December 9, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ, 11 ਫਰਵਰੀ (ਪ੍ਰਦੀਪ ਸ਼ਰਮਾ) – ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚੇ ਦੀ ਸੂਬਾ ਪ੍ਰਧਾਨ ਮੀਨੂ ਸੇਠੀ ਨੇ ਸੂਬੇ ਅੰਦਰ ਮਹਿਲਾ ਮੋਰਚੇ ਦਾ ਵਿਸਥਾਰ ਕਰਦਿਆਂ ਪਾਰਟੀ ਵਿੱਚ ਔਰਤਾਂ ਨੂੰ ਸਨਮਾਨ ਦਿੰਦਿਆਂ ਵੱਖ ਵੱਖ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ। ਜਿਸ ਵਿੱਚ ਸ਼ਹਿਰ ਰਾਮਪੁਰਾ ਫੂਲ (ਬਠਿੰਡਾ) ਨੂੰ ਵੀ ਜਿੰਮੇਵਾਰੀ ਦਿੱਤੀ ਗਈ ਹੈ। ਜਿਸ ਤਹਿਤ ਬੀ.ਜੇ.ਪੀ ਦੇ ਸਰਕਲ, ਜਿਲਾ ਤੇ ਸੂਬਾ ਸਕੱਤਰ ਦੇ ਅਹੁਦਿਆਂ ਤੋਂ ਬਾਅਦ ਮਨਜੋਤ ਕੌਰ ਬੁਮਰਾਹ ਦੀਆਂ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਨਿਭਾਈਆ ਸੇਵਾਵਾਂ ਬਦਲੇ ਉਨਾਂ ਨੂੰ ਹੁਣ ਵੱਡੀ ਜਿੰਮੇਵਾਰੀ ਦਿੰਦਿਆਂ ਸੂਬਾ ਮੀਤ ਪ੍ਰਧਾਨ ਵੱਜੋਂ ਨਿਯੁਕਤ ਕਰ ਦਿੱਤਾ ਹੈ।
 ਮਹਿਲਾ ਮੋਰਚੇ ਦੇ ਅਹੁਦਿਆਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਮਨਜੋਤ ਕੌਰ ਨੂੰ ਦਿੱਤੀ ਗਈ ਜਿੰਮੇਵਾਰੀ ਨਾਲ ਹਲਕੇ ਦੇ ਪਾਰਟੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਲਈ ਮਨਜੋਤ ਕੌਰ ਬੁਮਰਾਹ ਨੇ ਪਾਰਟੀ ਹਾਈਕਮਾਡ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਮੀਨੂ ਸੇਠੀ, ਮੋਨਾ ਜੈਸਵਾਲ, ਸੰਗਠਨ ਮੰਤਰੀ ਸ਼੍ਰੀਨਿਵਾਸਲੂ ਤੇ ਦਿਆਲ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਪਾਰਟੀ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਂਣਗੇ। ਮਨਜੋਤ ਕੌਰ ਨੇ ਕਿਹਾ ਕਿ ਉਹ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਤਾਂ ਜੋ ਆਉਦੀਆ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
140220cookie-checkਭਾਰਤੀ ਜਨਤਾ ਪਾਰਟੀ ਨੇ ਮਨਜੋਤ ਕੌਰ ਨੂੰ ਮਹਿਲਾ ਮੋਰਚਾ ਦਾ ਬਣਾਇਆ ਸੂਬਾ ਮੀਤ ਪ੍ਰਧਾਨ
error: Content is protected !!