ਚੜ੍ਹਤ ਪੰਜਾਬ ਦੀ
ਲੁਧਿਆਣਾ,(ਸਤਪਾਲ ਸੋਨੀ/ਰਵੀ ਵਰਮਾ): ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਚਲ ਰਹੀ ਖ਼ੂਨਦਾਨ ਕੈਂਪ ਦੀ ਲੜੀ ਦੌਰਾਨ ਅੱਜ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 472ਵਾਂ ਮਹਾਨ ਖੂਨਦਾਨ ਕੈਂਪ ਪਿੰਡ ਧਾਂਦਰਾ ਵਿਖੇ ਟੇਕੀ ਵੈਬ ਸਲੂਸ਼ਨ ਦੇ ਸਰਪ੍ਰਸਤ ਸਰਬਜੀਤ ਸਿੰਘ ਗਰੇਵਾਲ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ।
ਇਸ ਮੌਕੇ ਖੂਨਦਾਨ ਕੈਂਪ ਦਾ ਉਦਘਾਟਨ ਉਘੇ ਸਮਾਜ ਸੇਵੀ ਸਾਬਕਾ ਫੌਜੀ ਮਲਕੀਤ ਨੇ ਕੀਤਾ। ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸਰਪੰਚ ਗੁਰਜੀਤ ਸਿੰਘ ਨੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਖ਼ੂਨਦਾਨ ਇਕ ਮਹਾਨ ਸੇਵਾ ਹੈ ਅਤੇ ਖੂਨਦਾਨ ਕਰਨ ਵਾਲੇ ਦਾਨੀ ਸੱਜਣ ਲੋੜਵੰਦ ਮਰੀਜ਼ਾਂ ਲਈ ਫ਼ਰਿਸ਼ਤੇ ਹਨ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਇਸ ਮੌਕੇ ਤੇ ਇਲਾਕੇ ਦੀਆ ਪ੍ਰਮੁੱਖ ਸ਼ਖਸ਼ੀਅਤਾ ਵਿਚੋ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ ਦੇਬੀ, ਮੈਬਰ ਪੰਚਾਇਤ ਗੁਰਮੀਤ ਸਿੰਘ ਭੋਲਾ, ਸੁਖਰਾਜ ਸਿੰਘ, ਰਮੇਸ਼ ਕੁਮਾਰ,ਸਤਪਾਲ ਸਿੰਘ,ਗੁਰਮੀਤ ਸਿੰਘ ਅਤੇ ਮਨਜੀਤ ਕੌਰ ਨੇ 50 ਖੂਨਦਾਨ ਕਰਨ ਵਾਲੇ ਦਾਨੀ ਸੱਜਣਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਗੁਰਚਰਨ ਸਿੰਘ,ਹਰਦੀਪ ਸਿੰਘ, ਜਸਪ੍ਰੀਤ ਸਿੰਘ, ਅਮਰ ਸਿੰਘ, ਅਕਰਮ ਖਾਨ, ਕਰਨ ਭਾਰਦਵਾਜ, ਸੁਖਮਨ ਸਿੰਘ, ਮਨਦੀਪ ਸਿੰਘ, ਕੁਲਦੀਪ ਸਿੰਘ ਪ੍ਰਸ਼ਾਰ,ਆਦਿ ਹਾਜ਼ਰ ਸਨ।
859300cookie-checkਖੂਨਦਾਨ ਕਰਨ ਵਾਲੇ ਦਾਨੀ ਸੱਜਣ ਲੋੜਵੰਦ ਮਰੀਜ਼ਾਂ ਲਈ ਫ਼ਰਿਸ਼ਤੇ-ਸਰਪੰਚ ਗੁਰਜੀਤ ਸਿੰਘ