May 8, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੁਲ, 10 ਫਰਵਰੀ (ਪ੍ਰਦੀਪ ਸ਼ਰਮਾ)  : ਨੇੜਲੇ ਪਿੰਡ ਮਹਿਰਾਜ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਮੋਹਿਤ ਭੰਡਾਰੀ ਵੱਲੋਂ ਦੋ ਰੋਜਾ ਜਿਲ੍ਹਾ ਪੱਧਰੀ ਯੁਵਕ ਮੇਲੇ ਤੇ 43ਵੀਂ ਵਾਰ ਖੂਨਦਾਨ ਕੀਤਾ ਗਿਆ। ਸਰਕਾਰੀ ਰਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੂੰ ਇਸ ਮੰਤਵ ਲਈ ਪ੍ਰੇਰਨਾ ਦੇ ਕੇ 28 ਯੂਨਿਟਾਂ ਦਾ ਖੂਨਦਾਨ ਕੈਂਪ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਕੁਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ।
ਹਰ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ- ਜਤਿੰਦਰ ਭੱਲਾ
ਇਸ ਕੈਂਪ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਜਤਿੰਦਰ ਭੱਲਾ ਵੱਲੋਂ ਪ੍ਰੋਗਰਾਮ ਅਫਸਰ ਮੋਹਿਤ ਭੰਡਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਅਜਿਹੇ ਇਨਸਾਨਾਂ ਤੋਂ ਪ੍ਰੇਰਨਾ ਲੈ ਕੇ ਹਰ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮੱਦਦ ਕਰਨੀ ਚਾਹੀਦੀ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੁਲਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕੌਮੀ ਸੇਵਾ ਯੋਜਨਾ ਨਾਲ ਜੁੜ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਦੀ ਅਪੀਲ ਕੀਤੀ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਕੈਂਪ ਵਿੱਚ ਸਿਵਲ ਹਸਪਤਾਲ ਬਠਿੰਡਾ ਦੀ ਟੀਮ ਵੱਲੋਂ ਖੂਨ ਦਾਨ ਕਰਵਾਇਆ ਗਿਆ। ਡਾ. ਰਿਤਿਕਾ ਵੱਲੋਂ ਸਾਰੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
140060cookie-checkਐਨ.ਐਸ.ਐਸ ਯੂਨਿਟ ਵੱਲੋਂ ਲਗਾਇਆ ਖੂਨਦਾਨ ਕੈਂਪ 
error: Content is protected !!