ਚੜ੍ਹਤ ਪੰਜਾਬ ਦੀ
ਲੁਧਿਆਣਾ, 06 ਨਵੰਬਰ (ਸਤ ਪਾਲ ਸੋਨੀ ) – ਪੁਲਿਸ ਕਮਿਸ਼ਨਰ ਲੁਧਿਆਣਾ ਕੋਸਤੁਭ ਸ਼ਰਮਾ ਆਈ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਪੁਲਿਸ ਕਮਿਸ਼ਨਰ ਲੁਧਿਆਣਾ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਥਾਵਾਂ ‘ਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ ਜਿਨ੍ਹਾਂ ਅੰਦਰ ਤੰਬਾਕੂ,ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਮਨੁੱਖੀ ਸਰੀਰ ਲਈ ਕਾਫੀ ਘਾਤਕ ਹਨ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪੈਦਾ ਹੈ। ਇਸ ਲਈ ਮਨੁੱਖੀ ਸਰੀਰ ਨੂੰ ਘਾਤਕ ਬਿਮਾਰੀਆਂ ਅਤੇ ਵਿਸੇਸ਼ ਤੌਰ ‘ਤੇ ਨੌਜਵਾਨ ਵਰਗ ਨੂੰ ਅਜਿਹੇ ਨਸ਼ਿਆਂ ਤੋ ਬਚਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ।
ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਜੋ ਅਣਅਧਿਕਾਰਤ ਹੁੱਕਾ ਬਾਰ ਚਲਾਏ ਜਾਂਦੇ ਹਨ, ਜਿਨ੍ਹਾਂ ਅੰਦਰ ਤੰਬਾਕੂ, ਸ਼ਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਉਨ੍ਹਾਂ ਖਿਲਾਫ਼ ਧਾਰਾ 108, 269 ਅਤੇ 270 ਭਾ:ਦੰਡ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਇਹ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।
#For any kind of News and advertisment contact us on 9803 -450-601
1331600cookie-checkਪੁਲਿਸ ਕਮਿਸ਼ਨਰ ਵਲੋਂ ਕਮਿਸ਼ਨਰੇਟ ਲੁਧਿਆਣਾ ‘ਚ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ