December 22, 2024

Loading

 ਚੜ੍ਹਤ ਪੰਜਾਬ ਦੀ
ਲੁਧਿਆਣਾ 06 ਜਨਵਰੀ (ਸਤ ਪਾਲ ਸੋਨੀ)- ਅੱਜ ਲੋਧੀ ਕਲੱਬ, ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਵੱਲੋਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਇੱਕ ਪ੍ਰੋਗਰਾਮ ਕੀਤਾ ਗਿਆ, ਇਸ ਪ੍ਰੋਗਰਾਮ ਵਿੱਚ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਯੂਥ ਡਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ।
ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਲੋਧੀ ਕਲੱਬ ਵਿਖੇ ਨੌਜਵਾਨਾਂ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਪ੍ਰੇਰਨਾਦਾਇਕ ਨੌਜਵਾਨਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਰਾਜ ਦੇ ਨੌਜਵਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਡਵੈਲਪਮੈਂਟ ਬੋਰਡ ਨੌਜਵਾਨਾਂ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਨਿਤਿਨ ਮਹਾਜਨ ਜਨਰਲ ਸਕੱਤਰ, ਲੋਧੀ ਕਲੱਬ ਅਤੇ ਰਾਮ ਸ਼ਰਮਾ, ਖੇਡ ਸਕੱਤਰ ਲੋਧੀ ਵੀ ਹਾਜ਼ਰ ਸਨ।

 

98850cookie-checkਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਪ੍ਰੇਰਨਾਦਾਇਕ ਨੌਜਵਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ
error: Content is protected !!