ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ,1ਫਰਵਰੀ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸਿਵਲ ਸਰਜਨ ਬਠਿੰਡਾ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਰਾਮਪੁਰਾ ਫੂਲ ਡਾ. ਅੰਜੂ ਕਾਂਸਲ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਉੱਤੇ ਜਿੱਤ ਪ੍ਰਾਪਤ ਕਰਨ ਲਈ ਤੀਬਰ ਕੋਵਿਡ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।
ਇਸੇ ਕੜੀ ਤਹਿਤ ਸਬ ਡਵੀਜਨਲ ਹਸਪਤਾਲ ਰਾਮਪੁਰਾ ਫੂਲ ਦੇ ਔਰਤ ਰੋਗਾਂ ਦੇ ਮਾਹਿਰ ਡਾ. ਭਾਨੂੰ ਪ੍ਰਿਆ ਨੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕਾਕਰਨ ਕਰਵਾਉਣ ਦੀ ਸਲਾਹ ਦਿੱਤੀ ਹੈ। ਡਾ. ਭਾਨੂੰ ਪ੍ਰਿਆ ਨੇ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਗਰਭਵਤੀ ਅੋਰਤਾਂ ਲਈ ਬਹੁਤ ਜਰੂਰੀ ਹੈ ਜੇਕਰ ਗਰਭਵਤੀ ਔਰਤਾਂ ਨੂੰ ਕੋਵਿਡ ਹੋ ਜਾਂਦਾ ਹੈ ਤਾਂ ਇਸ ਦੀ ਗੰਭੀਰਤਾ ਹੋਰ ਵਧ ਸਕਦੀ ਹੈ ਅਤੇ ਜੱਚਾ ਬੱਚਾ ਦੋਵਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਨਾ ਸਪੱਸ਼ਟ ਕੀਤਾ ਕਿ ਗਰਭਵਤੀ ਔਰਤਾਂ ਲਈ ਕੋਵਿਡ ਵੈਕਸੀਨ ਸੁਰੱਖਿਅਤ ਹੈ ਅਤੇ ਇਸ ਨੂੰ ਲਗਾਉਣ ਤੋਂ ਪਹਿਲਾਂ ਕਿਸੇ ਵੀ ਤਰਾਂ ਦੇ ਟੈਸਟ ਦੀ ਲੋੜ ਨਹੀਂ ਹੈ ਕਿਉਂਕਿ ਇਹ ਗਰਭਵਤੀ ਔਰਤਾਂ ਲਈ ਸੁਰੱਖਿਆ ਕਵਚ ਹੈ। ਉਨਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਵੀ ਪਹਿਲ ਦੇ ਆਧਾਰ ਉਤੇ ਕੋਵਿਡ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਕਿੳਂਕਿ ਇਹ ਦੋਵੇਂ ਮਾਂ ਅਤੇ ਬੱਚੇ ਦੀ ਸਿਹਤ ਲਈ ਮਹੱਤਵਪੂਰਨ ਹੈ। ਮਾਹਿਰਾਂ ਮੁਤਾਬਿਕ ਜਿਆਦਾਤਰ ਗਰਭਵਤੀ ਔਰਤਾਂ ਵਿੱਚ ਇਹ ਬਿਮਾਰੀ ਬਿਨਾਂ ਲੱਛਣਾਂ ਦੇ ਹੋਣ ਦੀ ਸੰਭਾਵਨਾ ਹੁੰਦੀ ਹੈ ਜੋ ਆਪਣੇ ਆਪ ਸਿਹਤਯਾਬ ਹੋ ਜਾਂਦੀਆਂ ਹਨ ਪਰ ਫਿਰ ਵੀ ਕੋਵਿਡ-19 ਵੈਕਸੀਨ ਨਾਲ ਗਰਭਵਤੀ ਔਰਤਾਂ ਵਿੱਚ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣਾ ਜਰੂਰੀ ਹੈ। ਜਿਸ ਨਾਲ ਇਹ ਬਿਮਾਰੀ ਗੰਭੀਰ ਰੂਪ ਧਾਰਨ ਨਹੀਂ ਕਰਦੀ।
ਡਾ. ਭਾਨੂੰ ਪ੍ਰਿਆ ਨੇ ਦੱਸਿਆ ਕਿ ਹੁਣ ਤੱਕ ਜਿੰਨੀਆਂ ਵੀ ਗਰਭਵਤੀ ਔਰਤਾਂ ਕੋਵਿਡ-19 ਸੰਕ੍ਰਮਣ ਤੋਂ ਪ੍ਰਭਾਵਿਤ ਹੋਈਆਂ ਹਨ। ਉਹ ਸਿਹਤਮੰਦ ਜੀਵਨਸ਼ੈਲੀ ਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਸਹੀ ਇਲਾਜ ਨਾਲ ਪੂਰੀ ਤਰਾਂ ਠੀਕ ਹੋ ਗਈਆਂ ਹਨ। ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਇਹ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਨੇ ਗਰਭਵਤੀ ਔਰਤਾਂ ਨੂੰ ਕੋਵਿਡ ਦੇ ਢੁੱਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਕਿਉਂਕਿ ੳਮੀਕ੍ਰੋਨ ਵੇਰੀਐਂਟ ਦੀ ਸੰਕ੍ਰਮਣ ਦੀ ਦਰ ਡੈਲਟਾ ਵੇਰੀਐਂਟ ਨਾਲੋਂ ਤਿੰਨ ਗੁਣਾ ਜਿਆਦਾ ਹੈ ।
1034720cookie-checkਕੋਵਿਡ ਵੈਕਸੀਨ ਗਰਭਵਤੀ ਔਰਤਾਂ ਲਈ ਸੁਰੱਖਿਆ ਕਵਚ- ਡਾ. ਭਾਨੂੰ ਪ੍ਰਿਆ