ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 8 ਅਗਸਤ ,(ਪ੍ਰਦੀਪ ਸ਼ਰਮਾ/ਕੁਲਜੀਤ ਸਿੰਘ ਢੀਂਗਰਾ): ਪਿਛਲੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦਿੱਤੀ ਗਈ ਹੈ। ਇਸ ਨਾਲ ਪ੍ਰਾਈਵੇਟ ਸੈਕਟਰ ਦੀਆਂ ਬੱਸਾਂ ਨੂੰ ਬਹੁਤ ਵੱਡੀ ਪੱਧਰ ਤੇ ਘਾਟਾ ਪੈ ਰਿਹਾ ਹੈ। ਇਸ ਸੰਬੰਧ ਵਿਚ ਬੱਸ ਆਪਰੇਟਰ ਯੂਨੀਅਨ ਪੰਜਾਬ ਨੇ ਸਰਕਾਰ ਨੂੰ ਕਈ ਵਾਰ ਬੇਨਤੀ ਕੀਤੀ ਹੈ ਕਿ ਇਸ ਸਹੂਲਤ ਨੂੰ ਪ੍ਰਾਈਵੇਟ ਬੱਸਾਂ ਵਿਚ ਵੀ ਲਾਗੂ ਕੀਤਾ ਜਾਵੇ ਅਤੇ ਜਿਵੇਂ ਪੀ.ਆਰ.ਟੀ.ਸੀ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਸਰਕਾਰ ਵੱਲੋਂ ਸਹਾਇਤਾ ਦਿੱਤੀ ਜਾਂਦੀ ਹੈ। ਉਸੇ ਤਰਾਂ ਇਹ ਸਹਾਇਤਾ ਪ੍ਰਾਈਵੇਟ ਬੱਸਾਂ ਨੂੰ ਵੀ ਦਿੱਤੀ ਜਾਵੇ। ਪ੍ਰੰਤੂ ਸਰਕਾਰ ਨੂੰ ਵਾਰ ਵਾਰ ਮਿਲਣ ਤੇ ਵੀ ਓਪਰੇਟਰਾਂ ਦੀ ਗੱਲ ਨਾ ਸੁਣਨ ਕਰਕੇ ਹੁਣ ਸਮੁੱਚੇ ਪੰਜਾਬ ਪ੍ਰਾਈਵੇਟ ਬੱਸ ਅਪਰੇਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 14 ਅਗਸਤ ਨੂੰ ਲੁਧਿਆਣਾ ਵਿਖੇ ਬੱਸਾਂ ਸਾੜ ਕੇ ਕੀਤਾ ਜਾਵੇਗਾ ਰੋਸ
ਇਸ ਸੰਬੰਧੀ ਪਰਮਜੀਤ ਸਿੰਘ ਮਾਨ ਪ੍ਰਧਾਨ ਬੱਸ ਅਪਰੇਟਰ ਯੂਨੀਅਨ ਰਾਮਪੁਰਾ ਫੂਲ ਨੇ ਜਾਣਕਾਰੀ ਦਿੱਤੀ ਕਿ ਅੱਜ 9 ਅਗਸਤ ਨੂੰ ਸਮੁੱਚੇ ਪੰਜਾਬ ਵਿੱਚ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। 9 ਤੋਂ 14 ਅਗਸਤ ਤੱਕ ਬੱਸਾਂ ਉਪਰ ਕਾਲੇ ਝੰਡੇ ਲਾ ਕੇ ਰੋਸ ਪ੍ਰਗਟਾਇਆ ਜਾਵੇਗਾ ਅਤੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 14 ਅਗਸਤ ਨੂੰ ਲੁਧਿਆਣਾ ਵਿਚ ਬੱਸਾਂ ਫੂਕ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਤੀਰਥ ਸਿੰਘ ਸਿੱਧੂ, ਹਰਿੰਦਰ ਸਿੰਘ ਜਟਾਣਾ, ਜਸਵੀਰ ਸਿੰਘ ਖਾਲਸਾ, ਕਿ੍ਰਸ਼ਨ ਮੱਕੜ, ਦਿਲਬਾਗ ਸਿੰਘ ਭੁੱਲਰ, ਰੁਪਿੰਦਰ ਸਿੰਘ ਕੋਲੋਂਕੇ, ਹਰਜੀਵਨ ਬਰਾੜ ਅਤੇ ਰਾਜਵਿੰਦਰ ਸਿੰਘ ਐਡਵੋਕੇਟ ਹਾਜ਼ਰ ਸਨ।
#For any kind of News and advertisment contact us on 980-345-0601
1250900cookie-checkਪ੍ਰਾਈਵੇਟ ਮਿੰਨੀ ਬੱਸਾਂ ਅਤੇ ਵੱਡੀਆਂ ਬੱਸਾਂ ਦਾ ਚੱਕਾ ਜਾਮ ਅੱਜ