April 26, 2024

Ex CM Punjab Capt Amarinder Singh talking with media persons at Press Club in Chandigarh on Friday, July 29 2016. Express photo by Jasbir Malhi *** Local Caption *** Ex CM Punjab Capt Amarinder Singh talking with media persons at Press Club in Chandigarh on Friday, July 29 2016. Express photo by Jasbir Malhi

Loading

ਚੰਡੀਗੜ, 14 ਮਈ ( ਚੜ੍ਹਤ ਪੰਜਾਬ ਦੀ ) : ਸੂਬੇ ਵਿੱਚ ਉਦਯੋਗ ਨੂੰ ਪੈਰਾਂਤੇ ਖੜਾ ਕਰਨ ਦੀ ਅਤਿ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਵੱਖਵੱਖ ਸਨਅਤੀ ਜਥੇਬੰਦੀਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂਤੇ ਗੌਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਗੈਰਸੀਮਿਤ ਇਲਾਕਿਆਂ (ਮਿਕਸ ਲੈਂਡ ਯੂਜ਼ ਵਾਲੇ ਖੇਤਰਾਂ) ਵਿੱਚ ਛੋਟੇ/ਘਰੇਲੂ ਉਦਯੋਗ ਨੂੰ ਤੁਰੰਤ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਨਾਲ ਵੱਡੇ ਉਦਯੋਗਾਂ ਨੂੰ ਖੋਲਣ ਵਿੱਚ ਸਹਾਇਤਾ ਮਿਲੇਗੀ ਜੋ ਛੋਟੇ ਪੁਰਜ਼ਿਆਂ ਤੇ ਹੋਰ ਸਬੰਧਤ ਸਾਜ਼ੋਸਾਮਾਨ ਲਈ ਛੋਟੀਆਂ ਇਕਾਈਆਂਤੇ ਨਿਰਭਰ ਹੁੰਦੇ ਹਨ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਨਾਂ ਛੋਟੇ ਯੂਨਿਟਾਂ ਜਿੱਥੇ ਆਮ ਤੌਰਤੇ ਕਾਮੇ ਉਥੇ ਜਾਂ ਆਲੇਦੁਆਲੇ ਹੀ ਰਹਿੰਦੇ ਹਨ, ਨੂੰ ਕੋਵਿਡ-19 ਦੇ ਨਿਰਧਾਰਤ ਕਾਰਜ ਸੰਚਾਲਨ (ਐਸ..ਪੀ.) ਦੀ ਸਖਤੀ ਨਾਲ ਪਾਲਣਾ ਅਤੇ ਸੀਮਿਤ ਪਹੁੰਚ ਦੀਆਂ ਲੋੜਾਂ ਦੇ ਆਧਾਰਤੇ ਕੰਮ ਸ਼ੁਰੂ ਕਰਨਾ ਹੋਵੇਗਾਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਜਥੇਬੰਦੀਆਂ ਵੱਲੋਂ ਲੁਧਿਆਣਾ ਜ਼ਿਲੇ ਦੇ ਗੈਰਸੀਮਿਤ ਜ਼ੋਨ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਕੋਵਿਡ-19 ਦੇ ਐਸ..ਪੀਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੀਮਿਤ ਪਹੁੰਚ ਨਾਲ ਉਦਯੋਗਿਕ ਯੂਨਿਟ ਚਲਾਉਣ ਦੀ ਆਗਿਆ ਦੇਣ ਦੀਆਂ ਵਾਰਵਾਰ ਅਪੀਲ ਕੀਤੀਆਂ ਗਈਆਂ ਸਨ ਉਨਾਂ ਕਿਹਾ ਕਿ ਸੂਬੇ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀ ਸੁਝਾਅ ਦਿੱਤਾ ਸੀ ਕਿ ਛੋਟੇ ਯੂਨਿਟਾਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਵੱਡੇ ਉਦਯੋਗ ਵੀ ਆਪਣਾ ਕੰਮ ਸ਼ੁਰੂ ਕਰ ਸਕਣ

ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਲੁਧਿਆਣਾ ਦੇ ਮਾਸਟਰ ਪਲਾਨ ਤਹਿਤ ਐਸ.../..ਯੂਜ਼/ਇੰਡਸਟਰੀਅਲ ਅਸਟੇਟ/ਫੋਕਲ ਪੁਆਇੰਟ/ਮਨੋਨੀਤ ਉਦਯੋਗਿਕ ਇਲਾਕਿਆਂ ਹੇਠ ਸਨਅਤਾਂ ਚਲਾਉਣ ਦੇ ਤਾਜ਼ਾ ਦਿਸ਼ਾਨਿਰਦੇਸ਼ਾਂ ਤਹਿਤ ਦਿੱਤੀ ਗਈ ਪ੍ਰਵਾਨਗੀ ਦੇ ਬਾਵਜੂਦ ਲੁਧਿਆਣਾ ਦੇ ਕੁੱਝ ਸਨਅਤੀ ਇਲਾਕਿਆਂ ਵਿੱਚ ਉਦਯੋਗ ਆਪਣੇ ਕੰਮ ਸ਼ੁਰੂ ਨਹੀਂ ਕਰ ਸਕੇ ਸਨਜ਼ਿਕਰਯੋਗ ਹੈ ਕਿ ਲੁਧਿਆਣਾ ਇਕ ਸਨਅਤੀ ਸ਼ਹਿਰ ਹੈ ਜਿੱਥੇ ਲਗਪਗ 95,000 ਸੂਖਮ, ਛੋਟੇ ਤੇ ਦਰਮਿਆਨੇ ਉਦਯੋਗ ਹਨ ਜੋ ਹੁਨਰਮੰਦ ਅਤੇ ਗੈਰਹੁਨਰਮੰਦ 10 ਲੱਖ ਤੋਂ ਵੱਧ ਕਾਮਿਆਂ ਨੂੰ ਰੋਜ਼ਗਾਰ ਦਿੰਦੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਮੇ ਵੱਖਵੱਖ ਸੂਬਿਆਂ ਨਾਲ ਸਬੰਧਤ ਹਨ ਅਤੇ ਲੰਮਾ ਸਮਾਂ ਲੌਕਡਾੳੂਨ ਰਹਿਣ ਕਰਕੇ ਬੇਰੋਜ਼ਗਾਰ ਹੋ ਚੁੱਕੇ ਹਨ ਅਤੇ ਉਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਉਨਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਬੰਦਿਸ਼ਾਂ ਵਿੱਚ ਢਿੱਲ ਦਿੱਤੇ ਜਾਣ ਦੇ ਬਾਵਜੂਦ ਲੁਧਿਆਣਾ ਅੰਦਰ ਸਿਰਫ 6900 ਉਦਯੋਗਿਕ ਯੂਨਿਟਾਂ ਵੱਲੋਂ ਉਦਯੋਗਿਕ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ  ਮੁੱਖ ਮੰਤਰੀ ਨੇ ਕਿਹਾ ਕਿ ਕਾਫੀ ਛੋਟੀਆਂ ਉਦਯੋਗਿਕ ਇਕਾਈਆਂ ਦੀ ਵੱਖਵੱਖ ਛੋਟੀਆਂ/ਘਰੇਲੂ ਉਦਯੋਗਿਕ ਇਕਾਈਆਂ ਜੋ ਮਾਸਟਰ ਪਲਾਨ ਅਨੁਸਾਰ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਸਥਾਪਤ ਹਨ, ‘ਤੇ ਉਦਯੋਗਿਕ ਜ਼ਰੂਰਤਾਂ ਲਈ ਨਿਰਭਰਤਾ ਹੋਣ ਕਾਰਨ ਇਨਾਂ ਵੱਲੋਂ ਕੰਮ ਦੀ ਸ਼ੁਰੂਆਤ ਨਹੀਂ ਕੀਤੀ ਗਈ

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਉਦਯੋਗਿਕ ਯੂਨਿਟਾਂ ਨੂੰ ਕੰਮ ਸ਼ੁਰੂ ਕਰਨ ਲਈ  ਉਤਸ਼ਾਹਿਤ ਕਰਨ ਬਾਰੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਨਾਂ ਵਿੱਚ ਕੰਮ ਕਰਦੇ ਵੱਡੀ ਗਿਣਤੀ ਕਿਰਤੀਆਂ ਨੂੰ ਲਾਭ ਹੋ ਸਕੇ ਅਤੇ ਟਾੳੂਨ ਪਲਾਨਿੰਗ ਵਿਭਾਗ ਦੀ ਨੋਟੀਫਿਕੇਸ਼ਨ ਅਨੁਸਾਰ, ਨੋਟੀਫਾਈ ਮਾਸਟਰ ਯੋਜਨਾ ਅਤੇ ਜ਼ਮੀਨੀ ਵਰਤੋਂ ਪੱਖੋਂ ਮਿਸ਼ਰਤ ਖੇਤਰਾਂ ਵਿਚਲੇ ਉਦਯੋਗਿਕ ਯੂਨਿਟਾਂ ਨੂੰ ਕੰਮ ਕਰਨ ਲਈ ਪ੍ਰਵਾਨਗੀ ਦਿੱਤੀ ਹੋਈ ਹੈ  ਇਸ ਲਈ ਇਨਾਂ ਉਦਯੋਗਾਂ, ਜੋ  ਲੁਧਿਆਣਾ ਦੇ ਮਾਸਟਰ ਪਲਾਨ ਅਨੁਸਾਰ ਨਿਯਤ ਉਦਯੋਗਿਕ ਖੇਤਰਾਂ/ਫੋਕਲ ਪੁਆਇੰਟਾਂ/ਉਦਯੋਗਿਕ ਇਸਟੇਟਾਂ/ਐਸ../..ਯੂ ਵਿੱਚ ਪੈਂਦੇ ਉਦਯੋਗਾਂ ਲਈ ਸਪਲਾਈ ਦੀ ਕੜੀ ਦਾ ਹਿੱਸਾ ਹੋਣ ਕਰਕੇ ਵੀ ਪ੍ਰਵਾਨਗੀ ਦੇਣ ਦੀ ਜ਼ਰੂਰਤ ਹੈਮਿਸ਼ਰਤ ਖੇਤਰਾਂ ਵਿਚਲੀਆਂ ਲਘੂ/ਛੋਟੀਆਂ ਉਦਯੋਗਿਕ ਇਕਾਈਆਂ ਜ਼ਿਲੇ ਦੀ ਉਦਯੋਗਿਕ ਖੇਤਰ ਦਾ 50 ਫੀਸਦ ਹਿੱਸਾ ਬਣਦੀਆਂ ਹਨ ਅਤੇ ਇਨਾਂ ਵਿੱਚ 5-6 ਲੱਖ ਕਾਮੇ ਕੰਮ ਕਰਦੇ ਹਨ  ਚਾਰ ਸਾਲ ਪਹਿਲਾਂ ਸਥਾਪਤ ਕੀਤੀਆਂ ਗਈਆਂ ਇਨਾਂ ਇਕਾਈਆਂ ਨੂੰ ਤਮਾਮ ਵਿਹਾਰਕ ਉਦੇਸ਼ਾਂ ਲਈ ਉਦਯੋਗਿਕ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਸਨ ਅਤੇ ਇਹ ਮਿਸ਼ਰਤ ਜ਼ਮੀਨੀ ਵਰਤੋਂ ਖੇਤਰਾਂ ਨੂੰ ਗਰੀਨ ਉਦਯੋਗ ਦੇ ਹਿੱਸਿਆਂ ਵੱਜੋਂ ਵਿਚਾਰਿਆ ਗਿਆ ਸੀ ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਉਦਯੋਗ ਇਨਾਂ ਦੇ ਮਾਲਕਾਂ ਵੱਲੋਂ ਖੁਦ ਚਲਾਏ ਜਾਂਦੇ ਹਨ ਅਤੇ ਸਥਾਨਕ ਖੇਤਰਾਂ ਰਹਿੰਦੇ ਬਹੁਤ ਥੋੜੇ ਕਾਮਿਆਂ ਨੂੰ ਇਨਾਂ ਵਿੱਚ ਰੁਜ਼ਗਾਰ ਪ੍ਰਾਪਤ ਹੈ

 

58640cookie-checkਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ
error: Content is protected !!