January 2, 2025

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 22 ਨਵੰਬਰ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਅਤੇ ਜਨਰਲ ਸੈਕਟਰੀ ਲਖਵੀਰ ਸਿੰਘ ਲੌਂਗੋਵਾਲ ਨੇ ਪੰਜਾਬ ਵਿੱਚ ਚੱਲ ਰਹੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਵੱਖ ਵੱਖ ਵਿਭਾਗਾਂ ਚ ਕੰਮ ਕਰ ਰਹੇ ਪਿਛਲੇ 75 ਦਿਨਾਂ ਤੋਂ ਠੇਕਾ ਮੁਲਾਜ਼ਮ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸ਼ਹਿਰ ਮੋਰਿੰਡਾ ਵਿਚ ਪੱਕਾ ਮੋਰਚਾ ਲਾਈ ਬੈਠੇ ਹਨ ਦੂਜੇ ਪਾਸੇ ਪੰਜਾਬ ਦੀ ਚੰਨੀ ਸਰਕਾਰ ਵਿਧਾਨ ਸਭਾ ਚ ਨਵਾਂ ਕਾਨੂੰਨ ਪੰਜਾਬ ਪੋ੍ਰਟੈਕਸਨ ਐਡ ਰੈਗੂਲਜਾਈਜੇਸਨ ਆਫ ਕੰਟਰੈਕਚੂਅਲ ਬਿੱਲ ਪਾਸ ਕਰਕੇ ਵੱਡੀ ਪੱਧਰ ਤੇ ਠੇਕਾ ਮੁਲਾਜ਼ਮਾਂ ਦੇ ਪੱਕੇ ਹੋਣ ਦਾ ਰਾਹ ਬੰਦ ਕਰ ਦਿੱਤਾ ਹੈ।
ਆਗੂਆਂ ਨੇ ਕਿਹਾ ਕਿ ਇਹੋ ਜਿਹੇ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਪਾਸ ਕੀਤੇ ਜਾਂਦੇ ਹਨ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਵਿਭਾਗਾਂ ਵਿਚ ਕੰਮ ਕਰ ਰਹੇ  ਠੇਕਾ ਮੁਲਾਜ਼ਮਾ ਨੂੰ ਪਹਿਲਾਂ ਮਾੜਾ ਮੋਟਾ ਵੀ ਕਾਨੂੰਨੀ ਹੱਕ ਸੀ। ਉਹ ਪੰਜਾਬ ਸਰਕਾਰ ਨੇ ਖ਼ਤਮ ਕਰ ਦਿੱਤਾ ਹੈ ਜਿਸ ਤੋਂ ਇਹ ਗੱਲ ਸਪੱਸ਼ਟ ਹੁੰਦੀ ਹੈ ਕਿ ਪੰਜਾਬ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ  ਪਰ ਹਰ ਦਿਨ ਪੰਜਾਬ ਦਾ ਮੁੱਖ ਮੰਤਰੀ ਲੋਕਾਂ ਨਾਲ ਹਰ ਰੋਜ਼ ਹੀ ਝੂਠੇ ਵਾਅਦੇ ਕਰ ਕੇ ਦੁਬਾਰਾ ਪੰਜਾਬ ਦੀ ਕੁਰਸੀ ਪ੍ਰਾਪਤ ਕਰਨ  ਦੀ ਦੌੜ ਚ ਹੈ।
92160cookie-checkਮੁੱਖ ਮੰਤਰੀ ਝੂਠੇ ਵਾਅਦੇ ਕਰ ਕੇ ਦੁਬਾਰਾ ਪੰਜਾਬ ਦੀ ਕੁਰਸੀ ਪ੍ਰਾਪਤ ਕਰਨ ਦੀ ਦੌੜ ਚ- ਆਗੂ  
error: Content is protected !!