November 21, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ, 1 ਫਰਵਰੀ ( ਸਤ ਪਾਲ ਸੋਨੀ)  – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ ਗਿਆ।ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਵਿਸ਼ਵ ਅੰਤਰ-ਧਰਮ ਸਦਭਾਵਨਾ ਸਪਤਾਹ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੀ 65 ਫੀਸਦੀ ਤੋਂ ਵੱਧ ਆਬਾਦੀ 35 ਸਾਲ ਤੋਂ ਘੱਟ ਹੈ ਅਤੇ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਇੰਨੀ ਘੱਟ ਉਮਰ ਦੀ ਆਬਾਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪੀੜ੍ਹੀ ਸਮਾਜ ਵਿੱਚ ਪਿਆਰ ਅਤੇ ਏਕਤਾ ਫੈਲਾਉਣ ਦੀ ਆਪਣੀ ਸ਼ਕਤੀ ਨਾਲ ਸਮਾਜ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਸਕਦੀ ਹੈ।
ਸੁਰਭੀ ਮਲਿਕ ਨੇ ਕਿਹਾ ਕਿ ਦੇਸ਼ ਨੂੰ ਵਿਕਸਤ ਬਣਾਉਣ ਲਈ ਏਕਤਾ ਬਹੁਤ ਮਹੱਤਵ ਰੱਖਦੀ ਹੈ ਅਤੇ ਨੌਜਵਾਨ ਸਮਾਜ ਦੇ ਸਾਰੇ ਵਰਗਾਂ ਵਿੱਚ ਪਿਆਰ ਅਤੇ ਸਦਭਾਵਨਾ ਨੂੰ ਯਕੀਨੀ ਬਣਾ ਕੇ ਭਾਰਤ ਨੂੰ ਇੱਕ ਮਹਾਂਸ਼ਕਤੀ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਵਿੱਚ ਦੁਨੀਆ ਨੂੰ ਬਦਲਣ ਦੀ ਸ਼ਕਤੀ ਹੈ ਅਤੇ ਉਹ ਕਿਸੇ ਵੀ ਦੇਸ਼ ਲਈ ਇੱਕ ਸੰਪਤੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਉਨ੍ਹਾਂ ਦੇਸ਼ਾਂ ਨੇ ਵੱਡੀਆਂ ਪੁਲਾਂਘਾ ਪੁੱਟੀਆਂ ਹਨ ਜਿੱਥੇ ਉਨ੍ਹਾਂ ਦੇ ਨੌਜਵਾਨਾਂ ਨੇ ਸਮਾਜ ਨੂੰ ਬਦਲਣ ਲਈ ਉਸਾਰੂ ਭੂਮਿਕਾ ਨਿਭਾਈ ਹੈ।
ਮਨੁੱਖਤਾ ਤੋਂ ਵੱਡਾ ਕੋਈ ਵੀ ਧਰਮ ਨਹੀਂ ਹੈ – ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮਨੁੱਖਤਾ ਤੋਂ ਵੱਡਾ ਕੋਈ ਵੀ ਧਰਮ ਨਹੀਂ ਹੈ ਅਤੇ ਪਿਆਰ ਅਤੇ ਭਾਈਚਾਰਾ ਫੈਲਾਉਣ ਵਾਲਿਆਂ ‘ਤੇ ਪ੍ਰਮਾਤਮਾ ਹਮੇਸ਼ਾ ਮਿਹਰ ਭਰਿਆ ਹੱਥ ਰੱਖਦਾ ਹੈ। ਲੋਕਾਂ ਨੂੰ ਦੂਜਿਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ ਅਤੇ ਸਿੱਖਿਆ ਨੂੰ ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਸਦਭਾਵਨਾ ਦੀ ਕੁੰਜੀ ਕਿਹਾ ਜਾਣਾ ਚਾਹੀਦਾ ਹੈ।

ਸਮਾਗਮ ਦੌਰਾਨ ਸਿੱਖਿਆ ਸ਼ਾਸਤਰੀ ਅਤੇ ਈਸਾਈ ਵਿਦਵਾਨ ਫਾਦਰ ਵਰਗੀਸ ਕਚਪਲੀ, ਸ਼ਾਹੀ ਇਮਾਮ ਪੰਜਾਬ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ, ਪ੍ਰਗਿਆ ਬੋਧੀ ਥੇਰੋ, ਸਰਬਜੀਤ ਸਿੰਘ ਰੇਣੂਕਾ ਅਤੇ ਹੋਰਾਂ ਨੇ ਸੰਬੋਧਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਦਵਿੰਦਰ ਸਿੰਘ ਨਾਗੀ, ਮਹਿੰਦਰ ਸਿੰਘ, ਗੁਰਸਾਹਿਬ ਸਿੰਘ, ਹੇਮੰਤ ਗੋਇਲ ਅਤੇ ਸਿਟੀਨੀਡਜ਼ ਅਤੇ ਟੀਮ 1699 ਦੇ ਨੁਮਾਇੰਦੇ ਵੀ ਹਾਜ਼ਰ ਸਨ।

#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
139340cookie-checkਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਫੈਲਾਉਣ ਦੀ ਅਪੀਲ
error: Content is protected !!