ਚੜ੍ਹਤ ਪੰਜਾਬ ਦੀ
ਸਰਦੂਲਗੜ੍ਹ, (ਕੁਲਵਿੰਦਰ ਕੜਵਲ) : ਡੇਰਾ ਬਾਬਾ ਹੱਕਤਾਲਾ ਵਿਖੇ ਸਲਾਨਾ ਜੋੜ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਜੋੜ ਮੇਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਅਤੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਿੱਥੇ ਮਾਤਾ ਹਰਪਾਲ ਕੌਰ ਨੇ ਡੇਰਾ ਬਾਬਾ ਹੱਕਤਾਲਾ ਦੇ ਦਰਸ਼ਨ ਕਰ ਖੁਸ਼ੀ ਜਾਹਰ ਕੀਤੀ।
ਡੇਰਾ ਬਾਬਾ ਹੱਕਤਾਲਾ ਦੇ ਮੁਖੀ ਸੰਤ ਬਾਬਾ ਕੇਵਲ ਦਾਸ ਨੇ ਡੇਰੇ ਦੀਆਂ ਕੁੱਝ ਮੰਗਾਂ ਅਤੇ ਕੋਲੋਂ ਲੰਘਦੇ ਘੱਗਰ ਦਰਿਆ ਦੇ ਗੰਦੇ ਪਾਣੀ ਦੇ ਨਿਪਟਾਰੇ ਦੀ ਮੰਗ ਕੀਤੀ। ਇਸ ’ਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਨੇ ਭਰੋਸਾ ਦਿਵਾਇਆ ਕਿ ਉਹ ਡੇਰੇ ਅਤੇ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ।
ਇਸ ਤੋਂ ਬਾਅਦ ਮਾਤਾ ਹਰਪਾਲ ਕੌਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇਮ ਚੰਦ ਚੌਧਰੀ ਦੇ ਘਰ ਪੁੱਜੇ। ਚੌਧਰੀ ਪਰਿਵਾਰ ਨਾਲ ਕਰੀਬ ਚਾਰ ਘੰਟੇ ਬਿਤਾਉਣ ਤੋਂ ਬਾਅਦ ਉਹ ਉਹਨਾ ਦੇ ਸਕੂਲ ਵੀ ਗਏ। ਇਸ ਮੌਕੇ ਉਨ੍ਹਾਂ ਨਾਲ ਜਸ ਸਰਪੰਚ ਭੱਲਣਵਾੜਾ ਵੀ ਹਾਜ਼ਰ ਸਨ। ਸ਼ਹਿਰ ਦੇ ਲੋਕਾਂ ਨੇ ਉੱਥੇ ਪਹੁੰਚ ਕੇ ਮਾਤਾ ਕੋਲ ਆਪਣੀਆਂ ਮੁਸ਼ਕਲਾਂ ਰੱਖੀਆਂ।
#For any kind of News and advertisment contact us on 9803 -450-601
#Kindly LIke, Share & Subscribe our News Portal://charhatpunjabdi.com
1420000cookie-checkਮੁੱਖ ਮੰਤਰੀ ਦੀ ਮਾਤਾ ਨੇ ਡੇਰਾ ਬਾਬਾ ਹੱਕਤਾਲਾ ਵਿਖੇ 59ਵੇਂ ਜੋੜ ਮੇਲੇ ਵਿੱਚ ਕੀਤੀ ਸ਼ਿਰਕਤ