ਚੜ੍ਹਤ ਪੰਜਾਬ ਦੀ
ਲੁਧਿਆਣਾ, 15 ਸਤੰਬਰ (ਸਤ ਪਾਲ ਸੋਨੀ ) – ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਜਾਰੀ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਰਾਜ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਗਿਆਸਪੁਰਾ ਚੌਂਕ ਅਤੇ ਢੰਡਾਰੀ ਵਿਖੇੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਅਭਿਆਨ ਚਲਾਇਆ ਗਿਆ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਗਿਆਸਪੁਰਾ ਚੌਂਕ ਅਤੇ ਢੰਡਾਰੀ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੇਡ ਕੀਤੀ ਗਈ ਅਤੇ ਉਥੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਤੇ ਠੱਲ ਪਾਈ ਜਾ ਸਕੇ।ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਹੋਣਗੀਆਂ ਤਾਂ ਕਿ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ।
ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ। ਟੀਮ ਵਿੱਚ ਬਾਲ ਸੁਰੱਖਿਆ ਵਿਭਾਗ ਦੇ ਮੁਬੀਨ ਕੁਰੈਸ਼ੀ (ਬਾਲ ਸੁਰੱਖਿਆ ਅਫਸਰ (ਆਈਸੀ) ਅਤੇ ਸਨਦੀਪ ਸਿੰਘ (ਸ਼ੋਸ਼ਲ ਵਰਕਰ), ਕਰਨ, ਸਿਟੀ ਚਾਈਲਡ ਲਾਈਨ ਅਤੇ ਬਲਵੀਰ ਸਿੰਘ (ਏਐਆਈ) ਅਤੇ ਹੋਰ ਨੁਮਾਇੰਦੇ (ਪੁਲਿਸ ਵਿਭਾਗ) ਆਦਿ ਹਾਜ਼ਰ ਸਨ ।
For any kind of News and advertisment contact us on 980-345-0601
1278900cookie-checkਬਾਲ ਭਿਖਿਆ ਦੀ ਰੋਕਥਾਮ ਤਹਿਤ ਗਿਆਸਪੁਰਾ ਚੌਂਕ ਅਤੇ ਢੰਡਾਰੀ ਵਿਖੇ ਚਲਾਇਆ ਅਭਿਆਨ