December 22, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ, 24 ਜਨਵਰੀ (ਪ੍ਰਦੀਪ ਸ਼ਰਮਾ):- ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਤੰਦਰੁਸਤੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਡਾਇਰੈਕਟਰ ਸਿਹਤ ਸੇਵਾਵਾਂ ਚੰਡੀਗੜ੍ਹ ਦੀ ਟੀਮ ਵੱਲੋਂ ਆਮ ਆਦਮੀ ਕਲੀਨਿਕ ਫੂਲ ਟਾਊਨ ਦੀ ਵਿਜ਼ਿਟ ਕੀਤੀ ਗਈ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਬਲਵਿੰਦਰ ਕੌਰ ਅਤੇ ਡਾ. ਰੇਨੂੰ ਅਗਰਵਾਲ ਨੇ ਮਾਰੂ ਰੋਗਾਂ ਤੋਂ ਬਚਾਅ ਲਈ ਬੱਚਿਆਂ, ਗਰਭਵਤੀ ਔਰਤਾਂ ਦੇ ਟੀਕਾਕਰਨ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਜੱਚਾ ਬੱਚਾ ਦੀ ਸਿਹਤ ਸੰਭਾਲ, ਮੁਫ਼ਤ ਜਨੇਪਾ, ਮੁਫ਼ਤ ਟਰਾਂਸਪੋਰਟ, ਮੁਫ਼ਤ ਦਵਾਈਆਂ, ਐਨ.ਸੀ.ਡੀ ਪ੍ਰੋਗਰਾਮ ਅਧੀਨ ਸ਼ੂਗਰ, ਬਲੱਡ ਪਰੈਸ਼ਰ ਦੇ ਮਰੀਜ਼ਾਂ ਦੀ ਸ਼ਨਾਖਤ ਕਰਕੇ ਮੁੱਢਲੀ ਸਟੇਜ ਵਿੱਚ ਹੀ ਇਲਾਜ ਸ਼ੁਰੂ ਕਰਨ ਲਈ ਸਿਹਤ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਯੋਕਜੋਤ ਸਿੰਘ ਨੇ ਨੈਸ਼ਨਲ ਵੈਕਟਰ ਬੌਰਨ ਡਜੀਜ ਪ੍ਰੋਗਰਾਮ ਅਧੀਨ ਲੋਕਾਂ ਨੂੰ ਮਲੇਰੀਆ, ਡੇਂਗੂ, ਸਵਾਈਨ ਫਲੂ ਆਦਿ ਰੋਗਾਂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਗਾਉਣ ਲਈ ਕਿਹਾ। ਇਸ ਮੌਕੇ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ, ਜਸਵਿੰਦਰ ਕੁਮਾਰ ਸ਼ਰਮਾ ਬਠਿੰਡਾ, ਸਿਹਤ ਕਰਮਚਾਰੀ ਰਾਜਵੀਰ ਕੌਰ, ਮਨਦੀਪ ਰਾਣੀ, ਹਰਬਾਗ ਸਿੰਘ, ਭੁਪਿੰਦਰ ਸਿੰਘ, ਗੁਰਬਿੰਦਰ ਸਿੰਘ, ਮੋਹਨ ਲਾਲ ਆਦਿ ਮੌਜੂਦ ਸਨ।
 
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
138720cookie-checkਚੰਡੀਗੜ੍ਹ ਦੀ ਟੀਮ ਵੱਲੋਂ ਫੂਲ ਵਿਖੇ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
error: Content is protected !!