Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
March 18, 2025

Loading


ਚੜ੍ਹਤ ਪੰਜਾਬ ਦੀ,

ਲੁਧਿਆਣਾ, 15 ਅਗਸਤ (ਰਵੀ ਵਰਮਾ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ  ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਮਹਾਂਮਾਰੀ ਦੀ ਸੰਭਾਵਿਤ ਤੀਜ਼ੀ ਲਹਿਰ ਨੂੰ ਠਲ੍ਹ ਪਾਉਣ ਲਈ ਯੋਗ ਲੋਕਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਪ੍ਰਤੀ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।

ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਵਾਲੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਰਣਾਇਕ ਅਗਵਾਈ ਹੇਠ ਸੂਬਾ ਪਹਿਲੀ ਅਤੇ ਦੂਸਰੀ ਕੋਵਿਡ-19 ਲਹਿਰਾਂ ‘ਤੇ ਜੇਤੂ ਬਣ ਕੇ ਉਭਰਿਆ ਹੈ।
ਨੌਜਵਾਨਾਂ ਨੂੰ ਤੀਜ਼ੀ ਲਹਿਰ ਨੂੰ ਠਲ੍ਹ ਪਾਉਣ ਲਈ ਯੋਗ ਲੋਕਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਪ੍ਰਤੀ ਪ੍ਰੇਰਿਤ ਕਰਨ ਦਾ ਦਿੱਤਾ ਸੱਦਾ

ਉਨ੍ਹਾਂ ਕਿਹਾ ਕਿ ਜਦੋਂ ਦੂਜੇ ਸੂਬੇ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਤੋਂ ਇਨਕਾਰ ਕਰ ਰਹੇ ਸਨ ਤਾਂ ਪੰਜਾਬ ਦੇ ਦਰਵਾਜ਼ੇ ਬਾਹਰਲੇ ਕੋਵਿਡ ਮਰੀਜ਼ਾਂ ਲਈ ਖੁੱਲ੍ਹੇ ਰਹੇ ਕਿਉਂਕਿ ਅਸੀਂ ਸਮਝਦੇ ਸੀ ਕਿ ਭਾਰਤ ਇੱਕ ਦੇਸ਼ ਹੈ ਅਤੇ ਇਸਦੇ ਸਾਰੇ ਲੋਕ ਅਤੇ ਸਰੋਤ ਸਾਂਝੇ ਹਨ।ਉਨ੍ਹਾਂ ਕਿਹਾ ਕਿ ਤੀਜੀ ਲਹਿਰ ਲਈ, ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਯਕੀਨੀ ਬਣਾਉਣ ਲਈ ਆਈ.ਸੀ.ਯੂ, ਆਕਸੀਜਨ ਪਲਾਂਟ, ਨਵੇਂ ਮੈਡੀਕਲ ਕਾਲਜ, ਨਵੇਂ ਡਾਕਟਰ, ਪੈਰਾ ਮੈਡੀਕਲ ਅਤੇ ਹੋਰਾਂ ਦੀ ਸਥਾਪਨਾ ਕਰਕੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਿਸ਼ਨ ਮੋਡ ਵਿੱਚ ਹੈ.

ਸਿਵਲ, ਪੁਲਿਸ ਪ੍ਰਸ਼ਾਸਨ, ਨਗਰ ਨਿਗਮ ਕੌਂਸਲਰਾਂ, ਉਦਯੋਗਪਤੀਆਂ, ਗੈਰ ਸਰਕਾਰੀ ਸੰਗਠਨਾਂ, ਸਮਾਜਿਕ ਤੇ ਧਾਰਮਿਕ ਸੰਗਠਨਾਂ ਵੱਲੋਂ ਲੁਧਿਆਣਾ ਨੂੰ ਟੀਕਾਕਰਨ ‘ਚ ਅਵੱਲ ਬਣਾਉਣ ਵਿੱਚ ਵਚਨਬੱਧਤਾ ਦੀ ਕੀਤੀ ਸ਼ਲਾਘਾ

ਸ਼ੁਭ ਦਿਹਾੜੇ ‘ਤੇ ਬੋਲਦਿਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਸਿਵਲ, ਪੁਲਿਸ ਪ੍ਰਸ਼ਾਸਨ, ਵਿਧਾਇਕਾਂ, ਨਗਰ ਕੌਂਸਲਰਾਂ, ਉਦਯੋਗਪਤੀਆਂ, ਗੈਰ ਸਰਕਾਰੀ ਸੰਗਠਨਾਂ, ਸਮਾਜਕ ਅਤੇ ਧਾਰਮਿਕ ਸੰਗਠਨਾਂ ਦੇ ਸਮੂਹਕ ਅਣਥੱਕ ਯਤਨਾਂ ਅਤੇ ਵੈਕਸੀਨੇਸ਼ਨ ਦੁਆਰਾ ਲੁਧਿਆਣਾ ਨੂੰ ਨੰਬਰ ਇੱਕ ਬਣਾਉਣ ਵਿੱਚ ਵਚਨਬੱਧਤਾ ਦੀ ਸ਼ਲਾਘਾ ਕੀਤੀ। ਲਗਭਗ 17 ਲੱਖ ਯੋਗ ਲਾਭਪਾਤਰੀਆਂ ਅਤੇ ਨੌਜਵਾਨਾਂ ਨੂੰ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਕੋਵਿਡ-19 ਟੀਕਾ ਪ੍ਰਾਪਤ ਕਰਨ ਵਿੱਚ ਹਰ ਯੋਗ ਦੀ ਮਦਦ ਕਰਨ ਦਾ ਪ੍ਰਣ ਲੈਣ ਲਈ ਕਿਹਾ।

ਭਾਰਤ ਭੂਸ਼ਣ ਆਸ਼ੂ ਨੇ ਇਹ ਵੀ ਦੱਸਿਆ ਕਿ 2017-2018 ਤੋਂ 2021-22 ਤੱਕ ਪੰਜਾਬ ਨੇ 1259.80 ਲੱਖ ਮੀਟਰਕ ਟਨ ਕਣਕ ਅਤੇ ਝੋਨੇ ਦੀ ਸਫਲਤਾਪੂਰਵਕ ਖਰੀਦ ਕੀਤੀ, ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿਸਾਨਾਂ ਨੂੰ 2,54,898 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ 1.51 ਕਰੋੜ ਲਾਭਪਾਤਰੀ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਉਨ੍ਹਾਂ ਦੇ ਵਿਭਾਗ ਨੇ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਯੋਜਨਾ ਸ਼ੁਰੂ ਕੀਤੀ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਨੇ ਸੂਬਾ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੌਰਾਨ ਜੀਵਨ ਦੇ ਸਾਰੇ ਖੇਤਰਾਂ ਵਿੱਚ ਬੇਮਿਸਾਲ ਵਿਕਾਸ ਦਰਜ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ, ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ, ਤਿੰਨ ਬੱਸ ਸਟੈਂਡ, ਧਨਾਨਸੂ ਸਾਈਕਲ ਵੈਲੀ, ਨਹਿਰੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰੋਜੈਕਟ, ਪੱਖੋਵਾਲ ਆਰ.ਓ.ਬੀ. ਅਤੇ ਆਰ.ਯੂ.ਬੀ, ਜੱਚਾ-ਬੱਚਾ ਹਸਪਤਾਲ ਦਾ 100 ਤੋਂ 200 ਬਿਸਤਰਿਆਂ ਵਿੱਚ ਵਾਧੇ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।ਭਾਰਤ ਦੇ ਕੌਮੀ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਨੂੰ ਯਾਦ ਕਰਦਿਆਂ  ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਹਮਲਾਵਰਾਂ ਵੱਲੋਂ ਸਮੇਂ-ਸਮੇਂ ਤੇ ਕੀਤੇ ਜ਼ੁਲਮ ਅਤੇ ਅਨਿਆਂ ਵਿਰੁੱਧ ਪੰਜਾਬੀਆਂ ਨੇ ਹਮੇਸ਼ਾ ਮੋਰਚੇ ਤੋਂ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਦਾ ਜੀਵਨ ਅਤੇ ਸੰਦੇਸ਼ ਲੋਕਾਂ ਨੂੰ ਜ਼ਾਲਮ ਅਤੇ ਦਮਨਕਾਰੀ ਤਾਕਤਾਂ ਵਿਰੁੱਧ ਡੱਟ ਕੇ ਟਾਕਰਾ ਕਰਨ ਲਈ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ।

ਕੈਬਨਿਟ ਮੰਤਰੀ ਨੇ ਲਾਲਾ ਲਾਜਪਤ ਰਾਏ, ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਉੱਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਅਤੇ ਹੋਰਾਂ ਵਰਗੇ ਮਹਾਨ ਰਾਸ਼ਟਰੀ ਨਾਇਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਆਪਣੀ ਮਾਤਰ ਭੂਮੀ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਇਸ ਦੌਰਾਨ ਮੁੱਖ ਮਹਿਮਾਨ ਨੇ ਪਰੇਡ ਕਮਾਂਡਰ ਸਹਾਇਕ ਪੁਲਿਸ ਕਮਿਸ਼ਨਰ ਰਣਧੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀਆਂ ਸੱਤ ਟੁਕੜੀਆਂ (ਮਹਿਲਾ ਅਤੇ ਪੁਰਸ਼), ਹੋਮ ਗਾਰਡ, ਏਅਰਵਿੰਗ, ਐਨ.ਸੀ.ਸੀ. (ਲੜਕੇ ਅਤੇ ਲੜਕੀਆਂ) ਦੁਆਰਾ ਪ੍ਰਭਾਵਸ਼ਾਲੀ ਮਾਰਚ ਪਾਸਟ ਦੌਰਾਨ ਸਲਾਮੀ ਲਈ।

ਭਾਰਤ ਭੂਸ਼ਣ ਆਸ਼ੂ ਨੇ ਲਗਭਗ 36 ਪ੍ਰਮੁੱਖ ਅਧਿਕਾਰੀਆਂ, ਡਾਕਟਰਾਂ, ਗੈਰ ਸਰਕਾਰੀ ਸੰਗਠਨਾਂ ਅਤੇ ਸਮਾਜ ਦੇ ਵੱਖੋ-ਵੱਖਰੇ ਖੇਤਰਾਂ ਦੇ ਲੋਕਾਂ ਨੂੰ ਸਮਾਜ ਅਤੇ ਕੋਵਿਡ-19 ਯੁੱਧ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ। ਉਨ੍ਹਾਂ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈਸਾਈਕਲ ਵੀ ਵੰਡੇ।
ਇਸ ਮੌਕੇ ਵਿਧਾਇਕ ਸੰਜੇ ਤਲਵਾੜ ਅਤੇ ਕੁਲਦੀਪ ਸਿੰਘ ਵੈਦ, ਮੇਅਰ  ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਡਿਪਟੀ ਕਮਿਸ਼ਨਰ  ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ  ਰਾਕੇਸ਼ ਅਗਰਵਾਲ, ਨਗਰ ਨਿਗਮ ਕਮਿਸ਼ਨਰ  ਪ੍ਰਦੀਪ ਕੁਮਾਰ ਸਭਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ  ਮੁਨੀਸ਼ ਸਿੰਘਲ, ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ  ਸੁਖਵਿੰਦਰ ਸਿੰਘ ਬਿੰਦਰਾ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਉਪ ਚੇਅਰਮੈਨ ਮੁਹੰਮਦ ਗੁਲਾਬ, ਪੀ.ਐਲ.ਆਈ.ਡੀ.ਬੀ. ਦੇ ਸੀਨੀਅਰ ਉਪ ਚੇਅਰਮੈਨ ਰਮੇਸ਼ ਜੋਸ਼ੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ  ਰਮਨ ਬਾਲਾਸੂਬਰਾਮਣੀਅਮ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ,  ਸੰਨੀ ਭੱਲਾ, ਸਾਬਕਾ ਵਿਧਾਇਕ ਸ੍ਰੀ ਪ੍ਰੇਮ ਮਿੱਤਲ, ਵਧੀਕ ਡਿਪਟੀ ਕਮਿਸ਼ਨਰ  ਸੰਦੀਪ ਕੁਮਾਰ, ਅਮਿਤ ਕੁਮਾਰ ਪੰਚਾਲ,  ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਹਰਜਿੰਦਰ ਸਿੰਘ ਅਤੇ ਪਰਲੀਨ ਕੌਰ ਕਾਲੇਕਾ, ਸੀਨੀਅਰ ਯੂਥ ਕਾਂਗਰਸੀ ਆਗੂ ਰਾਜੀਵ ਰਾਜਾ, ਮੰਚ ਸਕੱਤਰ ਕਰਮਜੀਤ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

74210cookie-checkਭਾਰਤ ਭੂਸ਼ਣ ਆਸ਼ੂ ਵੱਲੋਂ 75ਵੇਂ ਸੁਤੰਤਰਤਾ ਦਿਵਸ ਮੌਕੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ
error: Content is protected !!