April 26, 2024

Loading

ਚੜ੍ਹਤ ਪੰਜਾਬ ਦੀ

ਲੁਧਿਆਣਾ, 10 ਫਰਵਰੀ ( ਸਤ ਪਾਲ ਸੋਨੀ ) :  ਅੱਜ ਸਥਾਨਕ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕੋਵਿਡ-19 ਟੀਕਾਕਰਣ ਕਰਵਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਆਪ ਵਿੱਚ ਪੂਰੀ ਤਰਾਂ ਤੰਦਰੁਸਤ ਅਤੇ ਸਿਹਤਮੰਦ ਮਹਿਸੂਸ ਕਰ ਰਹੇ ਹਨ ਉਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਲਕੁੱਲ ਵੀ ਨਾ ਘਬਰਾਉਣ ਅਤੇ ਨਾ ਹੀ ਸੋਸ਼ਲ ਮੀਡੀਆਂਤੇ ਫੈਲੀਆਂ ਅਫਵਾਹਾਂਤੇ ਵਿਸ਼ਵਾਸ਼ ਕਰਨ ਕਿਉਂਕਿ ਕੋਰੋਨਾ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ

ਵੈਕਸੀਨੇਸ਼ਨ ਤੋਂ ਬਾਅਦ, ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜ਼ਿਲਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੁਆਰਾ ਨਿਵਾਸੀਆਂ ਨਾਲ ਗੱਲਬਾਤ ਕੀਤੀ ਉਨਾਂ ਦੇ ਨਾਲ ਕਾਰਡੀਓਲੋਜੀ ਦੇ ਪ੍ਰੋਫੈਸਰ ਡਾ. ਬਿਸ਼ਵ ਮੋਹਨ ਅਤੇ ਡਾ. ਅਸ਼ਵਨੀ ਕੇ. ਚੌਧਰੀ ਪ੍ਰੋਫੈਸਰ ਅਤੇ ਹੈਡ ਕਮਿਊਨਿਟੀ ਮੈਡੀਸਨ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਲੁਧਿਆਣਾ ਵੀ ਮੌਜੂਦ ਸਨ

ਡਿਪਟੀ ਕਮਿਸ਼ਨਰ ਨੇ ਆਪਣੀ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰੇ ਲਗਭਗ 11 ਵਜੇ ਟੀਕਾ ਲਗਵਾਉਣ ਤੋਂ ਬਾਅਦ, ਉਹ ਆਪਣੇ ਦਫ਼ਤਰ ਵਿਚ ਦੋ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ, ਆਪਣੀ ਅਦਾਲਤ ਲਗਾਉਣਗੇ ਅਤੇ ਬਾਅਦ ਵਿਚ ਸਾਈਕਲਿੰਗ ਵੀ ਕਰਨਗੇ ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਦੇ ਲਗਭਗ 34,000 ਸਿਹਤ ਕਰਮਚਾਰੀਆਂ ਵਿੱਚੋਂ 17,000 ਨੇ ਟੀਕੇ ਲਗਵਾਏ ਗਏ ਹਨ ਅਤੇ ਉਨ੍ਹਾਂ ਦਾ ਟੀਕਾਕਰਨ 19 ਫਰਵਰੀ, 2021 ਤੱਕ ਜਾਰੀ ਰਹੇਗਾ

ਉਨਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਜ਼ਿਲਾ ਲੁਧਿਆਣਾ ਵਿੱਚ 20,000 ਦੇ ਕਰੀਬ ਫਰੰਟ ਲਾਈਨ ਕਰਮਚਾਰੀ ਰਜਿਸਟਰਡ ਹੋਏ ਹਨ, ਜਿਨਾਂ ਵਿੱਚ 11,000 ਦੇ ਕਰੀਬ ਪੁਲਿਸ ਮੁਲਾਜ਼ਮ, 8000 ਦੇ ਕਰੀਬ ਸੈਨੀਟੇਸ਼ਨ ਕਰਮਚਾਰੀ, ਮਾਲ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਤਕਰੀਬਨ 1000 ਅਧਿਕਾਰੀ ਸ਼ਾਮਲ ਹਨ ਉਨਾਂ ਦੱਸਿਆ ਕਿ ਹੁਣ ਤੱਕ ਤਕਰੀਬਨ 2,700 ਫਰੰਟ ਲਾਈਨ ਵਰਕਰਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਅਸੀਂ 5 ਮਾਰਚ 2021 ਤੱਕ ਵੱਧ ਤੋਂ ਵੱਧ ਫਰੰਟ ਲਾਈਨ ਵਰਕਰਾਂ ਨੂੰ ਸ਼ਾਮਲ ਕਰਨ ਦੀ ਉਮੀਦ ਕਰਦੇ ਹਾਂ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ ਕਿ ਇਹ ਟੀਕਾਕਰਨ ਪੂਰੀ ਤਰਾਂ ਸਵੈਇੱਛੁਕ ਹੈ, ਪਰ ਫਿਰ ਵੀ ਸਾਰੇ ਲੋਕਾਂ ਨੂੰ ਆਪਣੇ ਆਪ ਟੀਕਾ ਲਗਵਾਉਣਾ ਚਾਹੀਦਾ ਹੈ ਕਿਉਂਕਿ ਇਹ ਟੀਕਾਕਰਨ ਪੂਰੀ ਤਰਾਂ ਸੁਰੱਖਿਅਤ ਹੈ ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਮਿਸ਼ਨ ਫਤਿਹ ਦੀ ਸ਼ੁਰੂਆਤ ਕਰ ਚੁੱਕੇ ਹਨ, ਜਿਸ ਤਹਿਤ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ ਉਨਾਂ ਕਿਹਾ ਕਿ ਹਰ ਕਿਸੇ ਨੂੰ ਸਮਝਣਾ ਚਾਹੀਦਾ ਹੈ ਕਿ ਜੇਕਰ ਅਸੀਂ ਬਾਅਦ ਵਿੱਚ ਵੈਕਸੀਨੇਸ਼ਨ ਕਰਵਾਉਣਾ ਚਾਹੁੰਦੇ ਹਾਂ, ਤਾਂ ਸਾਡੀ ਵਾਰੀ ਸ਼ਾਇਦ ਆਸਾਨੀ ਨਾਲ ਨਾ ਆਵੇ

ਡਾ. ਅਸ਼ਵਨੀ ਕੇ. ਚੌਧਰੀ ਨੇ ਕਿਹਾ ਕਿ ਹੁਣ ਤੱਕ ਵੈਕਸੀਨੇਸ਼ਨ ਕਰਵਾ ਚੁੱਕੇ ਵਿਅਕਤੀ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਉਨਾਂ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਦੇ ਹਿੱਤ ਵਿਚ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈਡਾ. ਬਿਸ਼ਵ ਮੋਹਨ ਨੇ ਦੱਸਿਆ ਕਿ ਦੇਸ਼ ਵਿੱਚ ਲੱਖਾਂ ਲੋਕ ਪਹਿਲਾਂ ਹੀ ਆਪਣੀ ਵੈਕਸੀਨੇਸ਼ਨ ਕਰਵਾ ਚੁੱਕੇ ਹਨ ਉਨਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਕੇ ਖੁਦ ਵੈਕਸੀਨੇਸ਼ਨ ਕਰਵਾਉਣ ਕਿਉਂਕਿ ਇਹ ਪੂਰੀ ਤਰਾਂ ਸੁਰੱਖਿਅਤ ਹੈ ਉਨਾਂ ਕਿਹਾ ਕਿ ਇਹ ਟੀਕਾ ਇਕ ਹਥਿਆਰ ਹੈ ਜਿਸ ਦੀ ਵਰਤੋਂ ਅਸੀਂ ਆਪਣੇ ਸਮਾਜ ਵਿਚੋਂ ਕੋਵਿਡ-19 ਨੂੰ ਖਤਮ ਕਰਨ ਲਈ ਕਰ ਸਕਦੇ ਹਾਂ

 

 

64800cookie-checkਡਿਪਟੀ ਕਮਿਸ਼ਨਰ ਵੱਲੋਂ ਅੱਜ ਖੁਦ ਕੋਵਿਡ-19 ਟੀਕਾਕਰਣ ਕਰਵਾਇਆ
error: Content is protected !!