April 19, 2024

Loading

 ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 28 ਦਸੰਬਰ(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 30 ਦਸੰਬਰ ਨੂੰ ਰਾਮਪੁਰਾ ਫੂਲ ਦੀ ਨਵੀਂ ਦਾਣਾ ਮੰਡੀ ਵਿਖੇ ਪਹੁੰਚਣਗੇ।
ਰੇਲਵੇ ਓਵਰ ਬ੍ਰਿਜ ਦਾ ਰੱਖਣਗੇ ਨੀਂਹ ਪੱਥਰ
ਇਸ ਮੌਕੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਰਾਮਪੁਰਾ ਵਿਖੇ ਨਵੀਂ ਬਣੀ ਸਰਕਾਰੀ ਆਈ.ਟੀ.ਆਈ ਅਤੇ ਵੈਟਰਨਰੀ ਸਾਇੰਸ ਕਾਲਜ ਦੀ ਇਮਾਰਤ ਦਾ ਉਦਘਾਟਨ ਕਰਨਗੇ ਅਤੇ ਰੇਲਵੇ ਓਵਰ ਬ੍ਰਿਜ਼ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਰਾਮਪੁਰਾ ਫੂਲ ਦੀ ਨਵੀਂ ਦਾਣਾ ਮੰਡੀ ਵਿਖੇ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਨਾਲ ਕੀਤੀ ਬੈਠਕ ਦੌਰਾਨ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ. ਸੰਧੂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੂਟ ਪਲਾਨ ਤਿਆਰ ਕਰਕੇ ਸੁਰੱਖਿਅਤ ਪ੍ਰਬੰਧ, ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਮੈਡੀਕਲ ਟੀਮਾਂ ਤੇ ਐਂਬੂਲੈਂਸ ਦਾ ਖ਼ਾਸ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ਤੇ ਸਾਫ਼-ਸਫ਼ਾਈ, ਪੀਣ ਵਾਲਾ ਸਾਫ਼ ਪਾਣੀ, ਪਾਣੀ ਦਾ ਛਿੜਕਾੳ ਕਰਨਾ ਯਕੀਨੀ ਬਣਾਉਣਗੇ।
ਇਸ ਮੌਕੇ ਐਸ.ਐਸ.ਪੀ ਅਜੈ ਮਲੂਜਾ, ਐਸ.ਡੀ.ਐਮ ਰਾਮਪੁਰਾ ਨਵਦੀਪ ਕੁਮਾਰ, ਐਸ.ਡੀ.ਐਮ ਬਠਿੰਡਾ ਕੰਵਰਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ  ਮੇਵਾ ਸਿੰਘ, ਲੀਡ ਬੈਂਕ ਮਨੈਜ਼ਰ ਨਰਾਇਣ ਸਿੰਘ, ਚੇਅਰਮੈਨ ਮਾਰਕਿਟ ਕਮੇਟੀ  ਸੰਜੀਵ ਢੀਂਗਰਾ ਟੀਨਾ, ਸੈਕਟਰੀ ਮਾਰਕਿਟ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।
97060cookie-checkਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਾਮਪੁਰਾ ਫੂਲ ਵਿਖੇ ਦੌਰਾ 30 ਦਸੰਬਰ ਨੂੰ- ਡਿਪਟੀ ਕਮਿਸ਼ਨਰ
error: Content is protected !!