November 15, 2024

Loading

ਚੜ੍ਹਤ ਪੰਜਾਬ ਦੀ।
ਰਾਮਪੁਰਾ ਫੂਲ/ਭਾਈਰੂਪਾ,8 ਫਰਵਰੀ (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਜਦ ਫੂਲੇਵਾਲਾ ਤੋਂ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਨੇ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ  ਕਰ ਦਿੱਤਾ।ਰਾਮਪੁਰਾ ਫੂਲ ਤੋਂ ਅਕਾਲੀ ਬਸਪਾ ਗੱਠਜੋਡ਼ ਦੇ ਸਾਂਝੇ ਉਮੀਦਵਾਰ  ਸਿਕੰਦਰ ਸਿੰਘ ਮਲੂਕਾ ਨੇ ਅਵਤਾਰ ਸਿੰਘ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਜੀ ਆਇਆਂ ਕਿਹਾ।ਮਲੂਕਾ ਨੇ ਕਿਹਾ ਕਿ  ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਕਾਂਗਰਸੀ ਆਗੂ ਤੇ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਮਲੂਕਾ ਨੇ ਕਿਹਾ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸੀ ਵਿਧਾਇਕ ਨੇ  ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ।ਮੰਤਰੀ ਰਹਿੰਦਿਆਂ ਗੁਰਪ੍ਰੀਤ ਸਿੰਘ ਕਾਂਗੜ ਵਿਰੋਧੀਆਂ ਤੇ ਪਰਚੇ ਦਰਜ ਕਰਾਉਣ ਤੇ ਜ਼ਮੀਨਾਂ ਤੇ ਕਬਜ਼ਾ ਕਰਨ ਤੱਕ ਹੀ ਸੀਮਤ ਰਿਹਾ।ਕਾਂਗਰਸ ਨੇ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਵਫਾ ਨਹੀਂ ਕੀਤਾ।
ਗੱਠਜੋੜ ਦੀ ਸਰਕਾਰ ਬਣਨ ਤੇ ਹਰ ਨਾਗਰਿਕ ਨੂੰ ਮਿਲੇਗਾ ਇਨਸਾਫ: ਮਲੂਕਾ   
ਕਿਸਾਨਾਂ ਤੇ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਸੱਤਾ ਹਾਸਲ ਹੋਣ ਤੋਂ ਬਾਅਦ ਮੁਨਕਰ ਹੋ ਗਈ l ਮਲੂਕਾ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਕਾਂਗੜ ਵੱਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਹਿਸਾਬ ਕੀਤਾ ਜਾਵੇਗਾ।ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਮੁਫ਼ਤ ਸਿਹਤ ਸਹੂਲਤਾਂ ਮੁਫ਼ਤ ਸਿੱਖਿਆ ਤੋਂ ਇਲਾਵਾ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ।ਅਕਾਲੀ ਬਸਪਾ ਗੱਠਜੋਡ਼ ਸਰਕਾਰ  ਹਰ ਨਾਗਰਿਕ ਨੂੰ ਇਨਸਾਫ਼ ਦੇਣ ਲਈ ਵਚਨਬੱਧ ਹੋਵੇਗੀ।ਇਸ ਮੌਕੇ ਫੂਲੇਵਾਲਾ ਦੀ ਸਮੁੱਚੀ ਅਕਾਲੀ ਬਸਪਾ ਜਥੇਬੰਦੀ ਹਾਜ਼ਰ ਸੀ।
104830cookie-checkਕਾਂਗਰਸ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਕਈ ਪਰਿਵਾਰ ਅਕਾਲੀ ਦਲ ਚ ਸ਼ਾਮਲ
error: Content is protected !!