April 29, 2024

Loading

ਸਤ ਪਾਲ ਸੋਨੀ 
ਚੜ੍ਹਤ ਪੰਜਾਬ ਦੀ
ਲੁਧਿਆਣਾ- ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਬਲੌਰ ਸਿੰਘ ਅਤੇ ਚੇਅਰਮੈਨ ਮਾਰਕੀਟ ਕਮੇਟੀ ਮਲੌਦ ਹਲਕਾ ਪਾਇਲ ਕਰਨ ਸਹੇੜਾ ਦਾ ਪਹੁੰਚਣ ਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਸਿਰਪਾਉ ਪਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਤੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਮਹਿਨਤੀ ਵਲੰਟੀਅਰਜ਼ ਦਾ ਹਮੇਸ਼ਾ ਹੀ ਮਾਨ ਸਨਮਾਨ ਕੀਤਾ ਹੈ ਅਤੇ ਕਰਦੀ ਰਹੇਗੀ। ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੂੰ ਆਪਣੇ ਹਲਕੇ ਦੀਆਂ ਮੰਡੀਆਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਜਿੰਨਾ ਵਿੱਚ ਮੁੱਖ ਤੌਰ ਤੇ ਮਾਰਕੀਟ ਕਮੇਟੀ ਅਧੀਨ ਦਾਣਾ ਮੰਡੀ ਵਿਖੇ ਸਬਜ਼ੀ ਮੰਡੀ, ਪੈਟਰੋਲ ਪੰਪ, ਕਿਸਾਨਾਂ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ।
ਇਸ ਤੋਂ ਇਲਾਵਾ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨੇ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਕੋਲੋ ਫੰਡਾਂ ਦੀ ਮੰਗ ਕੀਤੀ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਉਨ੍ਹਾਂ ਨੂੰ ਖੁੱਲੇ ਦਿਲ ਨਾਲ ਵਿਕਾਸ ਦੇ ਨਵੇਂ ਕੰਮਾਂ ਦੇ ਪ੍ਰਸਤਾਵ ਭੇਜਣ ਲਈ ਕਿਹਾ। ਇਸ ਮੌਕੇ ਤੇ ਮੁਲਾਂਪੁਰ ਦਾਖਾਂ ਤੋਂ ਬਲਵਿੰਦਰ ਸਿੰਘ ਬੱਸਣ, ਜਗਤਾਰ ਸਿੰਘ ਧਾਲੀਵਾਲ, ਰਾਜਵਿੰਦਰ ਸਿੰਘ ਗਰੇਵਾਲ ਅਤੇ ਮਲੌਦ ਤੋਂ ਆਰ. ਕੇ. ਸ਼ਰਮਾ, ਹੈਪੀ ਗਿੱਲ, ਚਰਨਪ੍ਰੀਤ ਸਿੰਘ ਲਾਂਬਾ (ਪੀ.ਏ.ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ) ਮੌਜੂਦ ਸਨ।
# Contact us for News and advertisement on 980-345-0601
Kindly Like,Share & Subscribe http://charhatpunjabdi.com
153850cookie-checkਮਿੰਨੀ ਸਕੱਤਰੇਤ ਜਿਲ੍ਹਾ ਵਿੱਤ ਅਤੇ ਯੋਜਨਾ ਵਿਭਾਗ ਵਿਖੇ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦਾ ਪਹੁੰਚਣ ਤੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਵਲੋਂ ਕੀਤਾ ਗਿਆ ਸਨਮਾਨ  
error: Content is protected !!