May 28, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 18 ਮਈ (ਸਤ ਪਾਲ ਸੋਨੀ) – ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸ਼ਤੁਭ ਸ਼ਰਮਾ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਅੰਦਰ ਸਮੂਹ ਦੁਕਾਨਦਾਰਾਂ ਨੂੰ ਮੋਬਾਇਲ ਵੇਚਣ ਅਤੇ ਖ੍ਰੀਦਣ ਸਮੇਂ ਵੇਚਕਾਰ ਅਤੇ ਖਰੀਦਕਾਰ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕੀਤਾ ਜਾਵੇ।
ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਲੁਧਿਆਣਾ ਕਮਿਸ਼ਨਰੇਟ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਬਾਇਲ ਖੋਹ ਕਰਕੇ ਆਮ ਦੁਕਾਨਦਾਰਾਂ ਪਾਸ ਵੇਚ ਦਿੱਤੇ ਜਾਂਦੇ ਹਨ। ਦੁਕਾਨਦਾਰਾਂ ਵੱਲੋਂ ਮੋਬਾਇਲ ਖਰੀਦ ਕਰਦੇ ਸਮੇਂ ਮੋਬਾਇਲ ਵੇਚਣ ਵਾਲੇ ਅਤੇ ਖਰੀਦਣ ਵਾਲੇ ਦਾ ਕੋਈ ਵੀ ਸ਼ਨਾਖ਼ਤੀ ਪਤਾ ਹਾਸਲ ਨਹੀਂ ਕੀਤਾ ਜਾਂਦਾ ਹੈ, ਅਜਿਹੀਆਂ ਵਾਰਦਾਤਾਂ ਨਾਲ ਆਮ ਪਬਲਿਕ ਵਿੱਚ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ ਅਤੇ ਕਾਨੂੰਨੀ ਵਿਵਸਥਾ ਵਿਗੜਨ ਦੀ ਸਥਿਤੀ ਬਣੀ ਰਹਿੰਦੀ ਹੈ। ਇਸ ਲਈ ਪਬਲਿਕ ਹਿੱਤ ਵਿੱਚ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ।
ਪੁਲਿਸ ਕਮਿਸ਼ਨਰ ਵੱਲੋਂ ਪਬਲਿਕ ਹਿੱਤ ਵਿੱਚ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਸਮੂਹ ਦੁਕਾਨਦਾਰ ਜੋ ਮੋਬਾਇਲ ਵੇਚਣ ਅਤੇ ਖ੍ਰੀਦਣ ਦਾ ਕੰਮ ਕਰਦੇ ਹਨ ਉਨ੍ਹਾਂ ਦੁਕਾਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਮੋਬਾਇਲ ਵੇਚਣ ਅਤੇ ਖ੍ਰੀਦਣ ਸਮੇਂ ਵੇਚਣ ਵਾਲੇ ਅਤੇ ਖਰੀਦਦਾਰ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।
#For any kind of News and advertisement contact us on   980-345-0601 
118790cookie-checkਪੁਲਿਸ ਕਮਿਸ਼ਨਰ ਵੱਲੋਂ ਕਮਿਸ਼ਨਰੇਟ ਲੁਧਿਆਣਾ ਅੰਦਰ ਸਮੂਹ ਦੁਕਾਨਦਾਰਾਂ ਨੂੰ ਮੋਬਾਇਲ ਵੇਚਣ ਅਤੇ ਖ੍ਰੀਦਣ ਵਾਲੇ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕਰਨ ਦੇ ਹੁਕਮ ਜਾਰੀ
error: Content is protected !!