ਚੜ੍ਹਤ ਪੰਜਾਬ ਦੀ,
ਲੁਧਿਆਣਾ,(ਰਵੀ ਵਰਮਾ)-ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋ ਸਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਚਲ ਰਹੀ ਖੂਨਦਾਨ ਕੈਂਪਾਂ ਦੀ ਲੜੀ ਦੋਰਾਨ ਅੱਜ ਕਿਸਾਨ ਸੰਘਰਸ਼ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਸੇਵਾਦਾਰ ਅਤੇ ਕਿਸਾਨ ਮਜ਼ਦੂਰ ਏਕਤਾ ਹਸਪਤਾਲ (ਸਿੰਘੁ ਬਾਰਡਰ) ਦੇ ਪ੍ਰਮੁੱਖ ਆਗੂ ਅਮਰਜੀਤ ਸਿੰਘ ਚੋਲਾਂਗ ਦੀ ਸਰਪ੍ਰਸਤੀ ਹੇਠ 462ਵਾਂ ਮਹਾਨ ਖੂਨਦਾਨ ਕੈਂਪ ਗੁਰੂਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ 6ਵੀ ਪੁਖਤਾ ਪੁਲ ਵਿਖੇ ਲਗਾਇਆ ਗਿਆ।
ਖੂਨਦਾਨ ਕਰਨਾ ਸੰਸਾਰ ਵਿਚ ਸਭ ਤੋਂ ਵੱਡਾ ਪੁੰਨ-ਬਾਬਾ ਜਗਤਾਰ ਸਿੰਘ
ਇਸ ਮੌਕੇ ਤੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਬਾਬਾ ਜਗਤਾਰ ਸਿੰਘ ਨੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਲੜਾਈ ਲੜ ਰਹੇ ਬੱਚੇ ਦੀ ਮਾਂ ਦੇ ਹੰਝੂ ਉਸਦੇ ਬੱਚੇ ਦੀ ਜ਼ਿੰਦਗੀ ਨਹੀਂ ਬਚਾ ਸਕਦੇ। ਖੂਨਦਾਨ ਕੈਂਪ ਰਾਹੀਂ ਕਈ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ ਸੰਸਾਰ ਵਿਚ ਸਭ ਤੋਂ ਵੱਡਾ ਪੁੰਨ ਹੈ। ਇਸ ਮੌਕੇ ਤੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੇ 70 ਖੂਨਦਾਨ ਕਰਨ ਵਾਲਿਆਂ ਯੋਧਿਆ ਨੂੰ “ਦਾ ਸੇਵਿਆਰ ਕੋਵਿਡ-19” ਦੇ ਐਵਾਰਡ ਨਾਲ ਸਨਮਾਨਿਤ ਕੀਤਾ। ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁਖ ਸੇਵਾਦਾਰ ਜਥੇ ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਕਿ ਖੂਨਦਾਨ ਕੈਂਪ ਪ੍ਰੀਤ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਲਗਾਇਆ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਖੂਨ ਦਾਨ ਕੈਂਪ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਸਹਯੋਗ ਦਿੱਤਾ।
ਇਸ ਮੌਕੇ ਬਾਬਾ ਸੁੱਖਾ ਸਿੰਘ, ਹੈਡ ਗ੍ਰੰਥੀ ਜਗਦੀਪ ਸਿੰਘ, ਬਾਬਾ ਸੁੱਚਾ ਸਿੰਘ ਬਾਬਾ ਸੁਰਜੀਤ ਸਿੰਘ ਬਾਬਾ ਨਿਰਮਲ ਸਿੰਘ, ਹਰਵਿੰਦਰ ਸਿੰਘ ਮੱਦਾ,ਗੁਰਦੀਪ ਸਿੰਘ ਨੰਬਰਦਾਰ ਮੱਦਾ,ਪਰਮਵੀਰ ਸਿੰਘ ਹਰਸੀ ਪਿੰਡ, ਜਸਪ੍ਰੀਤ ਸਿੰਘ, ਗਗਨਦੀਪ ਸਿੰਘ, ਕਮਲਪ੍ਰੀਤ ਸਿੰਘ,ਜਸਕਰਨਵੀਰ ਸਿੰਘ, ਗੁਰਪ੍ਰੀਤ ਸਿੰਘ, ਰਵੀ, ਵਰਿੰਦਰ ਕੌਰ, ਗੁਰਪ੍ਰੀਤ ਕੌਰ, ਅਨਿਤਾ ਸਰਮਾ,ਆਦਿ ਹਾਜ਼ਰ ਸਨ।