ਚੜ੍ਹਤ ਪੰਜਾਬ ਦੀ
ਮਾਨਸਾ 9 ਅਪ੍ਰੈਲ (ਪ੍ਰਦੀਪ ਸ਼ਰਮਾ) : ਅਸਥਾਨ ਕੋਟ ਕੰਪਲੈਕਸ ਵਿਖੇ ਕਿਸਾਨਾਂ ਦੀ ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਅੱਜ 34ਵੇਂ ਦਿਨ ਵਿਚ ਸ਼ਾਮਲ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬੀਕੇਯੂ ਡਕੌਂਦਾ ਮਹਿੰਦਰ ਸਿੰਘ ਭੈਣੀਬਾਘਾ ਪੰਜਾਬ ਕਿਸਾਨ ਯੂਨੀਅਨ ਸੁਖਚਰਨ ਸਿੰਘ ਦਾਨੇਵਾਲੀਆ ਬੀਕੇਯੂ ਮਾਨਸਾ ਉਗਰ ਮਾਨਸਾ ਜਮਹੂਰੀ ਕਿਸਾਨ ਸਭਾ ਦੇ ਸੱਤਪਾਲ ਸਿੰਘ ਭੁਪਾਲ ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਗੁਰਦੇਵ ਸਿੰਘ ਦਲੇਲ ਸਿੰਘ ਵਾਲਾ ਨੇ ਕਿਹਾ ਕਿ ਨਰਮੇ ਦੀ ਮਾਰ ਦਾ ਮੁਆਵਜ਼ਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਚੱਲਦਾ ਰਿਹਾ ਹੈ ਜਿਹਦੇ ਤਹਿਤ ਖੇਤੀਬਾੜੀ ਮਹਿਕਮੇ ਨਾਲ ਵੀ ਸੰਘਰਸ਼ ਤੋਂ ਬਾਅਦ ਸਰਕਾਰ ਨੇ ਮੁਆਵਜ਼ਾ ਤੈਅ ਕੀਤਾ ਹੈ ਪ੍ਰੰਤੂ ਪ੍ਰਸ਼ਾਸਨ ਵੱਲੋਂ ਇਸ ਵਿੱਚ ਦੇਰੀ ਕੀਤੀ ਜਾ ਰਹੀ ਹੈ ਚਾਹੇ ਕੁਝ ਕਿਸਾਨਾਂ ਨੂੰ ਮੁਆਵਜ਼ਾ ਮਿਲ ਚੁੱਕਾ ਹੈ ਪ੍ਰੰਤੂ ਜਿੰਨਾ ਚਿਰ ਸਾਰੇ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਨਹੀਂ ਮਿਲਦਾ ਉਦੋਂ ਤਕ ਇਹ ਧਰਨਾ ਜਾਰੀ ਰਹੇਗਾ ਹੋਰਨਾਂ ਤੋਂ ਇਲਾਵਾ ਸੱਤਪਾਲ ਸਿੰਘ ਬਰ੍ਹੇ ਰਾਜ ਅਲੀਸ਼ੇਰ ਮਨਜੀਤ ਉੱਲਕ ਮਨਜੀਤ ਔਲਖ ਇਕਬਾਲ ਸਿੰਘ ਮਾਨਸਾ ਬਲਦੇਵ ਸਿੰਘ ਸਮਾਓਂ ਅਤੇ ਅਮੋਲਕ ਸਿੰਘ ਖੀਵਾ ਆਦਿ ਸਾਮਲ ਸਨ ।
1139300cookie-checkਕਿਸਾਨਾਂ ਦੀ ਨਰਮੇ ਦੇ ਮੁਆਵਜ਼ੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ ਅੱਜ 34ਵੇਂ ਦਿਨ ਵਿਚ ਸ਼ਾਮਲ