November 15, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 22 ਦਸੰਬਰ ,(ਸਤ ਪਾਲ ਸੋਨੀ ):ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਲੁਧਿਆਣਾ (ਪੱਛਮੀ) ਹਲਕੇ ਦੇ 4 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਅੱਜ ਜਾਰੀ ਪ੍ਰੈਸ ਬਿਆਨ ਵਿੱਚ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਸਰਕਾਰੀ ਮਿਡਲ ਸਕੂਲ ਨੂੰ ਸਰਕਾਰੀ ਹਾਈ ਸਕੂਲ ਵਜੋਂ ਅਪਗ੍ਰੇਡ ਕੀਤਾ ਗਿਆ ਹੈ, ਜਦਕਿ ਹੋਰ 3 ਸਕੂਲਾਂ, ਜਿਸ ਵਿੱਚ ਸਰਕਾਰੀ ਹਾਈ ਸਕੂਲ ਹੈਬੋਵਾਲ ਕਲਾਂ, ਸਰਕਾਰੀ ਹਾਈ ਸਕੂਲ ਸੁਨੇਤ ਅਤੇ ਸਰਕਾਰੀ ਹਾਈ ਸਕੂਲ ਬਾੜੇਵਾਲ ਅਵਾਣਾ ਸ਼ਾਮਲ ਹਨ, ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕੀਤਾ ਗਿਆ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਦਕਾ ਹੀ ਸਾਡਾ ਪੰਜਾਬ ਸੂਬਾ, 2019-20 ਲਈ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੂਲੀ ਸਿੱਖਿਆ ਰਾਸ਼ਟਰੀ ਪ੍ਰਦਰਸ਼ਨ ਗ੍ਰੇਡਿੰਗ ਇੰਡੈਕਸ ਵਿੱਚ ਅਵੱਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਤਹਿਤ ਨਗਰ ਨਿਗਮ ਲੁਧਿਆਣਾ ਦੀ ਹਦੂਦ ਅੰਦਰ ਪੈਂਦੇ ਸਾਰੇ 137 ਸਕੂਲਾਂ ਵਿੱਚ ਸਮਾਰਟ ਕਲਾਸਾਂ ਵਿਕਸਤ ਕੀਤੀਆਂ ਗਈਆਂ ਹਨ।ਉਨ੍ਹਾਂ ਗੈਰ ਸਰਕਾਰੀ ਸੰਗਠਨਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਸਰਕਾਰੀ ਸਕੂਲਾਂ ਨੂੰ ਅਪਣਾਉਣ ਤਾਂ ਜੋ ਸਾਡਾ ਸਿੱਖਿਆ ਖੇਤਰ ਮਜ਼ਬੂਤ ​​ਹੋ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਸੰਭਾਵਨਾ ਹੈ ਕਿਉਂਕਿ ਕਾਰਪੋਰੇਟ ਘਰਾਣੇ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਗਤੀਵਿਧੀ ਤਹਿਤ ਇਸ ਕਾਰਜ ਲਈ ਵੱਡੀ ਮਾਤਰਾ ਵਿੱਚ ਯੋਗਦਾਨ ਪਾ ਸਕਦੇ ਹਨ।ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਸਾਰੇ ਸਰਕਾਰੀ ਸਕੂਲਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
96310cookie-checkਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ (ਪੱਛਮੀ) ਹਲਕੇ ਦੇ 4 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਸਿੱਖਿਆ ਮੰਤਰੀ ਦਾ ਧੰਨਵਾਦ
error: Content is protected !!