January 6, 2025

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ

ਲੁਧਿਆਣਾ- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਓਪਨ ਏਅਰ ਥੀਏਟਰ, ਪੀ.ਏ.ਯੂ, ਲੁਧਿਆਣਾ ਵਿਖੇ ਤਿੰਨ ਰੋਜ਼ਾ 13ਵਾ ਇੰਟਰ ਕਾਲਜ ਯੂਥ ਫੈਸਟੀਵਲ ਦਾ ਉਦਘਾਟਨ ਸ਼ਮਾਂ ਰੌਸ਼ਨ ਕਰਕੇ ਕੀਤਾ।  ਇਸ ਫੈਸਟੀਵਲ ਦਾ ਆਯੋਜਨ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਨਾਲ ਗਡਵਾਸੂ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਵੀ ਮੌਜੂਦ ਸਨ।

ਨੌਜਵਾਨਾਂ ਦੀ ਅਸੀਮ ਊਰਜ਼ਾ ਨੂੰ ਸਕਾਰਾਤਮਕ ਦਿਸ਼ਾ ‘ਚ ਲਿਆਉਣ ਦੀ ਲੋੜ

ਕੈਬਨਿਟ ਮੰਤਰੀ ਨੇ ਨੌਜਵਾਨਾਂ ਦੀ ਅਸੀਮ ਊਰਜ਼ਾ ਨੂੰ ਇੱਕ ਸਕਾਰਾਤਮਕ ਦਿਸ਼ਾ ਵਿੱਚ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਦੋਂ ਨੌਜਵਾਨ ਪੀੜ੍ਹੀ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਕੋਈ ਆਪਣਾ ਬਿਜਨੈਸ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਪੰਜਾਬ ਸਰਕਾਰ ਉਹਨਾਂ ਨੂੰ 5 ਲੱਖ ਰੁਪਏ ਦੀ ਮੱਦਦ ਦਿੰਦੀ ਹੈ। ਇਸ ਕਰਕੇ ਕਿਸੇ ਨੌਜਵਾਨ ਨੇ ਆਪਣਾ ਕੰਮ ਸ਼ੁਰੂ ਕਰਨਾ ਹੋਵੇ ਤਾਂ ਮਾਨ ਸਰਕਾਰ ਉਹਨਾਂ ਪਿੱਛੇ ਚਟਾਨ ਬਣਕੇ ਖੜ੍ਹੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਕੀਮਾਂ ਹਨ ਜਿਵੇਂ ਕਿ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ) ਦੀ ਗੱਲ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਭਾਰਤ ਦੇ 28 ਰਾਜਾ ਅਤੇ 8 ਕੇਂਦਰ ਪ੍ਰਸ਼ਾਸ਼ਤ ਰਾਜਾਂ ਵਿੱਚੋਂ ਸਾਡੇ ਪੰਜਾਬ ਦੇ ਇਨਵੈਸਟਮੈਂਟ ਪੋਰਟਲ ਨੇ ਸਾਰੇ ਰਾਜਾਂ ਵਿੱਚੋਂ ਪਹਿਲਾ ਦਰਜਾ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ 55 ਹਜ਼ਾਰ ਨਵੇਂ ਐਮ.ਐਸ.ਐਮ.ਈ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਕਿ ਅਸੀਂ ਆਪਣਾ ਕਾਰੋਬਾਰ ਕਰਨਾ ਚਾਹੁੰਦੇ ਹਾਂ ਜ਼ੋ ਕਿ ਪੂਰੇ ਭਾਰਤ ਵਿੱਚੋਂ ਕਿਸੇ ਰਾਜ ਦਾ ਸਭ ਤੋਂ ਵੱਧ ਅੰਕੜਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਜਮੀਨੀ ਪੱਧਰ ਉੱਤੇ ਵੱਡੀ ਪੱਧਰ ਤੇ ਨਿਵੇਸ਼ ਹੋਏ ਹਨ ਜਿਸ ਵਿੱਚੋਂ ਬਹੁਤ ਕੀਮਤੀ ਵੱਡੀਆ ਕੰਪਨੀਆਂ ਨੇ ਆ ਕੇ ਨਿਵੇਸ਼ ਕੀਤਾ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬੀ ਨੌਜਵਾਨ ਲੰਮੇ ਸਮੇਂ ਤੋਂ ਆਪਣੀ ਮਿਹਨਤ, ਇਮਾਨਦਾਰੀ ਤੇ ਦ੍ਰਿੜ ਸੰਕਲਪ ਲਈ ਵਿਸ਼ਵ ਭਰ ਵਿੱਚ ਪ੍ਰਸਿੱਧ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬੀ ਨੌਜਵਾਨਾਂ ਨੇ ਨਾ ਸਿਰਫ ਆਪਣੇ ਸੂਬੇ, ਦੇਸ਼ ਵਿੱਚ ਬਲਕਿ ਵਿਸ਼ਵ ਪੱਧਰ ‘ਤੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਹਤਰੀ ਲਈ ਨੌਜਵਾਨਾਂ ਦੀ ਭਰਪੂਰ ਊਰਜ਼ਾ ਦੀ ਵਰਤੋਂ ਕਰਨ ਦੀ ਲੋੜ ਹੈ ਜਿਸ ਲਈ ਅਜਿਹੇ ਯੂਥ ਫੈਸਟੀਵਲਾਂ ਦੀ ਅਹਿਮ ਭੂਮਿਕਾ ਹੁੰਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਯੂਥ ਫੈਸਟੀਵਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸੰਗੀਤ, ਡਾਂਸ, ਥੀਏਟਰ ਅਤੇ ਹੋਰਾਂ ਦੇ ਖੇਤਰ ਵਿੱਚ ਵੱਖ-ਵੱਖ ਗਤੀਵਿਧੀਆਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।  ਉਹਨਾਂ ਕਿਹਾ ਕਿ ਕਲਾ ਅਤੇ ਸੱਭਿਆਚਾਰ ਦੀ ਵਿਅਕਤੀਗਤ ਸ਼ਖਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਹੁੰਦੀ ਹੈ ਅਤੇ ਇਸ ਤਰ੍ਹਾਂ ਅਜਿਹੇ ਫੈਸਟੀਵਲ ਸਾਡੇ ਨੌਜਵਾਨਾਂ ਨੂੰ ਆਪਣੀ ਅਨੋਖੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਸਿਹਤਮੰਦ ਮੰਚ ਪ੍ਰਦਾਨ ਕਰ ਸਕਦੇ ਹਨ।

ਉਨ੍ਹਾਂ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੀ ਅਸੀਮ ਊਰਜ਼ਾ ਨੂੰ ਉਸਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਜਾਰੀ ਰੱਖਣ ਜਿਸ ਨਾਲ ਸਹੀ ਤਰੀਕੇ ਨਾਲ ਦੇਸ਼ ਦੀ ਸੇਵਾ ਕੀਤੀ ਜਾ ਸਕੇ। ਉਨ੍ਹਾਂ ਕਿਹਾ, ‘ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਹੋਰ ਯੂਥ ਫੈਸਟੀਵਲਾਂ ਦਾ ਆਯੋਜਨ ਕੀਤਾ ਜਾਵੇ ਅਤੇ ਇਸ ਤਰ੍ਹਾਂ ਸੂਬੇ ਦੁਆਰਾ ਦਰਪੇਸ਼ ਸਮਾਜਿਕ ਬੁਰਾਈਆਂ ਨੂੰ ਰੋਕਣ ਲਈ ਉਸਾਰੂ ਢੰਗ ਨਾਲ ਉਨ੍ਹਾਂ ਦੀ ਸਮਰੱਥਾ ਦਾ ਉਪਯੋਗ ਕੀਤਾ ਜਾਵੇ’।

ਗਡਵਾਸੂ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੁਲਦੀਪ ਸਿੰਘ ਯੂ.ਐਸ.ਏ ਅਤੇ  ਗਗਨਦੀਪ ਸਿੰਘ ਕੈਨੇਡਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ।

Kindly like,share and subscribe our youtube channel CPD NEWS.Contact for News and advertisement at 9803-4506-01

166660cookie-checkਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਯੂਥ ਨੂੰ ਭਾਈਵਾਲ ਬਣਾਉਣ ‘ਤੇ ਦਿੱਤਾ ਜ਼ੋਰ  
error: Content is protected !!