December 22, 2024

Loading

ਲੁਧਿਆਣਾ,ਚੜ੍ਹਤ ਪੰਜਾਬ ਦੀ,(ਰਵੀ ਵਰਮਾ) -ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਸੰਪਰਦਾ ਦੇ ਬਾਨੀ ਸਚਖੰਡ ਵਾਸੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਸਾਲਾਨਾ 78ਵੀਂ ਬਰਸੀ ਨੂੰ ਸਮਰਪਿਤ ਕਰੋਨਾ ਵਾਇਰਸ ਮਹਾਂਮਾਰੀ ਕਾਰਨ ਖੂਨ ਦੀ ਭਾਰੀ ਕਿਲਤ ਚਲਦਿਆਂ ਸੰਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਪ੍ਰੇਰਨਾ ਸਦਕਾ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ ਮਨੁੱਖਤਾ ਦੇ ਭਲੇ ਲਈ 463ਵਾਂ ਮਹਾਨ ਖੂਨਦਾਨ ਕੈਂਪ ਧਰਮਿੰਦਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ।

ਇਸ ਮੌਕੇ ਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਇੰਸ ਨੂੰ ਅੱਜ ਤਕ ਖੂਨ ਦਾ ਦੂਸਰਾ ਬਦਲ ਨਹੀ ਮਿਲਿਆ, ਇਸ ਲਈ ਇਕ ਇਨਸਾਨ ਖ਼ੂਨਦਾਨ ਕਰਕੇ ਦੂਸਰੇ ਇੰਨਸਾਨ ਦੀ ਜ਼ਿੰਦਗੀ ਨੂੰ ਬਚਾ ਸਕਦਾ ਹੈ ਅਤੇ ਸੰਸਾਰ ਤੇ ਸੱਭ ਤੋਂ ਵੱਡਾ ਪੁੰਨ-ਦਾਨ ਹੈ। ਸੰਤ ਬਾਬਾ ਲੱਖਾ ਸਿੰਘ ਜੀ ਨੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਤੇ ਸਾਥੀਆਂ ਨੂੰ ਸਨਮਾਨਿਤ ਕੀਤਾ ਅਤੇ ਸ਼ਾਲਾਘਾ ਕਰਦਿਆਂ ਕਿਹਾ ਕਿ ਸਮਾਜ ਨੂੰ ਬਹੁਤ ਵੱਡੀ ਦੇਣ ਹੈ। ਇਸ ਮੌਕੇ ਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਭਾਈ ਘਨ੍ਹੱਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਕਿ ਖੂਨਦਾਨ ਕੈਂਪਾਂ ਵਿੱਚ 250 ਬਲੱਡ ਯੁਨਿਟ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਦੇ ਨਿੱਘੇ ਸਹਿਯੋਗ ਨਾਲ ਇਕਤਰ ਕੀਤਾ ਗਿਆ। ਅਤੇ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਸ਼ਮਸ਼ੇਰ ਸਿੰਘ ਲਾਡੋਵਾਲ, ਸੁੱਚਾ ਸਿੰਘ ਠੇਠਰਕੇ, ਮਨੀ ਬਰ੍ਹਮੀ, ਲਾਡੀ ਬਰ੍ਹਮੀ, ਗੁਰਮੀਤ ਸਿੰਘ, ਹਰਸਿਮਰਨ ਸਿੰਘ, ਸਰਪੰਚ ਗੁਰਜੀਤ ਜਾਂਗਪੁਰ, ਦਲਜੀਤ ਸਿੰਘ ਜਾਂਗਪੁਰ,ਸੰਜੀਵ ਸੂਦ, ਦਵਿੰਦਰ ਸਿੰਘ, ਬਾਬਾ ਭਾਨਾ, ਹਾਜ਼ਰ ਸਨ।

81030cookie-checkਸੰਤ ਬਾਬਾ ਨੰਦ ਸਿੰਘ ਜੀ ਦੀ 78ਵੀਂ ਬਰਸੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
error: Content is protected !!