ਚੜ੍ਹਤ ਪੰਜਾਬ ਦੀ
ਲੁਧਿਆਣਾ ,(ਸਤ ਪਾਲ ਸੋਨੀ/ਰਵੀ ਵਰਮਾ):ਸਿਵਲ ਸਰਜਨ ਡਾ ਐਸ ਪੀ ਸਿੰਘ ਵਲੋ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ ਸੋਨੀ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਤਹਿਤ ਅੱਜ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਦੀ ਇਕ ਵਿਸ਼ੇਸ ਮੀਟਿੰਗ ਕਰਕੇ ਸਰਕਾਰ ਵਲੋ ਜਾਰੀ ਹਦਾਇਤਾਂ ਦੀ ਪਾਲਣਾ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਡਾ ਸਿੰਘ ਨੇ ਦੱਸਿਆ ਕਿ ਡੇਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਸਰਕਾਰੀ ਹਸਪਤਾਲਾਂ ਦੇ ਨਾਲ -ਨਾਲ ਪ੍ਰਾਈਵੇਟ ਹਸਪਤਾਲਾਂ ਦੇ ਸਹਿਯੋਗ ਦੀ ਵੀ ਮੁੱਖ ਲੋੜ ਹੈ ਤਾਂ ਜੋ ਜਿਲ੍ਹੇ ਭਰ ਵਿਚ ਡੇਂਗੂ ਦੇ ਵੱਧ ਰਹੇ ਖਤਰੇ ਨੂੰ ਠੱਲ ਪਾਈ ਜਾ ਸਕੇ। ਉਨਾਂ ਦੱਸਿਆ ਕਿ ਇਸ ਸਬੰਧੀ ਜੋ ਡੇਗੂ ਦੇ ਟੈਸਟ ਕੀਤੇ ਜਾ ਰਹੇ ਹਨ। ਉਨਾਂ ਟੈਸਟਾਂ ਨੂੰ ਪ੍ਰਾਈਵੇਟਾਂ ਹਸਪਤਾਲਾਂ ਅਤੇ ਲੈਬੋਰੇਟਰੀਆਂ ਵਿਚ ਸਰਕਾਰ ਵਲੋ 600 ਰੁਪਏ ਫੀਸ ਨਿਰਾਧਰਾਤ ਕੀਤੀ ਗਈ ਹੈ ਜਿਸ ਦੇ ਤਹਿਤ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ ਤੋ ਇਸ ਤੋ ਵੱਧ ਫੀਸ ਨਾ ਲਈ ਜਾਵੇ। ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਮੁਫਤ ਕੀਤੀ ਜਾਂਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਪਾ੍ਰਈਵੇਟ ਹਸਪਤਾਲ ਵਿਚ ਡੇਗੂ ਦਾ ਸ਼ੱਕੀ ਮਰੀਜ਼ ਆਉਦਾ ਹੈ ਤਾਂ ਉਸ ਮਰੀਜ ਦੀ ਉਸੇ ਦਿਨ ਸੂਚਨਾ ਸਿਵਲ ਸਰਜਨ ਦਫਤਰ ਨੂੰ ਦਿੱਤੀ ਜਾਵੇ। ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਇਸ ਸਬੰਧੀ ਸਰਵੇ ਕੀਤੇ ਜਾ ਰਹੇ ਹਨ। ਸਿਵਲ ਸਰਜਨ ਵੱਲੋਂ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੀ ਆਪਣੇ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ।
874700cookie-checkਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਵਲ ਸਰਜਨ ਲੁਧਿਆਣਾ ਵੱਲੋਂ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਕੀਤੇ ਵਿਚਾਰ ਵਟਾਂਦਰੇ