ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਸੰਬੰਧੀ ਕੀਤੀ ਮੀਟਿੰਗ
ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 31 ਅਗਸਤ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਬਠਿੰਡਾ ਕਮੇਟੀ ਵੱਲੋਂ ਰਾਮਪੁਰਾ ਪੀ.ਐਸ.ਪੀ.ਸੀ.ਐਲ ਡਵੀਜਨ ਵਿਖੇ ਭਰਵੀਂ ਮੀਟਿੰਗ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਸਬੰਧੀ ਆਉਣ ਵਾਲੇ ਸੰਘਰਸ਼ ਪ੍ਰੋਗਰਾਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੈਨਸ਼ਨ ਬਹਾਲ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕਰਨ ਦੀ ਵੀ ਚਿਤਾਵਨੀ ਦਿੱਤੀ।
ਪ੍ਰਧਾਨ ਇਕਬਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ ਦੇ 2004 ਤੋਂ ਬਾਅਦ ਭਰਤੀ ਕੀਤੇ ਮੁਲਾਜਮਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਦੇ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀ ਜਿੰਨਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਨਹੀਂ ਹੋਈ ਅਤੇ ਇਸ ਸੰਘਰਸ਼ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਤਾਂ ਕਿ ਇਸ ਸੰਘਰਸ਼ ਨੂੰ ਹੋਰ ਵੱਡਾ ਕਰਕੇ ਜਲਦੀ ਤੋਂ ਜਲਦੀ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਜਿਲਾ ਕਮੇਟੀ ਬਠਿੰਡਾ ਵੱਲੋਂ ਰਾਮਪੁਰਾ ਦੀ ਡਵੀਜਨ ਪੱਧਰ ਦੀ ਸੀ.ਪੀ.ਐਚ ਕਮੇਟੀ ਦੀ ਚੋਣ ਕਰਵਾਈ ਗਈ, ਜਿੰਨਾਂ ਵਿੱਚ ਇਕਬਾਲ ਸਿੰਘ ਭੁੱਚੋ ਪ੍ਰਧਾਨ, ਰਾਜਨ ਗਰਗ ਰਾਮਪੁਰਾ ਸੀਨੀਅਰ ਮੀਤ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅੰਤਰ ਸਿੰਘ ਲਹਿਰਾ ਮੁਹੱਬਤ, ਮੀਤ ਪ੍ਰਧਾਨ ਨਵਜੋਤ ਸਿੰਘ ਰਾਮਪੁਰਾ, ਮੀਤ ਪ੍ਰਧਾਨ ਸੁਖਜਿੰਦਰ ਸਿੰਘ ਭੈਣੀ, ਸਕੱਤਰ ਮਨੋਜ ਯਾਦਵ ਰਾਮਪੁਰਾ, ਸਹਾਇਕ ਸਕੱਤਰ ਜਗਮੀਤ ਸਿੰਘ ਭੂੰਦੜ, ਕੈਸ਼ੀਅਰ ਵਰਿੰਦਰ ਕੁਮਾਰ, ਪ੍ਰੈਸ ਸਕੱਤਰ ਨਰੇਸ਼ ਕੁਮਾਰ ਨੂੰ ਚੁਣਿਆ ਗਿਆ।