November 9, 2024

Loading

ਚੜ੍ਹਤ ਪੰਜਾਬ ਦੀ  
ਰਾਮਪੁਰਾ ਫੂਲ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਿਵਲ ਸਰਜਨ ਬਠਿੰਡਾ ਡਾ. ਬਲਵੰਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਯੋਕਜੋਤ ਸਿੰਘ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾ. ਨਰਿੰਦਰ ਗਰੋਵਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਰਾਈਆ ਵਿਖੇ ਫੀਵਰ ਸਰਵੇ ਕੀਤਾ ਅਤੇ ਲੋਕਾਂ ਨੂੰ ਮੱਛਰਾਂ ਦੇ ਲਾਰਵਿਆ ਦੀ ਪੈਦਾਇਸ਼ ਨੂੰ ਰੋਕਣ ਲਈ ਫਰਾਈ ਡੇ ਡਰਾਈ ਡੇ ਦਿਵਸ਼ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਬਰਸਾਤਾਂ ਦੇ ਸ਼ੁਰੂ ਹੁੰਦਿਆਂ ਹੀ ਮੱਛਰਾਂ ਦੀ ਪੈਦਾਇਸ਼ ਵਿਚ ਵਾਧਾ ਹੋ ਜਾਂਦਾ ਹੈ। ਜਿਸ ਨਾਲ ਡੇਂਗੂ, ਮਲੇਰੀਆ, ਚਿਕਨਗੁਨੀਆ, ਜੀਕਾ ਵਾਇਰਸ ਆਦਿ ਬੁਖਾਰਾ ਵਿਚ ਵਾਧਾ ਹੋ ਜਾਂਦਾ ਹੈ।
ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਇਸ ਲਈ ਘਰਾਂ ਵਿਚਲੇ ਪਾਣੀ ਵਾਲੇ ਹਰੇਕ ਬਰਤਨਾਂ , ਕੂਲਰਾ, ਗਮਲਿਆ, ਪੰਛੀਆਂ ਦੇ ਪੀਣ ਲਈ ਰੱਖੇ ਪਾਣੀ ਵਾਲੇ ਕਟੋਰੇ, ਪਸ਼ੂਆਂ ਨੂੰ ਪਿਲਾਉਣ ਵਾਲੀਆਂ ਖੇਲਾ, ਕਵਾੜ ਆਦਿ ਨੂੰ ਹਫਤੇ ਤੋਂ ਪਹਿਲਾਂ ਇਕ ਵਾਰੀ ਖਾਲੀ ਕਰਕੇ ਸੁਕਾਉਣਾ ਬਹੁਤ ਜਰੂਰੀ ਹੈ ਅਤੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ। ਇਸ ਮੌਕੇ ਮਲਟੀਪਰਪਜ ਹੈਲਥ ਵਰਕਰ ਵਿਨੋਦ ਕੁਮਾਰ ਨੇ ਬੁਖਾਰ ਤੋਂ ਪੀੜਤ ਅਤੇ ਬੁਖਾਰ ਦੇ ਸ਼ੱਕੀ ਮਰੀਜ਼ਾਂ ਦੇ ਖੂਨ ਸੈਂਪਲ ਇਕੱਤਰ ਕਰਕੇ ਯੋਗ ਪ੍ਰਣਾਲੀ ਰਾਹੀਂ ਟੈਸਟ ਕਰਨ ਲਈ ਭੇਜੇ।
#For any kind of News and advertisment contact us on 980-345-0601 
122860cookie-checkਰਾਈਆ ਵਿਖੇ ਫਰਾਈ ਡੇ ਡਰਾਈ ਡੇ ਦਿਵਸ਼ ਮਨਾਇਆ
error: Content is protected !!