December 21, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 12 ਨਵੰਬਰ(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ, ਜਿਲ੍ਹਾ ਐਪੀਡੀਮੋਲੋਜਿਸਟ ਡਾ. ਗੁਰਕੀਰਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਡਾ. ਆਰ.ਪੀ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾ. ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸਾ ਅਨੁਸਾਰ ਸ਼ਥਾਨਕ ਸਹਿਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਬੁਖਾਰ ਦੇ ਸ਼ੱਕੀ ਮਰੀਜ਼ਾਂ ਦੇ ਘਰਾਂ ਅਤੇ ਆਲੇ-ਦੁਆਲੇ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਨਸ਼ਟ ਕਰਨ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਇਸ ਮੌਸਮ ਦੌਰਾਨ ਫਰਿੱਜਾਂ ਦੇ ਪਿਛਲੇ ਪਾਸੇ ਮੋਟਰ ਕੋਲ ਲੱਗੇ ਕੌਲੇ ਵਿਚ ਇਕੱਠਾ ਹੋ ਰਿਹਾ ਸਾਫ਼ ਪਾਣੀ ਮੱਛਰਾਂ ਦੀ ਪੈਦਾਇਸ਼ ਦਾ ਘਰ ਬਣ ਰਿਹਾ ਹੈ। ਇਸ ਲਈ ਇਸ ਦੀ ਸਫ਼ਾਈ ਰੱਖਣੀ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਘਰਾਂ ਵਿਚਲੇ ਪਾਣੀ ਵਾਲੇ ਹਰੇਕ ਬਰਤਨਾਂ, ਗਮਲਿਆ, ਪੰਛੀਆਂ ਦੇ ਪੀਣ ਲਈ ਰੱਖੇ ਪਾਣੀ ਵਾਲੇ ਕਟੋਰੇ, ਪਸ਼ੂਆਂ ਨੂੰ ਪਿਲਾਉਣ ਵਾਲੀਆਂ ਖੇਲਾ, ਕਵਾੜ ਆਦਿ ਨੂੰ ਹਫਤੇ ਤੋਂ ਪਹਿਲਾਂ ਇੱਕ ਵਾਰੀ ਖਾਲੀ ਕਰਕੇ ਸੁਕਾਉਣਾ ਬਹੁਤ ਜਰੂਰੀ ਹੈ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਈਏ। ਖੜ੍ਹੇ ਪਾਣੀ ਉਪਰ ਮਿੱਟੀ ਦਾ ਤੇਲ ਜਾਂ ਕਾਲਾ ਤੇਲ ਪਾ ਕੇ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ।
ਇਸ ਮੌਕੇ ਮਲਟੀਪਰਪਜ ਹੈਲਥ ਵਰਕਰਜ ਜਸਵਿੰਦਰ ਸਿੰਘ ਡਿੱਖ, ਨਰਪਿੰਦਰ ਸਿੰਘ ਗਿੱਲ, ਮਲਕੀਤ ਸਿੰਘ, ਰਣਜੀਤ ਸਿੰਘ,ਬਰੀਡਿੰਗ ਚੈਕਰ ਸੰਸਾਰ ਸਿੰਘ ਅਤੇ ਪ੍ਰਗਟ ਸਿੰਘ ਮੌਜੂਦ ਸਨ।
90850cookie-checkਫਰਿੱਜ ਦੇ ਪਿਛਲੇ ਪਾਸੇ ਮੋਟਰ ਕੋਲ ਲੱਗੇ ਕੌਲੇ ਦੀ ਸਫ਼ਾਈ ਮੱਛਰਾਂ ਦੀ ਕਰੇਗੀ ਰੋਕਥਾਮ
error: Content is protected !!