November 15, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 4 ਅਗਸਤ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ਵਿੱਚ ਅਸਾਮੀਆਂ ਦੀ ਗਿਣਤੀ 4716 ਤੋਂ 3660 ਕਰ ਦਿੱਤੀ ਹੈ। ਜਿਸ ਨਾਲ ਲਗਭਗ 1056 ਪਟਵਾਰੀ ਦੀਆਂ ਪੋਸਟਾਂ ਖਤਮ ਹੋ ਗਈਆਂ ਹਨ। ਇਸ ਸੰਬੰਧੀ ਗੱਲ ਬਾਤ ਕਰਦੇ ਹੋਏ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਬਠਿੰਡਾ  ਸੁਖਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਪੰਜਾਬ ਦੇ ਬੇਰੁਜਗਾਰ ਲੋਕਾਂ ਨਾਲ ਧੋਖਾ ਹੈ। ਪੰਜਾਬ ਵਿੱਚ 13 ਜਿਲਿਆਂ ਤੋਂ 23 ਅਤੇ ਤਹਿਸੀਲਾਂ 62 ਤੋਂ 96 ਬਣ ਚੁੱਕੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਾਲਾਂ ਵਿੱਚ ਪੰਜਾਬ ਦਾ ਸ਼ਹਿਰੀਕਰਨ ਹੋਣ ਤੇ ਨਵੇਂ ਜਿਲੇ ਤੇ ਤਹਿਸੀਲਾਂ ਬਣਨ ਨਾਲ ਗਰਾਊਂਡ ਲੈਵਲ ਤੇ ਪਟਵਾਰੀ ਦਾ ਕੰਮ ਘਟਣ ਦੀ ਬਜਾਏ ਵੱਧ ਚੁੱਕਾ ਹੈ। ਉਹਨਾਂ ਸਰਕਾਰ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਪੰਜਾਬ ਸਰਕਾਰ ਦੱਸੇ ਕਿ ਪਟਵਾਰੀ ਦਾ ਕਿਹੜਾ ਕੰਮ ਘਟਿਆ ਹੈ।
ਉਹਨਾਂ ਕਿ ਸਗੋਂ ਪੰਜਾਬ ਤੇ ਭਾਰਤ ਸਰਕਾਰ ਦੀਆਂ ਨਵੀਆਂ ਸਕੀਮਾਂ ਜਿਵੇਂ ਮਾਲ ਰਿਕਾਰਡ ਆਨਲਾਈਨ ਕਾਰਨ,ਪ੍ਰਧਾਨ ਮੰਤਰੀ ਜਨ ਧਨ ਯੋਜਨਾ , ਆਯੁਸ਼ਮਾਨ ਸਕੀਮ , ਲਾਲ ਲਕੀਰ ਦੀ ਮਾਲਕੀ ਕਾਇਮ ਕਰਨ ਆਦਿਕ ਨਾਲ ਪਟਵਾਰੀ ਦਾ ਕੰਮ ਬਹੁਤ ਵਧ ਚੁੱਕਿਆ ਹੈ। ਅਸਾਮੀਆਂ ਦੀ ਗਿਣਤੀ ਵਧਾਉਣ ਦੀ ਬਜਾਏ ਘਟਾਉਣ ਕਾਰਨ ਉਹਨਾਂ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਭਾਵੇਂ ਆਸਾਮੀਆਂ ਘਟਾਉਣ ਦਾ ਪ੍ਰੋਸੈਸ 2019 ਵਿੱਚ ਸ਼ੁਰੂ ਹੋਇਆ ਪਰੰਤੂ ਇਸਨੂੰ ਲਾਗੂ ਕਰਨ ਵਾਲੀ ਮੌਜੂਦਾ ਆਮ ਆਦਮੀ ਸਰਕਾਰ ਹੈ।ਇਸ ਮੌਕੇ ਨੁਮਾਇੰਦਾ ਪੰਜਾਬ ਮਨਪ੍ਰੀਤ ਸਿੰਘ ਬੰਗੀ,ਪਟਵਾਰੀ ਜਗਜੀਤ ਸਿੰਘ ਸੰਧੂ, ਤਹਿਸੀਲ ਜਨਰਲ ਸਕੱਤਰ ਹੰਸ ਰਾਜ, ਮਨਿੰਦਰਜੀਤ ਸਿੰਘ ਸੇਮਾ ਤਹਿਸੀਲ ਪ੍ਰਧਾਨ ਰਾਮਪੁਰਾ ਫੂਲ ਹਾਜਰ ਸਨ|
#For any kind of News and advertisment contact us on 980-345-0601
124770cookie-checkਮਾਲ ਪਟਵਾਰੀਆਂ ਦੀਆਂ ਅਸਾਮੀਆਂ ਘਟਾਉਣਾ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਧੋਖਾ- ਪ੍ਰਧਾਨ ਸੁਖਪ੍ਰੀਤ ਢਿੱਲੋਂ 
error: Content is protected !!