December 22, 2024

Loading

ਚੜ੍ਹਤ ਪੰਜਾਬ ਦੀ 
ਰਾਮਪੁਰਾ ਫੂਲ, 21 ਜੁਲਾਈ (ਪ੍ਰਦੀਪ ਸ਼ਰਮਾ) : ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਦੇ ਮਾਰਕੀਟ ਕਮੇਟੀ ਰਾਮਪੁਰਾ ਸ਼ਹਿਰ ਵਿਖੇ ਪਹਿਲਾ ਦੀ ਤਰ੍ਹਾਂ ਲੋਕਾ ਦੀਆਂ ਸਮੱਸਿਆਵਾਂ ਸੁਣਨ ਲਈ ਲੋਕ ਦਰਬਾਰ ਲਾਇਆ ਤੇ ਸੈਂਕੜੇ ਹਲਕੇ ਦੇ ਪਿੰਡਾਂ ਦੇ ਲੋਕ ਆਪਣੀਆਂ ਸਮੱਸਿਆਵਾਂ ਲੈਕੇ ਵਿਧਾਇਕ ਬਲਕਾਰ ਸਿੱਧੂ ਕੋਲ ਆਏ।
ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਸਵੇਰੇ ਤੋਂ ਦੇਰ ਸ਼ਾਮ ਤੱਕ ਲਗਾਤਾਰ ਹਲਕੇ ਦੇ ਪਿੰਡਾਂ ਦੇ ਲੋਕ ਆਪਣੀਆਂ ਸਮੱਸਿਆਵਾਂ ਲੈਕੇ ਉਹਨਾਂ ਕੋਲ ਪਹੁੰਚਦੇ ਹਨ ਤੇ ਉਹ ਰੋਜ਼ਾਨਾ ਹੀ ਲੋਕ ਦਰਬਾਰ ਲਾਕੇ ਹਲਕੇ ਦੇ ਲੋਕਾ ਨਾਲ ਰਾਬਤਾ ਕਾਇਮ ਰੱਖਦੇ ਹਨ।
ਉਹਨਾਂ ਦਸਿਆ ਕਿ ਬਹੁਤੀਆਂ ਸਮੱਸਿਆਵਾਂ ਲੋਕਾਂ ਦੀਆਂ ਨਿੱਜੀ ਹੁੰਦੀਆਂ ਨੇ ਜਿੰਨ੍ਹਾਂ ਨੂੰ ਮੌਕੇ ‘ਤੇ ਹੱਲ ਕਰ ਦਿੱਤਾ ਗਿਆ ‘ਤੇ ਹੋਰ ਪੰਚਾਇਤੀ ਪੱਧਰ ਦੀਆ ਜਾਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਕੇ ਉਹਨਾਂ ਨੂੰ ਹੱਲ ਕਰਨ ਵਾਲੇ ਕਹਿ ਦਿੱਤਾ ਗਿਆ ਹੈ।
ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਉਹਨਾ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਉਹ ਆਪਣਾ ਵੱਧ ਤੋ ਵੱਧ ਸਮਾਂ ਹਲਕੇ ਵਿੱਚ ਲੋਕਾਂ ਵਿੱਚ ਗੁਜ਼ਾਰਨ ਤੇ ਉਹਨਾਂ ਦੇ ਕੰਮ ਪਹਿਲ ਦੇ ਅਧਾਰਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਇਸ ਤੋਂ ਇਲਾਵਾ ਸ਼ਹਿਰ ਰਾਮਪੁਰਾ, ਪਿੰਡ ਮਹਿਰਾਜ ‘ਤੇ ਫੂਲ ਟਾਊਨ ਵਿਖੇ ਆ ਰਹੀ ਸੀਵਰੇਜ ਦੀ ਸਮੱਸਿਆ ਨੂੰ ਜੰਗੀ ਪੱਧਰ ਤੇ ਹੱਲ ਕਰਨ ਲਈ ਸੀਵਰੇਜ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ ਤਾਂ ਕਿ ਬਰਸਾਤਾਂ ਦੇ ਦਿਨਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਵਰੇਜ ਦੇ ਪਾਣੀ ਦੇ ਨਿਕਾਸ਼ੀ ਦੇ ਪ੍ਰਬੰਧ ਨੂੰ ਦਰੁਸਤ ਕੀਤਾ ਜਾ ਰਿਹਾ ਤਾਂ ਕਿ ਕੋਈ ਸਮੱਸਆ ਨਾ ਆਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।
#For any kind of News and advertisment contact us on 980-345-0601
 
123590cookie-checkਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਸੁਣੀਆਂ ਹਲਕੇ ਦੇ ਲੋਕਾ ਦੀਆਂ ਸਮੱਸਿਆਵਾਂ ‘ਤੇ ਮੌਕੇ ਕੀਤਾ ਨਿਪਟਾਰਾ
error: Content is protected !!