੋਹਲ, ਬਾਬਾ ਗੁਰਦੌਰ ਸਿੰਘ, ਜਤਿੰਦਰ ਸਿੰਘ ਪਲਾਹਾ,ਲਵਪ੍ਰੀਤ ਸਿੰਘ ਬਰਨਾਲਾ ਆਦਿ ਹਾਜ਼ਰ ਸਨ।
1104600cookie-checkਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਹੋਲਾ ਮਹੱਲਾ ਤੇ ਖ਼ੂਨਦਾਨ ਕੈਂਪ ਲਗਾਇਆ