October 30, 2024

Loading

ਚੰਡੀਗੜ੍ਹ, ( ਚੜ੍ਹਤ ਪੰਜਾਬ ਦੀ ): ਸੂਬਾ ਸਰਕਾਰ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲਿਆਂ ਵਿੱਚ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਪਲਾਜ਼ਮਾ ਥਰੈਪੀ ਦੇ ਇਲਾਜ ਦੀ ਸਹੂਲਤ ਵਾਸਤੇ ਪਲਾਜ਼ਮ ਬੈਂਕ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈਹਾਲਾਂਕਿ, ਆਈ.ਸੀ.ਐਮ.ਆਰ ਦੇ ਟਰਾਇਲ ਪ੍ਰਾਜੈਕਟ ਦੇ ਤੌਰਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥਰੈਪੀ ਦਾ ਇਲਾਜ ਪਹਿਲਾਂ ਹੀ ਕੀਤਾ ਜਾ ਰਿਹਾ ਹੈਸੂਬੇ ਵਿੱਚ ਕੋਵਿਡ ਸਥਿਤੀ ਬਾਰੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੇ ਸਾਬਕਾ ਮੁਖੀ ਡਾ. ਨੀਲਿਮਾ ਮਰਵਾਹਾ ਦੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈਡਾ. ਮਰਵਾਹਾ ਪਹਿਲਾਂ ਹੀ ਇਸ ਪ੍ਰਕ੍ਰਿਆ ਵਿੱਚ ਸ਼ਾਮਲ ਹਨ ਅਤੇ ਪਲਾਜ਼ਮਾ ਥਰੈਪੀ ਟਰਾਇਲ ਬਾਰੇ ਸੇਧ ਦੇ ਰਹੇ ਹਨਪਲਾਜ਼ਮਾ ਬੈਂਕ ਗੰਭੀਰ ਬਿਮਾਰ ਰੋਗੀਆਂ ਜਾਂ ਗੰਭੀਰ ਬਿਮਾਰੀ ਦੇ ਜੋਖਮ ਵਾਲੇ ਲੋਕਾਂ ਲਈ ਤਿਆਰ ਸਪਲਾਈ ਸਰੋਤ ਵਜੋਂ ਕੰਮ ਕਰੇਗਾ ਅਤੇ ਇਸ ਨਾਲ ਕਰੋਨਾ ਤੋਂ ਸਿਹਤਯਾਬ ਹੋਏ ਲੋਕਾਂ ਦੇ ਪਲਾਜ਼ਮੇ ਨਾਲ ਮਰੀਜ਼ਾਂ ਦਾ ਵੱਡੇ ਪੈਮਾਨੇਤੇ ਇਲਾਜ ਕੀਤਾ ਜਾ ਸਕੇਗਾ

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਟਰਾਇਲ ਲਈ ਕੁੱਲ 15 ਮਰੀਜ਼ ਭਰਤੀ ਕੀਤੇ ਜਾ ਚੁੱਕੇ ਹਨ ਜਿਨਾਂ ਵਿੱਚੋਂ ਅੱਠ ਨੂੰ ਪਲਾਜ਼ਮਾ ਦਿੱਤਾ ਗਿਆ ਹੈ ਜਦਕਿ ਬਾਕੀ 7 ਨੂੰ ਆਈ.ਸੀ.ਐਮ.ਆਰ. ਦੀ ਬੇਤਰਤੀਬੀ (ਰੈਂਡਮ) ਵਿਧੀ ਮੁਤਾਬਕ ਨਿਗਰਾਨੀ ਹੇਠ ਰੱਖਿਆ ਗਿਆ ਹੈਪੰਜ ਮਰੀਜ਼ ਪੂਰੀ ਤਰਾਂ ਸਿਹਤਯਾਬ ਹੋ ਗਏ ਹਨ ਜਿਨਾਂ ਨੂੰ ਛੇਤੀ ਹੀ ਘਰ ਭੇਜ ਦਿੱਤਾ ਜਾਵੇਗਾਠੀਕ ਹੋਏ 300 ਮਰੀਜ਼ਾਂ ਵਿੱਚੋਂ ਹੁਣ ਤੱਕ 11 ਵਿਅਕਤੀਆਂ ਨੇ ਪਲਾਜ਼ਮਾ ਦਾਨ ਕੀਤਾ ਹੈਸੂਬੇ ਵਿੱਚ ਸੁਰੱਖਿਆ ਨੇਮਾਂ ਦੀ ਵਧ ਰਹੀ ਉਲੰਘਣਾ ਜਿਨਾਂ ਵਿੱਚੋਂ ਬਹੁਤੇ ਸਿਆਸੀ ਪਾਰਟੀਆਂ ਤੋਂ ਹਨ, ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ ਲਈ ਉਨਾਂ ਦਾ ਸਹਿਯੋਗ ਮੰਗਣਗੇਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਉਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕੋਵਿਡ ਦੇ ਫੈਲਾਅ ਦਾ ਕਾਰਨ ਬਣਨ ਵਾਲੀ ਕਿਸੇ ਵੀ ਕਾਰਵਾਈ ਤੋਂ ਬਚਣ ਲਈ ਵੀ ਅਪੀਲ ਕਰਨਗੇਇਸ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੁਲੀਸ ਨੇ ਕੋਵਿਡ ਤੋਂ ਬਚਾਅ ਲਈ ਨਿਰਧਾਰਤ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨਤੇ ਸਿਆਸੀ ਪਾਰਟੀਆਂ ਦੇ ਕੁਝ ਲੋਕਾਂ ਖਿਲਾਫ ਕੇਸ ਦਰਜ ਕੀਤੇ ਹਨ ਅਤੇ ਉਨਾਂ ਦਾ ਵਿਭਾਗ ਵੀ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਕੰਮ ਨਾ ਕਰਨ ਲਈ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ

ਮੀਟਿੰਗ ਦੌਰਾਨ ਦੱਸਿਆ ਕਿ ਬੁੱਧਵਾਰ ਨੂੰ 258 ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਤੱਕ 11 ਪੀ.ਸੀ.ਐਸ. ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਜਿਨਾਂ ਵਿੱਚ ਸੀ.ਐਮ.. ਸੰਗਰੂਰ, ਜੱਜ ਆਦਿ ਸ਼ਾਮਲ ਹਨ, ਵੀ ਕਰੋਨਾ ਪਾਜ਼ੇਟਿਵ ਪਾਏ ਗਏ ਹਨਮੁੱਖ ਮੰਤਰੀ ਨੇ ਇਸ ਨੂੰ ਅੱਗੇ ਵਧਣ ਤੋਂ ਰੋਕਣ ਦੀ ਲੋੜਤੇ ਜ਼ੋਰ ਦਿੱਤਾਉਨਾਂ ਕਿਹਾ ਕਿ ਦਫ਼ਤਰੀ ਸਟਾਫ ਨੂੰ ਵਿਸ਼ੇਸ਼ ਤੌਰਤੇ ਧਿਆਨ ਰੱਖਣ ਦੀ ਲੋੜ ਹੈਉਨਾਂ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਰਕਾਰੀ ਅਧਿਕਾਰੀਆਂ ਦੀਆਂ ਮੀਟਿੰਗਾਂ, ਦੂਜੇ ਦਫ਼ਤਰਾਂ ਵਿੱਚ ਜਾਣ ਆਦਿ ਬਾਰੇ ਨਿਰਧਾਰਤ ਸੰਚਾਲਨ ਵਿਧੀ (ਐਸ..ਪੀ.) ਜਾਰੀ ਕਰਨ ਲਈ ਆਖਿਆਇਹ ਸਪੱਸ਼ਟ ਕੀਤਾ ਜਾਵੇ ਕਿ ਲਾਪਰਵਾਹੀ ਵਾਲੇ ਰਵੱਈਏ ਦੇ ਕਾਰਨ ਬਹੁਤ ਹੀ ਅਹਿਮ ਮਨੁੱਖੀ ਸ਼ਕਤੀ ਦਰਮਿਆਨ ਰੋਗ ਦਾ ਫੈਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਸੁਰੱਖਿਆ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤੇ ਜਾਣ ਦੀ ਲੋੜਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਉਲੰਘਣਾ ਕਰਨ ਵਾਲਿਆਂ ਖਿਲਾਫ ਚਲਾਨ ਕੱਟਣ ਕਿਸੇ ਪ੍ਰਕਾਰ ਦੀ ਨਰਮੀ ਨਾ ਵਰਤਣ ਲਈ ਨਿਰਦੇਸ਼ ਦਿੱਤੇ ਗਏਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਇਕੱਲੇ ਬੁੱਧਵਾਰ ਕੁੱਲ 4882 ਚਲਾਨ ਜਾਰੀ ਕੀਤੇ ਗਏ ਜਿਨਾਂ ਵਿਚ ਜ਼ਿਆਦਾਤਰ ਮਾਸਕ ਨਾ ਪਹਿਨਣ ਨਾਲ ਸਬੰਧਤ ਸਨਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂਮਿਸ਼ਨ ਫ਼ਤਿਹ ਤਹਿਤ ਗਰੀਬਾਂ ਨੂੰ 15 ਲੱਖ ਮਾਸਕ ਵੰਡਣ ਦਾ ਫੈਸਲਾ ਕੀਤਾ ਗਿਆ ਹੈ ਜਿਨਾਂ ਵਿੱਚੋਂ ਮੌਜੂਦਾ ਸਮੇਂ ਇਕ ਲੱਖ ਵੰਡੇ ਜਾ ਰਹੇ ਹਨ ਜਦਕਿ ਬਾਕੀ ਲਈ ਆਰਡਰ ਦਿੱਤੇ ਜਾ ਚੁੱਕੇ ਹਨਪੁਲਿਸ ਮੁਖੀ ਨੇ ਦੱਸਿਆ ਕਿ ਕੇਸਾਂ ਦੀ ਗਿਣਤੀ ਹੋ ਰਹੇ ਵਾਧੇ ਨੂੰ ਵੇਖਦਿਆਂ ਜੇਲਾਂ ਵਿੱਚ ਸੈਂਪਲ ਟੈਸਟਿੰਗ ਲਈ ਨਿਰਦੇਸ਼ ਦਿੱਤੇ ਜਾ ਚੁੱਕੇ ਹਨਡੀ.ਜੀ.ਪੀ ਨੇ ਅੱਗੇ ਦੱਸਿਆ ਕਿ ਪੰਜਾਬ ਆਉਣ ਵਾਲੇ ਯਾਤਰੀਆਂ ਲਈ ਸੋਮਵਾਰ ਅੱਧੀ ਰਾਤ ਤੋਂ ਸ਼ੁਰੂ ਕੀਤੀ ਗਈ ਰਜਿਸਟ੍ਰੇਸ਼ਨ ਪ੍ਰਕ੍ਰਿਆ ਤਹਿਤ 31959 ਰਜਿਸਟ੍ਰੇਸ਼ਨਾਂ ਪਹਿਲਾਂ ਹੀ ਹੋ ਚੁੱਕੀਆਂ ਹਨ ਜਿਨਾਂ ਵਿੱਚੋਂ4277 ਹੌਟਸਪੌਟ (ਪ੍ਰਭਾਵਿਤ ਥਾਵਾਂ) ਵਿਸ਼ੇਸ਼ ਤੌਰਤੇ ਦਿੱਲੀ ਨਾਲ ਸਬੰਧਤ ਹਨ

ਗ੍ਰਹਿ ਸਕੱਤਰ ਸਤੀਸ਼ ਚੰਦਰਾ ਵੱਲੋ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਲੌਕਡਾਊਨ ਦੀ ਉਲੰਘਣਾ ਸਬੰਧੀ ਪ੍ਰਵਾਸੀ ਮਜ਼ਦੂਰਾਂ ਖਿਲਾਫ ਕੀਤੀਆਂ ਗਈਆਂ ਐਫ.ਆਈ.ਆਰਜ਼ ਰੱਦ ਕਰਨ ਦੀ ਪ੍ਰਕ੍ਰਿਆ ਪੰਜਾਬ ਅੰਦਰ ਸ਼ੁਰੂ ਹੋ ਚੁੱਕੀ ਹੈਉਨਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁਖੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨਇਸ ਤੋਂ ਪਹਿਲਾਂ, ਕੋਵਿਡ-19 ਬਿਮਾਰੀ ਦੇ ਪ੍ਰਬੰਧਨ ਅਤੇ ਜਲਦੀ ਪਤਾ ਲਾਉਣ ਲਈ ਸੂਬੇ ਅੰਦਰ ਸ਼ੁਰੂ ਕੀਤੀ ਜਾ ਰਹੀ ਰੈਪਿਡ ਐਂਟੀਜੈਨ ਟੈਸਟਿੰਗ ਬਾਰੇ ਸਿਹਤ, ਮੈਡੀਕਲ ਸਿੱਖਿਆ ਅਤੇ ਖੋਜ ਬਾਰੇ ਸਲਾਹਕਾਰ ਡਾ. ਕੇ.ਕੇ.ਤਲਵਾੜ ਨੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਜ਼ਿਲਿਆਂ ਦੀ ਪਾਇਲਟ ਦੇ ਤੌਰਤੇ ਸ਼ਨਾਖਤ ਕੀਤੀ ਗਈ ਹੈਇਸ ਟੈਸਟ ਰਾਹੀਂ ਨਤੀਜੇ ਕੇਵਲ 30 ਮਿੰਟ ਸਮੇਂ ਦੌਰਾਨ ਹੀ ਪ੍ਰਾਪਤ ਹੋ ਜਾਂਦੇ ਹਨਨਿੱਜੀ ਹਸਪਤਾਲਾਂ ਵਿੱਚ ਰੇਟ ਤੈਅ ਕਰਨ ਸਬੰਧੀ ਉਨ੍ਹਾਂ ਦੱਸਿਆ ਕਿ ਹਸਪਤਾਲਾਂ ਨਾਲ ਪਹਿਲਾਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਅਗਲੀ ਮੀਟਿੰਗ ਸੋਮਵਾਰ ਕੀਤੀ ਜਾਣੀ ਹੈ ਜਿਸ ਉਪਰੰਤ ਰੇਟ ਤੈਅ ਕੀਤੇ ਜਾ ਸਕਣਗੇ

ਉਨਾਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੇਸਾਂ ਦੀਗਿਣਤੀ ਅਤੇ ਮੌਤ ਦਰ ਕੌਮੀ ਔਸਤ ਅਤੇ ਕਈ ਹੋਰਨਾਂ ਰਾਜਾਂ ਨਾਲੋਂ ਘੱਟ ਹੈ, ਪਰ ਕੋਵਿਡ ਦਾ ਫੈਲਾਅ ਚਿੰਤਾਜਨਕ ਹੈ ਅਤੇ ਕੁਝ ਸੀਮਤ/ਸੂਖਮ ਸੀਮਤ ਖੇਤਰਾਂ ਵਿੱਚ ਸਮਾਜਿਕ ਫੈਲਾਅਤੇ ਰੋਕ ਵੀ ਵੇਖਣ ਨੂੰ ਮਿਲੀ ਹੈਸੂਬੇ ਅੰਦਰ ਟੈਸਟਿੰਗ ਵਿੱਚ ਕੀਤੇ ਵਾਧੇ ਬਾਰੇ ਡਾ. ਤਲਵਾੜ ਨੇ ਦੱਸਿਆ ਕਿ 15 ਜ਼ਿਲਾ ਹਸਪਤਾਲਾਂ (ਬਰਨਾਲਾ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ,ਪਠਾਨਕੋਟ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸੰਗਰੂਰ, ਮੁਕਤਸਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਅਤੇ ਰੋਪੜ) ਵਿਖੇ ਟਰੂਨੈੱਟ ਮਸ਼ੀਨਾਂ ਚਾਲੂ ਹਨਉਨਾਂ ਦੱਸਿਆ ਕਿ ਅਜਿਹੀਆਂ 15 ਹੋਰ ਮਸ਼ੀਨਾਂ ਲਈ ਆਰਡਰ ਦਿੱਤੇ ਜਾ ਚੁੱਕੇ ਹਨ ਜਿਨਾਂ ਰਾਹੀਂ ਟੈਸਟਿੰਗ 60 ਮਿੰਟਾਂ ਵਿੱਚ ਹੋ ਜਾਂਦੀ ਹੈਪ੍ਰਮੁੱਖ ਸਕੱਤਰ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਸੂਬੇ ਅੰਦਰ ਮੌਜੂਦਾ ਮੌਤ ਦਰ 2.6 ਫੀਸਦ ਹੈ ਜਦੋਂਕਿ ਭਾਰਤ ਇਹ 2.8 ਫੀਸਦ ਹੈਉਨਾਂ ਅੱਗੇ ਦੱਸਿਆ ਕਿ ਕੋਵਿਡ ਮਰੀਜ਼ਾਂ ਵਿੱਚੋਂ70.8ਫੀਸਦ ਬਿਨਾਂ ਲੱਛਣ ਵਾਲੇ ਹਨ, 14.7 ਫੀਸਦ ਘੱਟ ਪ੍ਰਭਾਵਿਤ, 8.8 ਫੀਸਦ ਦਰਮਿਆਨੇ ਪ੍ਰਭਾਵਿਤ ਅਤੇ 5.6 ਫੀਸਦ ਜ਼ਿਆਦਾ ਪ੍ਰਭਾਵਿਤ ਹਨ

61010cookie-checkਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਦੇ ਕੇਸ ਵਧਣ ਕਾਰਨ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਪ੍ਰਵਾਨਗੀ
error: Content is protected !!