ਚੜ੍ਹਤ ਪੰਜਾਬ ਦੀ
ਲੁਧਿਆਣਾ, (ਸਤ ਪਾਲ ਸੋਨੀ ): ਗੁਰਦੁਆਰਾ ਚਰਨ ਕੰਵਲ ਸਾਹਿਬ, ਮਾਛੀਵਾੜਾ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਯੂਵਕ ਸੇਵਾਵਾਂ ਕਲੱਬ ਵੱਲੋਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 492ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ।
ਸ਼ਹੀਦਾਂ ਦੀ ਯਾਦ ਵਿੱਚ ਖੂਨਦਾਨ ਕਰਨ ਵਾਲੇ ਦਾਨੀ ਲੋੜਵੰਦ ਮਰੀਜ਼ਾਂ ਲਈ ਫ਼ਰਿਸ਼ਤੇ-ਜਥੇ:ਖੇੜਾ
ਇਸ ਮੌਕੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਉਘੇ ਸਮਾਜ ਸੇਵੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਖੇੜਾ ਨੇ ਕਿਹਾ ਕਿ ਆਪਣੇ ਸ਼ਹੀਦਾਂ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਖ਼ੂਨਦਾਨ ਕੈਂਪ ਲਗਾਉਣਾ ਇਕ ਮਹਾਨ ਸੇਵਾ ਹੈ ਅਤੇ ਖੂਨਦਾਨ ਕਰਨ ਵਾਲੇ ਦਾਨੀ ਸੱਜਣ ਲੋੜਵੰਦ ਮਰੀਜ਼ਾਂ ਲਈ ਫ਼ਰਿਸ਼ਤੇ ਹਨ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਤੇ ਮੈਂਬਰ ਐਸ.ਜੀ.ਪੀ.ਸੀ ਹਰਜਤਿੰਦਰ ਸਿੰਘ ਨੇ ਕਿਹਾ ਕਿ ਦੋਨਾਂ ਲਤਾ ਤੋਂ ਅਪਾਹਜ,ਬਲਬੀਰ ਚੰਦ ਨੇ ਖੂਨਦਾਨ ਕੀਤਾ ਅਤੇ ਸਮੁੱਚੇ ਸਮਾਜ ਲਈ ਪ੍ਰੇਰਨਾ ਦਾ ਸਰੋਤ ਬਣਿਆ । ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀ ਸੱਜਣਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਯੁਵਕ ਸੇਵਾਵਾਂ ਕਲੱਬ ਸਮਰਾਲਾ ਦੇ ਪ੍ਰਧਾਨ ਮਨਜੀਤ ਸਿੰਘ ਨੇ ਦਸਿਆ ਖ਼ੂਨਦਾਨ ਕੈਂਪ ਦੌਰਾਨ 351ਬਲੱਡ ਯੂਨਿਟ ਸਿਵਲ ਹਸਪਤਾਲ, ਸਤਿਅਮ ਹਸਪਤਾਲ਼ ਅਤੇ ਰਘੂਨਾਥ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ।ਇਹ ਬਲੱਡ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਮੈਨੇਜਰ ਸਰਬਦਿਆਲ ਸਿੰਘ, ਚਰਨਜੀਤ ਸਿੰਘ ਪੋਥੀਆ, ਸਤਿੰਦਰ ਸਿੰਘ ਭੰਡਾਲ, ਰਾਜਦੀਪ ਸਿੰਘ ਅਲਵੇਲਾ, ਨਿਰੰਜਣ ਸਿੰਘ ਨੂਰ, ਭੁਪਿੰਦਰ ਸਿੰਘ ਹਯਾਤਪੁਰ, ਅਵਤਾਰ ਸਿੰਘ ਸ਼ੇਰੀਆ, ਪ੍ਰਿੰਸ ਕਾਹਲੌ,ਅਮਰੀਕ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਸੈਣੀ, ਰਣਧੀਰ ਸਿੰਘ ਸੈਣੀ, ਸਵਰਨ ਸਿੰਘ ਮਾਂਗਟ, ਮਨਰਾਜ ਸਿੰਘ ਲੁਬਾਣਗੜ੍ਹ,ਪ੍ਰਿੰਸੀਪਲ ਸਵਰਨ ਸਿੰਘ, ਮਨਪ੍ਰੀਤ ਸਿੰਘ ਮਾਣਕ, ਮੰਗਲ ਸਿੰਘ ਹਰਵਿੰਦਰ ਸਿੰਘ, ਹਾਜ਼ਰ ਸਨ।
968400cookie-checkਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਅਤੇ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ