November 21, 2024

Loading

ਚੜ੍ਹਤ ਪੰਜਾਬ ਦੀ
ਸਤ ਪਾਲ ਸੋਨੀ
ਲੁਧਿਆਣਾ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਵੱਲੋਂ  ਬੜੀ ਸ਼ਰਧਾ ਭਾਵਨਾ ਨਾਲ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀ ਆਰੰਭਤਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਹੋਈ ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ, ਭਾਈ ਅਮਨਦੀਪ ਸਿੰਘ ਲੁਧਿਆਣਾ, ਭਾਈ ਰਜਿੰਦਰਪਾਲ ਸਿੰਘ ਖਾਲਸਾ ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਉੱਥੇ ਨਾਲ ਹੀ ਉੱਘੇ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ  ਨੇ ਸਮਾਗਮ ਅੰਦਰ ਇੱਕਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ  ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜੀਵਨ ਫਲਸਫੇ ਤੇ ਸਿੱਖਿਆਵਾਂ  ਦੇ ਉਪਰ ਖੋਜ਼ ਭਰਪੂਰ ਚਾਨਣਾ ਪਾਇਆ।
ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ  ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ ।
ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਵਿੱਚ ਉਹ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।ਇਸ ਮੌਕੇ ਉਨ੍ਹਾਂ ਨੇ ਆਪਣੇ ਸਾਥੀ ਮੈਬਰਾਂ ਦੇ ਨਾਲ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਗੁਰਮਤਿ ਸਮਾਗਮ ਦੌਰਾਨ ਤੇਜਿੰਦਰਪਾਲ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਬੜੀ ਬਾਖੂਬੀ ਨਾਲ ਨਿਭਾਈ।ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਅਵਤਾਰ ਸਿੰਘ ਬੀ.ਕੇ,ਬਲਜੀਤ ਸਿੰਘ ਬਾਵਾ ਸਮੇਤ ਰਣਜੀਤ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਅਮਰੀਕ ਸਿੰਘ ਬੱਤਰਾ,ਮਨਜਿੰਦਰ ਸਿੰਘ ਬੱਬੂ,ਹਰਪਾਲ ਸਿੰਘ ਖਾਲਸਾ ,ਪਰਮਜੀਤ ਸਿੰਘ ਸੇਠੀ ,ਭੁਪਿੰਦਰ ਸਿੰਘ ਅਰੋੜਾ,ਮਨਜੋਤ ਸਿੰਘ ਪਾਹਵਾ,ਹਰਪ੍ਰੀਤ ਸਿੰਘ ਨੀਟੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
#For any kind of News and advertisement contact us on 980-345-0601
Kindly Like,share and subscribe our News Portal http://charhatpunjabdi.com/wp-login.php
162890cookie-checkਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ,ਕਰਵਾਇਆ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਆਰੰਭ
error: Content is protected !!