ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 8 ਦਸੰਬਰ(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਤਿੰਨ ਖੇਤੀ ਕਾਨੂੰਨਾਂ, ਬਿਜਲੀ ਬਿੱਲ 2020 ਨੂੰ ਰੱਦ ਕਰਾਉਣ ਅਤੇ ਐਮ.ਐੱਸ.ਪੀ ਦੀ ਗਾਰੰਟੀ ਵਾਲਾ ਕਾਨੂੰਨ ਬਨਾਉਣ ਦੀ ਮੰਗ ਨੂੰ ਲੈ ਕੇ ਬੀ.ਕੇ.ਯੂ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਸਥਾਨਕ ਰੇਲਵੇ ਸਟੇਸ਼ਨ ਤੇ ਲੱਗਿਆ ਪੱਕਾ ਮੋਰਚਾ 434ਵੇ ਦਿਨ ਵੀ ਜਾਰੀ ਰਿਹਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੁਖਵਿੰਦਰ ਸਿੰਘ ਭਾਈ ਰੂਪਾ, ਗੁਰਦੀਪ ਸਿੰਘ ਸੇਲਬਰਾਹ, ਮੀਤਾ ਕੌਰ, ਨਸੀਬ ਕੌਰ ਢਪਾਲੀ, ਹਰਮੇਸ਼ ਕੁਮਾਰ ਰਾਮਪੁਰਾ, ਬੀ.ਕੇ.ਯੂ ਏਕਤਾ ਡਕੌਂਦਾ ਦੇ ਹਰਭਜਨ ਸਿੰਘ ਢਪਾਲੀ, ਰਣਜੀਤ ਸਿੰਘ, ਇੰਦਰਜੀਤ ਸਿੰਘ ਕਰਾੜਵਾਲਾ, ਸੁਰਜੀਤ ਸਿੰਘ ਰੋਮਾਣਾ, ਸਾਧਾ ਸਿੰਘ ਖੋਖਰ, ਸੁਖਦੇਵ ਸਿੰਘ ਸੰਘਾ, ਗੁਰਮੇਲ ਸਿੰਘ ਢਪਾਲੀ, ਰਣਜੀਤ ਸਿੰਘ ਮਹਿਰਾਜ, ਡਾ. ਪਿ੍ਰਤਪਾਲ ਸਿੰਘ ਘੰਡਾਬੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ 700 ਤੋਂ ਉੱਪਰ ਕਿਸਾਨ ਮਜ਼ਦੂਰ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਨੂੰ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਵਾਲੀ ਮੰਗ ਸਬੰਧੀ ਹਾਲੇ ਕੋਈ ਠੋਸ ਨੀਤੀ ਨਹੀਂ ਬਣਾਈ ਗਈ।
ਸੂਬਾ ਸਰਕਾਰਾਂ ਅਤੇ ਕੇਂਦਰ ਹਕੂਮਤ ਨੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਕੇਸ ਦਰਜ ਕੀਤੇ ਹੋਏ ਹਨ। ਉਨਾਂ ਨੂੰ ਰੱਦ ਕੀਤਾ ਜਾਵੇ ਅਤੇ ਐਮ ਐੱਸ.ਪੀ ਦੀ ਗਾਰੰਟੀ ਵਾਲਾ ਕਾਨੂੰਨ ਬਨਾਉਣ ਸਬੰਧੀ ਬੇਸ਼ੱਕ ਕਮੇਟੀ ਬਣਾਈ ਜਾ ਰਹੀ ਹੈ ਪਰ ਇਸ ਮਸਲੇ ਦਾ ਹੱਲ ਕਦੋਂ ਹੋਵੇਗਾ ਇਸ ਸਬੰਧੀ ਕੇਂਦਰ ਹਕੂਮਤ ਹਾਲੇ ਸਮਾਂ ਬੱਧ ਨਹੀਂ ਕਰ ਸਕੀ।ਕੇਂਦਰ ਹਕੂਮਤ ਅਤੇ ਸੂਬਾ ਸਰਕਾਰਾਂ ਦੀ ਇਸ ਨਾਲ ਮਟੋਲ ਵਾਲੀ ਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿੰਨਾ ਚਿਰ ਕਿਸਾਨਾਂ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਪੱਕਾ ਮੋਰਚਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਤਰਸੇਮ ਕੌਰ, ਬਲਤੇਜ ਕੌਰ ਢਪਾਲੀ, ਹਰਵੰਸ਼ ਕੌਰ, ਜਸਵੀਰ ਕੌਰ ਕਰਾੜਵਾਲਾ, ਰਣਜੀਤ ਸਿੰਘ ਢਿਲੋਂ, ਜਵਾਲਾ ਸਿੰਘ ਰਾਮਪੁਰਾ, ਮੇਵਾ ਸਿੰਘ ਗਿੱਲ, ਬੂਟਾ ਸਿੰਘ, ਹਰਵੰਸ਼ ਸਿੰਘ ਢਪਾਲੀ, ਭੋਲਾ ਸਿੰਘ ਸੇਲਬਰਾਹ, ਮੇਜਰ ਸਿੰਘ ਗਿੱਲ ਆਦਿ ਹਾਜ਼ਰ ਸਨ।
941600cookie-checkਕੇਂਦਰ ਤੇ ਸੂਬਾ ਸਰਕਾਰਾਂ ਦੀ ਟਾਲਮਟੋਲ ਵਾਲੀ ਨੀਤੀ ਖਿਲਾਫ਼ ਸੰਘਰਸ਼ ਰੱਖਿਆ ਜਾਵੇਗਾ ਜਾਰੀ