April 19, 2024

Loading

ਚੜ੍ਹਤ ਪੰਜਾਬ ਦੀ 
 
ਰਾਮਪੁਰਾ ਫੂਲ 11 ਜਨਵਰੀ(ਕੁਲਜੀਤ ਸਿੰਘ ਢੀਂਗਰਾ/ਪਰਦੀਪ ਸ਼ਰਮਾ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਵਿਡ-19 ਦੀ ਰੋਕਥਾਮ ਵਿਰੁੱਧ ਸੈਪਲਿੰਗ, ਟੀਕਾਕਰਨ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।  ਅੱਜ ਸੀਨੀਅਰ ਮੈਡੀਕਲ ਅਫਸਰ ਰਾਮਪੁਰਾ ਡਾ.ਅੰਜੂ ਕਾਂਸਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਸਿਵਲ ਹਸਪਤਾਲ ਵੱਲੋਂ 16,446 ਵਿਅਕਤੀਆਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਜਿਸ ਵਿੱਚ 7722 ਰੈਪਿਡ ਟੈਸਟ ਅਤੇ 8724 ਆਰ.ਟੀ.ਪੀ.ਸੀ.ਆਰ ਟੈਸਟ ਕੀਤੇ ਜ਼ਾ ਚੁੱਕੇ ਹਨ।ਜਿੰਨਾਂ ਵਿੱਚੋਂ 533 ਵਿਅਕਤੀ ਪੋਜ਼ਟਿਵ ਪਾਏ ਗਏ ਸਨ। ਪ੍ਰੰਤੂ ਬੀਤੇ ਕੱਲ ਤੱਕ ਮੌਜੂਦਾ ਐਕਟਿਵ ਕੇਸਾਂ ਦੀ ਗਿਣਤੀ ਸਿਰਫ 6 ਹੈ।
ਸਿਵਲ ਹਸਪਤਾਲ ਰਾਮਪੁਰਾ ਦੀਆਂ ਟੀਮਾਂ ਵੱਲੋਂ ਲਗਭਗ 41,369 ਵਿਅਕਤੀਆਂ ਦੀ ਕੋਰੋਨਾ ਸਬੰਧੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਜਿਸ ਵਿੱਚੋਂ ਬੀਤੇ ਕੱਲ ਤੱਕ 22,020 ਵਿਅਕਤੀਆਂ ਨੂੰ ਪਹਿਲੀ ਖੁਰਾਕ ਅਤੇ 19,349 ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸੀਨੀਅਰ ਸਿਟੀਜਨ, ਹੈਲਥ ਕੇਅਰ ਅਤੇ ਫਰੰਟ ਲਾਈਨ ਵਰਕਰਾਂ ਨੂੰ ਬੂਸਟਰ ਡੋਜ਼ ਵੀ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਇੰਨ੍ਹਾਂ ਤਿੰਨਾਂ ਕੈਟਾਗਰੀਆਂ ਨਾਲ ਸਬੰਧਿਤ ਵਿਅਕਤੀ ਜਿਸ ਨੂੰ ਦੂਸਰੀ ਡੋਜ਼ ਪ੍ਰਾਪਤ ਕੀਤਿਆਂ 9 ਮਹੀਨੇ ਹੋ ਗਏ ਹਨ। ਉਹ ਵਿਅਕਤੀ ਬੂਸਟਰ ਡੋਜ਼ ਲੈ ਕੇ ਆਪਣੇ ਆਪ ਨੂੰ ਕੋਰੋਨਾ ਵਿਰੁੱਧ ਵਧੇਰੇ ਸੁਰੱਖਿਅਤ ਕਰਨ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਵਿੱਚ ਕੋਰੋਨਾ ਬਿਮਾਰੀ ਤੋਂ ਵੈਕਸੀਨੇਸ਼ਨ ਕਰਵਾਉਣ ਸਬੰਧੀ ਜਾਗਰੂਕਤਾ ਅਤੇ ਉਤਸ਼ਾਹ ਵਧਿਆ ਹੈ। ਵੱਡੀ ਗਿਣਤੀ ਵਿੱਚ ਲੋਕ ਵੈਕਸੀਨੇਸ਼ਨ ਕਰਵਾਉਣ ਲਈ ਸਿਹਤ ਕੇਂਦਰਾਂ ਵਿੱਚ ਆ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਵੈਕਸੀਨੇਸ਼ਨ ਕਰਵਾਉਣ ਉਪਰੰਤ ਵੀ ਕੋਵਿਡ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ, ਸਰੀਰਕ ਦੂਰੀ ਅਤੇ ਹੱਥਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਕੱਠ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ।ਰੋਜਾਨਾ ਸਰੀਰਕ ਕਸਰਤ ਦੇ ਨਾਲ-ਨਾਲ ਪੋਸ਼ਟਿਕ ਭੋਜਨ ਦੀ ਵਰਤੋਂ ਕੀਤਾ ਜਾਵੇ।
99480cookie-checkਸਿਵਲ ਹਸਪਤਾਲ ਵੱਲੋਂ 16,446 ਵਿਅਕਤੀਆਂ ਦੀ ਕੋਰੋਨਾ ਸੈਂਪਲਿੰਗ
error: Content is protected !!