Share on Google+
Share on Tumblr
Share on Pinterest
Share on LinkedIn
Share on Reddit
Share on XING
Share on WhatsApp
Share on Hacker News
Share on VK
Share on Telegram
April 8, 2025 4:17:31 PM

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, 14 ਅਕਤੂਬਰ ( ਸਤਪਾਲ ਸੋਨੀ )  : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਦੁਸਹਿਰਾ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਦੁਸ਼ਹਿਰੇ ਦਾ ਤਿਉਹਾਰ ਨਜ਼ਦੀਕ ਹੈ ਇਸ ਲਈ ਉਹ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਦੇ ਹੋਏ ਜ਼ਰੂਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਸ ਤਿਉਂਹਾਰ ਨੂੰ ਸੰਖੇਪ ਵਿੱਚ ਮਨਾਉਣ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਜ਼ਿਲੇ ਦੀਆਂ ਵੱਖ-ਵੱਖ ਦੁਸਹਿਰਾ ਕਮੇਟੀਆਂ ਨਾਲ ਸਾਂਝੇ ਤੌਰ ‘ਤੇ ਇਕ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨਾਂ ਦੇ ਸੁਝਾਅ ਦੇ ਨਾਲ-ਨਾਲ ਯੋਜਨਾਬੰਦੀ ਵੀ ਕੀਤੀ ਗਈ ਕਿ ਕੋਵਿਡ 19 ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਤਿਉਹਾਰ ਕਿਵੇਂ ਮਨਾਇਆ ਜਾਵੇ।

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲਾਂਕਿ ਕੋਵਿਡ ਪੋਜ਼ਟਿਵ ਮਰੀਜ਼ਾਂ ਦੇ ਆਂਕੜਿਆਂ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਪਰ ਉਨਾਂ ਨੂੰ ਦੂਜੀ ਲਹਿਰ ਲਈ ਕੋਵਿਡ-19 ਨੂੰ ਮੌਕਾ ਨਹੀਂ ਦੇਣਾ ਚਾਹੀਦਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਖੁਸ਼ ਵੇਖਣਾ ਚਾਹੁੰਦੀ ਹੈ ਅਤੇ ਤਿਉਹਾਰ ਮਨਾਏ ਜਾਣੇ ਚਾਹੀਦੇ ਹਨ ਪਰ ਕੋਵਿਡ-19 ਦੇ ਮੱਦੇਨਜਰ ਇਸ ਵਾਰ ਪ੍ਰਬੰਧਕ ਇਸ ਤਿਉਂਹਾਰ ਨੂੰ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ ਜਸ਼ਨਾਂ ਨੂੰ ਸੰਖੇਪ ਵਿੱਚ ਰੱਖਣ। ਉਨਾਂ ਕਿਹਾ ਕਿ ਜੇਕਰ ਇੱਕਠ ਵਿੱਚ ਕਿਸੇ ਨੇ ਮਾਸਕ ਨਹੀਂ ਪਾਇਆ ਤਾਂ ਉਨਾਂ ਨੂੰ ਮਾਸਕ ਮੁਹੱਈਆਂ ਕਰਵਾਉਣ, ਸਮਾਜਕ ਦੂਰੀ ਬਣਾਈ ਰੱਖਣ ਦੇ ਨਾਲ  ਹਰ ਪ੍ਰਵੇਸ਼ ਦੁਆਰ ‘ਤੇ ਸੈਨੇਟਾਈਜ਼ਰ ਅਤੇ ਹੱਥ ਧੋਣ ਦੀ ਸਹੂਲਤ ਮੁਹੱਈਆ ਕਰਵਾਉਣੀ ਲਾਜ਼ਮੀ ਹੈ।

ਉਨਾਂ ਆਯੋਜਕਾਂ ਨੂੰ ਕੁਝ ਸਥਾਨਕ ਚੈਨਲ ਜਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਤਾਲਮੇਲ ਕਰਕੇ ਆਪਣੇ ਪ੍ਰੋਗਰਾਮਾਂ ਨੂੰ ਲਾਈਵ ਚਲਾਉਣ ਲਈ ਕਿਹਾ ਜੋ ਇਕੱਠ ਨੂੰ ਘੱਟ ਰੱਖਣ ਵਿੱਚ ਸਹਾਇਤਾ ਕਰੇਗਾ ਅਤੇ ਲੋਕਾਂ ਨੂੰ ਖਾਸ ਤੌਰ ਤੇ ਬਜ਼ੁਰਗਾਂ ਤੇ ਬੱਚਿਆਂ ਨੂੰ ਸਿੱਧਾ ਪ੍ਰਸਾਰਣ ਦਿਖਾ ਕੇ ਭੀੜ ਵਿੱਚ ਜਾਣ ਤੋਂ ਬਚਾਇਆ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਦੁਸਹਿਰਾ ਕਮੇਟੀਆਂ ਨੂੰ ਸਹਿਯੋਗ ਦੀ ਅਪੀਲ ਕਰਦਿੰਆਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਉਨਾਂ ਦੀ ਹਰ ਪੱਖੋਂ ਸਹਾਇਤਾ ਲਈ ਤੱਤਪਰ ਹੈ।

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਝੂਲੇ, ਲੰਗਰ, ਸਟਾਲ ਅਤੇ ਮਨੋਰੰਜਨ ਵਰਗੇ ਮੇਲੇ ਲਗਾਉਣ ਤੋਂ ਪਰਹੇਜ਼ ਕਰਨ ਕਿਉਂਕਿ ਇਸ ਦੇ ਨਤੀਜੇ ਵਜੋਂ ਭਾਰੀ ਇਕੱਠ ਹੋ ਸਕਦਾ ਹੈ। ਉਨਾਂ ਕਿਹਾ ਕਿ ਰਾਵਣ ਦਹਿਨ ਦੀ ਆਗਿਆ ਹੈ ਪਰ ਉਨਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਿੱਚ ਲੋਕਾਂ ਦੀ ਘੱਟ ਤੋਂ ਘੱਟ ਸ਼ਮੂਲੀਅਤ ਹੋਵੇ।ਇਸ ਮੌਕੇ ਦੁਸਹਿਰਾ ਕਮੇਟੀਆਂ ਨੇ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਕਾਰਜਾਂ ਨੂੰ ਛੋਟਾ ਰੱਖਣਗੇ ਅਤੇ ਸਰਕਾਰ ਵੱਲੋਂ ਜਾਰੀ ਸਾਰੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਗੇ।

62250cookie-checkਜ਼ਿਲਾ ਪ੍ਰਸ਼ਾਸ਼ਨ ਵੱਲੋਂ ਦੁਸ਼ਹਿਰਾ ਕਮੇਟੀਆਂ ਨੂੰ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਦੇ ਹੋਏ ਦੁਸ਼ਹਿਰਾ ਮਨਾਉਣ ਦੀ ਕੀਤੀ ਅਪੀਲ
error: Content is protected !!