June 17, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 13 ਜੂਨ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਵੱਡੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸੇਵਾ ਸੁਸਾਇਟੀ ਦੀ ਪ੍ਰਬੰਧਕ ਬੀਬੀ ਮਹਿੰਦਰ ਕੌਰ, ਬੀਬੀ ਕੁਲਦੀਪ ਕੌਰ, ਸਤਬੀਰ ਕੌਰ ਤੇ ਸੁਖਵਿੰਦਰ ਕੌਰ ਨੇ ਦੱਸਿਆ ਕਿ ਸ਼੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਤਾਰ 40 ਦਿਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਜਿਸ ਦੇ ਸੰਬੰਧ ਵਿਚ 10 ਜੂਨ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਅਤੇ 12 ਜੂਨ ਨੂੰ ਭੋਗ ਪਾਏ ਗਏ।
ਉਪਰੰਤ ਰਾਗੀ ਜਥਾ ਭਾਈ ਹਰਜਿੰਦਰ ਸਿੰਘ ਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂੁ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਸਮਾਗਮ ਚ ਸੁਰਿੰਦਰ ਕੌਰ, ਹਰਵਿੰਦਰ ਕੌਰ, ਹਰਜਿੰਦਰ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਪ੍ਰਕਾਸ਼ ਕੌਰ, ਗੁਰਮੀਤ ਕੌਰ, ਬਲਵੀਰ ਕੌਰ, ਰਿੰਪੀ ਕੌਰ, ਟੋਨੀ ਕੌਰ, ਨੀਲਮ ਰਾਣੀ ਆਦਿ ਹਾਜਰ ਸਨ।
#For any kind of News and advertisement contact us on 980-345-0601 ,
121200cookie-checkਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ
error: Content is protected !!