April 20, 2024

Loading

ਲੁਧਿਆਣਾ  (ਬਿਊਰੋ ) : ਸ਼ਹਿਰ ਦੀਆਂ ਸਾਰੀਆਂ ਸੜਕਾਂ ਨੂੰਸਾਫ਼ ਸੁਥਰੀ ਦਿੱਖ ਪ੍ਰਦਾਨ ਕਰਨ ਦੇ ਮਕਸਦ ਨਾਲ ਨਗਰ ਨਿਗਮ ਲੁਧਿਆਣਾ ਨੇ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਦਾ ਮੇਅਰ ਬਲਕਾਰ ਸਿੰਘ ਸੰਧੂ ਨੇ ਅੱਜ ਸਥਾਨਕਫਿਰੋਜ਼ ਗਾਂਧੀ ਮਾਰਕੀਟ ਤੋਂ ਆਗਾਜ਼ ਕੀਤਾ। ਇਸ ਮੌਕੇ ਮਮਤਾ ਆਸ਼ੂ, ਅੰਮ੍ਰਿਤ ਵਰਸ਼ਾਰਾਮਪਾਲ, ਨਰਿੰਦਰ ਸ਼ਰਮਾ, ਸਨੀ ਭੱਲਾ, ਦਿਲਰਾਜ ਸਿੰਘ (ਸਾਰੇ ਕੌਂਸਲਰ), ਜ਼ੌਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਨੀਰਜ ਜੈਨ ਅਤੇ ਹੋਰ ਹਾਜ਼ਰ ਸਨ।ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਬੀਤੇ ਦਿਨੀਂ ਸੰਬੰਧਤ ਸਾਖ਼ਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਬਣਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਦੌਰਾਨ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਤੁਰੰਤ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਸੀ।          

ਮੇਅਰ ਬਲਕਾਰ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਹਫ਼ਤੇ ਵਿੱਚ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਸਫਾਈ ਕਰਕੇ ਨਵੀਂ ਦਿੱਖ ਦਿੱਤੀ ਜਾਵੇਗੀ। ਇਸ ਲਈ ਨਗਰ ਨਿਗਮ ਦੀ ਸਿਹਤ ਸਾਖ਼ਾ ਵੱਲੋਂ ਬਕਾਇਦਾ ਲੋੜੀਂਦੀ ਗਿਣਤੀ ਵਿੱਚ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਇਸੇ ਤਰਾਂ ਸਟਾਫ਼ ਨੂੰ ਕੂੜੇ ਦੇ ਸਹੀ ਪ੍ਰਬੰਧਨ ਬਾਰੇ ਵੀ ਹਦਾਇਤ ਕੀਤੀ ਗਈ ਹੈ। ਕੌਂਸਲਰ ਮਮਤਾ ਆਸ਼ੂ ਨੇ ਕਿਹਾ ਕਿ ਸਟਾਫ਼ ਨੂੰ ਪਹਿਲਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬਾਅਦ ਵਿੱਚ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਸਫ਼ਾਈ ਕਰਵਾਈ ਜਾਵੇਗੀ। 

 

 

54510cookie-checkਸੜਕਾਂ ਹਫ਼ਤੇ ਵਿੱਚ ਸਾਫ਼ ਸੁਥਰੀਆਂ ਨਜ਼ਰ ਆਉਣਗੀਆਂ-ਮੇਅਰ ਬਲਕਾਰ ਸਿੰਘ ਸੰਧੂ
error: Content is protected !!