April 24, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ ,(ਸਤ ਪਾਲ ਸੋਨੀ/ਰਵੀ ਵਰਮਾ) -ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 473ਵਾਂ ਮਹਾਨ ਖੂਨਦਾਨ ਕੈਂਪ ਭਾਈ ਧਰਮਿੰਦਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਸਹਿਯੋਗ ਨਾਲ ਲਗਾਇਆ ਗਿਆ।
ਲੋੜਵੰਦ ਮਰੀਜ਼ਾਂ ਲਈ ਖੂਨਦਾਨ ਸੰਸਾਰ ਵਿੱਚ ਸੱਭ ਤੋਂ ਉਤਮ ਪੁੰਨ-ਦਾਨ – ਸੰਤ ਬਾਬਾ ਲੱਖਾ ਸਿੰਘ
ਇਸ ਸਮੇਂ ਸੰਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਨੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋੜਵੰਦ ਮਰੀਜ਼ਾ ਦੀਆਂ ਜ਼ਿੰਦਗੀਆਂ ਬਚਾਉਣ ਲਈ ਆਪਣੇ ਸ਼ਰੀਰ ਵਿੱਚੋਂ ਖੂਨਦਾਨ ਕਰਨਾ ਸੰਸਾਰ ਵਿੱਚ ਸੱਭ ਤੋਂ ਉਤਮ ਪੁੰਨ-ਦਾਨ ਹੈ ਇਸ ਮੌਕੇ ਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਅਤੇ ਭਾਈ ਕਰਨੈਲ ਸਿੰਘ ਗਰੀਬ ਨੇ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਕਿ ਖੂਨਦਾਨ ਕੈਂਪਾਂ ਵਿੱਚ 50 ਬਲੱਡ ਯੁਨਿਟ ਪ੍ਰੀਤ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕਤਰ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ।
88190cookie-checkਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁ.ਨਾਨਕਸਰ ਕਲੇਰਾਂ ਵਿਖੇ ਖੂਨਦਾਨ ਕੈਂਪ ਲਗਾਇਆ
error: Content is protected !!